ਅਰੁਣ ਕੁਮਾਰ ਗੁਪਤਾ ਨੇ ਐਚ. ਈ. ਆਰ. ਸੀ. ਦੇ ਚੇਅਰਮੈਨ ਵਜੋਂ ਸਹੁੰ ਚੁੱਕੀ
ਚੰਡੀਗੜ੍ਹ, 10 ਨਵੰਬਰ (ਰਾਮ ਸਿੰਘ ਬਰਾੜ)-ਅਰੁਣ ਕੁਮਾਰ ਗੁਪਤਾ ਨੇ ਹਰਿਆਣਾ ਨਿਵਾਸ ’ਤੇ ਸਹੁੰ ਚੁੱਕ ਸਮਾਰੋਹ ਵਿਚ ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ (ਐਚ. ਈ.
ਚੰਡੀਗੜ੍ਹ, 10 ਨਵੰਬਰ (ਰਾਮ ਸਿੰਘ ਬਰਾੜ)-ਅਰੁਣ ਕੁਮਾਰ ਗੁਪਤਾ ਨੇ ਹਰਿਆਣਾ ਨਿਵਾਸ ’ਤੇ ਸਹੁੰ ਚੁੱਕ ਸਮਾਰੋਹ ਵਿਚ ਹਰਿਆਣਾ ਬਿਜਲੀ ਰੈਗੂਲੇਟਰੀ ਕਮਿਸ਼ਨ (ਐਚ. ਈ. ਆਰ. ਸੀ.) ਦੇ ਨਵ-ਨਿਯੁਕਤ ਚੇਅਰਮੈਨ ਵਜੋਂ ਅਹੁਦੇ ਤੇ ਭੇਦਗੁਪਤਤਾ ਦੀ ਸਹੁੰ ਚੁੱਕੀ। ਹਰਿਆਣਾ ਦੇ ਊਰਜਾ, ਟਰਾਂਸਪੋਰਟ ਤੇ ਕਿਰਤ ਮੰਤਰੀ ਅਨਿਲ ਵਿਜ ਨੇ ਉਨ੍ਹਾਂ ਨੂੰ ਚੇਅਰਮੈਨ ਅਹੁਦੇ ਦੀ ਸਹੁੰ ਚੁਕਾਈ। ਅਰੁਣ ਕੁਮਾਰ ਗੁਪਤਾ 1992 ਬੈਚ ਦੇ ਹਰਿਆਣਾ ਕੇਡਰ ਦੇ ਆਈ. ਏ. ਐਸ. ਅਧਿਕਾਰੀ ਰਹੇ ਹਨ, ਜੋ ਬੀਤੇ ਮਹੀਨੇ ਹੀ ਸੇਵਾਮੁਕਤ ਹੋਏ ਹਨ। ਉਹ ਹਰਿਆਣਾ ਦੇ ਮੁੱਖ ਮੰਤਰੀ ਦੇ ਪ੍ਰਧਾਨ ਸਕੱਤਰ ਅਤੇ ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਵਰਗੇ ਮਹੱਤਵਪੂਰਨ ਅਹੁਦਿਆਂ ‘ਤੇ ਸੇਵਾਵਾਂ ਨਿਭਾ ਚੁੱਕੇ ਹਨ। ਉਨ੍ਹਾਂ ਨੂੰ ਐਚ. ਈ. ਆਰ. ਸੀ. ਦੇ ਸਕੱਤਰ ਤੇ ਊਰਜਾ ਨਿਗਮਾਂ ਦੇ ਐਮ. ਡੀ. ਵਜੋਂ ਕੰਮ ਕਰਨ ਦਾ ਵਿਆਪਕ ਤਜ਼ਰਬਾ ਹੋਣ ਕਰਕੇ ਊਰਜਾ ਵਿਭਾਗ ਦੀ ਕਾਰਜਪ੍ਰਣਾਲੀ ਦੀ ਡੂੰਘੀ ਸਮਝ ਹੈ। ਇਸ ਮੌਕੇ ਸਾਬਕਾ ਜਸਟਿਸ ਐਚ. ਐਸ. ਭੱਲਾ, ਸ਼ਹਿਰੀ ਵਿਕਾਸ ਦੇ ਪ੍ਰਧਾਨ ਸਲਾਹਕਾਰ ਡੀ. ਐਸ. ਢੇਸੀ, ਵਿੱਤ ਵਿਭਾਗ ਦੇ ਵਧੀਕ ਮੁੱਖ ਸਕੱਤਰ ਸੁਧੀਰ ਰਾਜਪਾਲ, ਵਿਨੀਤ ਗਰਗ, ਏ. ਕੇ. ਸਿੰਘ, ਡਾ. ਅਮਿਤ ਕੁਮਾਰ ਅਗਰਵਾਲ, ਊਰਜਾ ਵਿਭਾਗ ਦੀ ਕਮਿਸ਼ਨਰ ਅਤੇ ਸਕੱਤਰ ਆਸ਼ਿਮਾ ਬਰਾੜ, ਸੀ. ਜੀ. ਰਜਨੀਕਾਂਥਨ, ਐਚ. ਵੀ. ਪੀ. ਐਨ. ਐਲ. ਦੇ ਪ੍ਰਬੰਧ ਨਿਰਦੇਸ਼ਕ ਤੇ ਸੂਚਨਾ, ਲੋਕ ਸੰਪਰਕ ਤੇ ਭਾਸ਼ਾ ਵਿਭਾਗ ਦੇ ਨਿਰਦੇਸ਼ਕ ਡਾ. ਆਦਿੱਤਿਆ ਦਹੀਆ, ਊਰਜਾ ਵਿਭਾਗ ਦੇ ਵਿਸ਼ੇਸ਼ ਸਕੱਤਰ ਵਿਕਰਮ ਸਮੇਤ ਹੋਰ ਅਧਿਕਾਰੀ ਅਤੇ ਸ਼ਖ਼ਸੀਅਤਾਂ ਹਾਜ਼ਰ ਸਨ।