ਸ਼ੀਤਲਾ ਮਾਤਾ ਮੈਡੀਕਲ ਕਾਲਜ ਵਿਚ ਆਯੁਸ਼ਮਾਨ ਲਾਭਪਾਤਰੀਆਂ ਤੇ ਘੱਟ ਆਮਦਨ ਪਰਿਵਾਰਾਂ ਨੂੰ ਮਿਲੇਗੀ ਇਲਾਜ ਸਬਸਿਡੀ , ਹੋਵੇਗਾ ਕਿਫ਼ਾਇਤੀ ਇਲਾਜ - ਸੈਣੀ
ਚੰਡੀਗੜ੍ਹ, 10 ਨਵੰਬਰ (ਰਾਮ ਸਿੰਘ ਬਰਾੜ)-ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਲਈ ਸੁਖਾਲਾ ਅਤੇ ਕਿਫ਼ਾਇਤੀ ਬਣਾਉਣਾ ਰਾਜ ਸਰਕਾਰ ਦੀ ਪਹਿਲੀ ਤਰਜੀਹ ਹੈ। ਇਸੇ ਮਕਸਦ ਨੂੰ ਧਿਆਨ ਵਿਚ ਰੱਖਦਿਆਂ ਗੁਰੂਗ੍ਰਾਮ ਦੇ ਸੈਕਟਰ-102 ਸਥਿਤ ਸ੍ਰੀ ਸ਼ੀਤਲਾ ਮਾਤਾ ਦੇਵੀ ਮੈਡੀਕਲ ਕਾਲਜ ਤੇ 883 ਬੈੱਡਾਂ ਦੇ ਟੀਚਿੰਗ ਹਸਪਤਾਲ ਵਿਚ ਆਯੁਸ਼ਮਾਨ ਭਾਰਤ ਯੋਜਨਾ ਦੇ ਲਾਭਪਾਤਰੀਆਂ ਅਤੇ ਪੰਜ ਲੱਖ ਰੁਪਏ ਤੋਂ ਘੱਟ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੇ ਯੋਗ ਮਰੀਜ਼ਾਂ ਲਈ ਇਲਾਜ ਸੰਬੰਧੀ ਵਿਸ਼ੇਸ਼ ਉਪਬੰਧ ਕੀਤੇ ਗਏ ਹਨ।
ਚੰਡੀਗੜ੍ਹ, 10 ਨਵੰਬਰ (ਰਾਮ ਸਿੰਘ ਬਰਾੜ)-ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਸਿਹਤ ਸੇਵਾਵਾਂ ਨੂੰ ਆਮ ਲੋਕਾਂ ਲਈ ਸੁਖਾਲਾ ਅਤੇ ਕਿਫ਼ਾਇਤੀ ਬਣਾਉਣਾ ਰਾਜ ਸਰਕਾਰ ਦੀ ਪਹਿਲੀ ਤਰਜੀਹ ਹੈ। ਇਸੇ ਮਕਸਦ ਨੂੰ ਧਿਆਨ ਵਿਚ ਰੱਖਦਿਆਂ ਗੁਰੂਗ੍ਰਾਮ ਦੇ ਸੈਕਟਰ-102 ਸਥਿਤ ਸ੍ਰੀ ਸ਼ੀਤਲਾ ਮਾਤਾ ਦੇਵੀ ਮੈਡੀਕਲ ਕਾਲਜ ਤੇ 883 ਬੈੱਡਾਂ ਦੇ ਟੀਚਿੰਗ ਹਸਪਤਾਲ ਵਿਚ ਆਯੁਸ਼ਮਾਨ ਭਾਰਤ ਯੋਜਨਾ ਦੇ ਲਾਭਪਾਤਰੀਆਂ ਅਤੇ ਪੰਜ ਲੱਖ ਰੁਪਏ ਤੋਂ ਘੱਟ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੇ ਯੋਗ ਮਰੀਜ਼ਾਂ ਲਈ ਇਲਾਜ ਸੰਬੰਧੀ ਵਿਸ਼ੇਸ਼ ਉਪਬੰਧ ਕੀਤੇ ਗਏ ਹਨ। ਇਨ੍ਹਾਂ ਉਪਬੰਧਾਂ ਰਾਹੀਂ ਲੋੜਵੰਦ ਪਰਿਵਾਰਾਂ ਨੂੰ ਇਲਾਜ ਵਿਚ ਸਬਸਿਡੀ ਦਾ ਲਾਭ ਮਿਲੇਗਾ ਅਤੇ ਉਹ ਕਿਫ਼ਾਇਤੀ ਦਰਾਂ ’ਤੇ ਬਿਹਤਰ ਸਿਹਤ ਸਹੂਲਤਾਂ ਪ੍ਰਾਪਤ ਕਰ ਸਕਣਗੇ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਪ੍ਰਧਾਨਗੀ ਹੇਠ ਮੰਗਲਵਾਰ ਨੂੰ ਚੰਡੀਗੜ੍ਹ ਵਿਖੇ ਆਯੋਜਿਤ ਮੀਟਿੰਗ ਵਿਚ ਮੈਡੀਕਲ ਕਾਲਜ ਅਤੇ ਟੀਚਿੰਗ ਹਸਪਤਾਲ ਦੇ ਸੰਚਾਲਨ ਅਤੇ ਦੇਖਭਾਲ ਨਾਲ ਜੁੜੇ ਵੱਖ-ਵੱਖ ਪਹਿਲੂਆਂ ’ਤੇ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਮੌਕੇ ਉਦਯੋਗ ਅਤੇ ਵਪਾਰ ਮੰਤਰੀ ਰਾਓ ਨਰਬੀਰ ਸਿੰਘ ਅਤੇ ਸਹਿਕਾਰਤਾ ਮੰਤਰੀ ਡਾ. ਅਰਵਿੰਦ ਕੁਮਾਰ ਸ਼ਰਮਾ ਵੀ ਵੀਡੀਓ ਕਾਨਫਰੰਸਿੰਗ ਰਾਹੀਂ ਮੀਟਿੰਗ ਵਿਚ ਸ਼ਾਮਿਲ ਹੋਏ। ਮੀਟਿੰਗ ਵਿਚ ਆਯੁਸ਼ਮਾਨ ਭਾਰਤ ਯੋਜਨਾ ਦੇ ਲਾਭਪਾਤਰੀਆਂ ਅਤੇ ਪੰਜ ਲੱਖ ਰੁਪਏ ਤੋਂ ਘੱਟ ਸਾਲਾਨਾ ਆਮਦਨ ਵਾਲੇ ਪਰਿਵਾਰਾਂ ਦੇ ਯੋਗ ਮਰੀਜ਼ਾਂ ਲਈ ਇਲਾਜ ਵਿਚ ਸਬਸਿਡੀ ਅਤੇ ਹਸਪਤਾਲ ਵਿਚ ਵਿਸ਼ੇਸ਼ ਸਹੂਲਤਾਂ ਨਾਲ ਸੰਬੰਧਿਤ ਉਪਬੰਧਾਂ ’ਤੇ ਨਿਰਦੇਸ਼ ਵੀ ਦਿੱਤੇ। ਮੀਟਿੰਗ ਵਿਚ ਮੁੱਖ ਮੰਤਰੀ ਦੇ ਮੁੱਖ ਪ੍ਰਧਾਨ ਸਕੱਤਰ ਰਾਜੇਸ਼ ਖੁੱਲਰ, ਮੁੱਖ ਸਕੱਤਰ ਅਨੁਰਾਗ ਰਸਤੋਗੀ, ਨਗਰ ਅਤੇ ਗ੍ਰਾਮ ਆਯੋਜਨਾ ਅਤੇ ਸ਼ਹਿਰੀ ਸੰਪਦਾ ਵਿਭਾਗ ਦੇ ਵਧੀਕ ਮੁੱਖ ਸਕੱਤਰ ਅਨੁਰਾਗ ਅਗਰਵਾਲ, ਵਿੱਤ ਵਿਭਾਗ ਦੇ ਕਮਿਸ਼ਨਰ ਤੇ ਸਕੱਤਰ ਸੀ. ਜੀ. ਰਜਨੀਕਾਂਤਨ, ਗੁਰੂਗ੍ਰਾਮ ਮਹਾਨਗਰ ਵਿਕਾਸ ਅਥਾਰਿਟੀ ਦੇ ਮੁੱਖ ਕਾਰਜਕਾਰੀ ਅਧਿਕਾਰੀ ਪੀ. ਸੀ. ਮੀਨਾ ਅਤੇ ਉਦਯੋਗ ਤੇ ਵਪਾਰ ਵਿਭਾਗ ਦੇ ਮਹਾਨਿਰਦੇਸ਼ਕ ਯਸ਼ ਗਰਗ ਸਮੇਤ ਹੋਰ ਸੀਨੀਅਰ ਅਧਿਕਾਰੀ ਹਾਜ਼ਰ ਸਨ।