11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਡੇਰਾਬੱਸੀ ’ਚ ਪਰਾਲੀ ਸਾੜਨ ਦਾ ਸਿਲਸਿਲਾ ਜਾਰੀ

ਡੇਰਾਬੱਸੀ, 10 ਨਵੰਬਰ (ਗੁਰਮੀਤ ਸਿੰਘ)-ਸਰਕਾਰ ਵਲੋਂ ਪਰਾਲੀ ਸਾੜਨ ’ਤੇ ਪਾਬੰਦੀ ਲਗਾਉਣ ਦੇ ਬਾਵਜੂਦ ਡੇਰਾਬੱਸੀ ਇਲਾਕੇ ਵਿਚ ਅੱਗ ਲਗਾਉਣ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਡੇਰਾਬੱਸੀ ਬੇਹੜਾ ਸੜਕ ਵੱਲ ਸਥਿਤ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ।

Ad Position 21
No active advertisement
ਅਜੀਤ ਡੈਸਕ 11-11-2026
ਡੇਰਾਬੱਸੀ, 10 ਨਵੰਬਰ (ਗੁਰਮੀਤ ਸਿੰਘ)-ਸਰਕਾਰ ਵਲੋਂ ਪਰਾਲੀ ਸਾੜਨ ’ਤੇ ਪਾਬੰਦੀ ਲਗਾਉਣ ਦੇ ਬਾਵਜੂਦ ਡੇਰਾਬੱਸੀ ਇਲਾਕੇ ਵਿਚ ਅੱਗ ਲਗਾਉਣ ਦੀਆਂ ਘਟਨਾਵਾਂ ਰੁਕਣ ਦਾ ਨਾਂਅ ਨਹੀਂ ਲੈ ਰਹੀਆਂ। ਡੇਰਾਬੱਸੀ ਬੇਹੜਾ ਸੜਕ ਵੱਲ ਸਥਿਤ ਖੇਤਾਂ ਵਿਚ ਪਰਾਲੀ ਨੂੰ ਅੱਗ ਲਗਾਉਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਕਾਰਨ ਇਲਾਕੇ ਵਿਚ ਧੂੰਏਂ ਦੀ ਸੰਘਣੀ ਪਰਤ ਫੈਲ ਗਈ ਅਤੇ ਲੋਕਾਂ ਨੂੰ ਪ੍ਰੇਸ਼ਾਨੀਆਂ ਦਾ ਸਾਹਮਣਾ ਕਰਨਾ ਪਿਆ। ਸਥਾਨਕ ਵਸਨੀਕਾਂ ਅਨੁਸਾਰ ਖੇਤਾਂ ਵਿਚੋਂ ਉੱਠਦਾ ਧੂੰਆਂ ਨੇੜਲੇ ਰਿਹਾਇਸ਼ੀ ਇਲਾਕਿਆਂ ਤੱਕ ਪਹੁੰਚ ਰਿਹਾ ਸੀ। ਇਸ ਨਾਲ ਬੱਚਿਆਂ, ਬਜ਼ੁਰਗਾਂ ਤੇ ਸਾਹ ਦੀਆਂ ਸਮੱਸਿਆਵਾਂ ਵਾਲੇ ਲੋਕਾਂ ਨੂੰ ਵਧੇਰੇ ਮੁਸ਼ਕਿਲ ਆ ਰਹੀ ਹੈ। ਸੜਕ ’ਤੇ ਧੂੰਆਂ ਫੈਲਣ ਕਾਰਨ ਵਾਹਨ ਚਾਲਕਾਂ ਨੂੰ ਵੀ ਆਵਾਜਾਈ ਵਿਚ ਦਿੱਕਤਾਂ ਪੇਸ਼ ਆ ਰਹੀਆਂ ਹਨ। ਲੋਕਾਂ ਨੇ ਸਵਾਲ ਉਠਾਇਆ ਕਿ ਸਰਕਾਰੀ ਪਾਬੰਦੀ ਦੇ ਬਾਵਜੂਦ ਖੁੱਲ੍ਹੇਆਮ ਪਰਾਲੀ ਕਿਵੇਂ ਸਾੜੀ ਜਾ ਰਹੀ ਹੈ। ਉਨ੍ਹਾਂ ਪ੍ਰਦੂਸ਼ਣ ਕੰਟਰੋਲ ਬੋਰਡ ਅਤੇ ਪ੍ਰਸ਼ਾਸਨ ਦੀ ਕਾਰਗੁਜ਼ਾਰੀ ’ਤੇ ਵੀ ਸਵਾਲ ਚੁੱਕਦਿਆਂ ਮਾਮਲੇ ਦੀ ਜਾਂਚ ਕਰਕੇ ਜ਼ਿੰਮੇਵਾਰ ਵਿਅਕਤੀਆਂ ਖ਼ਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ।
Ad Position 22
No active advertisement
ਪਿਛਲੀ ਖ਼ਬਰ ਅਧਿਆਪਕਾਂ ਤੋਂ ਬਿਨਾਂ 40 ਹਜ਼ਾਰ ਕੰਪਿਊਟਰ ਕਿਸ ਕੰਮ ਦੇ?-ਅਵਿਨਾਸ਼ ਰਾਏ ਖੰਨਾ ਅਗਲੀ ਖ਼ਬਰ ਸਾਬਕਾ ਸੰਮਤੀ ਮੈਂਬਰ ਰਾਮ ਸਿੰਘ ਹੁੰਦਲ
Ad Position 24