ਕਬੱਡੀ ਟੂਰਨਾਮੈਂਟ ਵਿਚ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ ਰੰਧਾਵਾ
ਲਾਲੜੂ, 10 ਨਵੰਬਰ (ਰਾਜਬੀਰ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਹਮਾਯੂੰਪੁਰ-ਤਸਿੰਬਲੀ ਵਿਖੇ ਕਰਵਾਏ ਚੌਥੇ ਕਬੱਡੀ ਟੂਰਨਾਮੈਂਟ ਵਿਚ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰਬੰਧਕਾਂ ਨੂੰ ਗੁਪਤ ਤੌਰ ’ਤੇ ਸਹਾਇਤਾ ਰਾਸ਼ੀ ਭੇਟ ਕੀਤੀ।
ਲਾਲੜੂ, 10 ਨਵੰਬਰ (ਰਾਜਬੀਰ ਸਿੰਘ)-ਸ੍ਰੀ ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਤੇ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਪਿੰਡ ਹਮਾਯੂੰਪੁਰ-ਤਸਿੰਬਲੀ ਵਿਖੇ ਕਰਵਾਏ ਚੌਥੇ ਕਬੱਡੀ ਟੂਰਨਾਮੈਂਟ ਵਿਚ ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਮੌਕੇ ਉਨ੍ਹਾਂ ਖਿਡਾਰੀਆਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀ ਹੌਸਲਾ ਅਫ਼ਜ਼ਾਈ ਕੀਤੀ ਤੇ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਪ੍ਰਬੰਧਕਾਂ ਨੂੰ ਗੁਪਤ ਤੌਰ ’ਤੇ ਸਹਾਇਤਾ ਰਾਸ਼ੀ ਭੇਟ ਕੀਤੀ। ਟੂਰਨਾਮੈਂਟ ਦੌਰਾਨ ਨੈਸ਼ਨਲ ਸਟਾਈਲ ਕਬੱਡੀ, ਪੰਜਾਬ ਸਟਾਈਲ ਕਬੱਡੀ, ਪਿੰਡ ਪੱਧਰੀ ਕਬੱਡੀ ਤੇ ਰੱਸਾਕਸ਼ੀ ਦੇ ਮੁਕਾਬਲੇ ਕਰਵਾਏ ਗਏ। ਇਸ ਮੌਕੇ ਵਿਧਾਇਕ ਰੰਧਾਵਾ ਨੇ ਦੱਸਿਆ ਕਿ ਪਿੰਡ ਹਮਾਂਯੂਪੁਰ ਸਮੇਤ ਹਲਕਾ ਡੇਰਾਬੱਸੀ ਦੇ ਲਗਪਗ 29 ਪਿੰਡਾਂ ਵਿਚ ਮੁੱਖ ਮੰਤਰੀ ਖੇਡ ਮੈਦਾਨ ਬਣਾਏ ਜਾ ਰਹੇ ਹਨ। ਅੰਤ ਵਿਚ ਉਨ੍ਹਾਂ ਸ੍ਰੀ ਗੁਰੂ ਤੇਗ ਬਹਾਦਰ ਸਪੋਰਟਸ ਕਲੱਬ ਤੇ ਸਮੂਹ ਪਿੰਡ ਵਾਸੀਆਂ ਦੀ ਇਸ ਸ਼ਲਾਘਾਯੋਗ ਉਪਰਾਲੇ ਲਈ ਪ੍ਰਸ਼ੰਸਾ ਕੀਤੀ। ਇਸ ਮੌਕੇ ਸਰਪੰਚ ਦਲਬੀਰ ਸਿੰਘ, ਯੂਥ ਆਗੂ ਬਲਬੀਰ ਸਿੰਘ, ਬਲਾਕ ਪ੍ਰਧਾਨ ਬਲਬੀਰ ਸਿੰਘ ਸਮੇਤ ਹੋਰ ਪਾਰਟੀ ਮੈਂਬਰ ਤੇ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।