ਚੰਡੀਗੜ੍ਹ ’ਚ ਡਾ. ਬਲਬੀਰ ਸਿੰਘ ਨੇ ਸਿਹਤ ਵਿਭਾਗ ਦੇ 11 ਉਮੀਦਵਾਰਾਂ ਨੂੰ ਸੌਂਪੇ ਨਿਯੁਕਤੀ ਪੱਤਰ
ਚੰਡੀਗੜ੍ਹ, 10 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮ੍ਰਿਤਕ ਸਰਕਾਰੀ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਮਦਦ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਥੇ ਆਪਣੇ ਦਫ਼ਤਰ ਵਿਖੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿਚ ਵੱਖ-ਵੱਖ ਕਾਡਰਾਂ ਵਿਚ ਤਰਸ ਦੇ ਆਧਾਰ ’ਤੇ ਭਰਤੀ ਕੀਤੇ ਗਏ 11 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ।
ਚੰਡੀਗੜ੍ਹ, 10 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ਮ੍ਰਿਤਕ ਸਰਕਾਰੀ ਮੁਲਾਜ਼ਮਾਂ ਦੇ ਪਰਿਵਾਰਾਂ ਦੀ ਮਦਦ ਕਰਨ ਦੀ ਵਚਨਬੱਧਤਾ ਨੂੰ ਦੁਹਰਾਉਂਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਇਥੇ ਆਪਣੇ ਦਫ਼ਤਰ ਵਿਖੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵਿਚ ਵੱਖ-ਵੱਖ ਕਾਡਰਾਂ ਵਿਚ ਤਰਸ ਦੇ ਆਧਾਰ ’ਤੇ ਭਰਤੀ ਕੀਤੇ ਗਏ 11 ਉਮੀਦਵਾਰਾਂ ਨੂੰ ਨਿਯੁਕਤੀ ਪੱਤਰ ਸੌਂਪੇ। ਨਵ-ਨਿਯੁਕਤ ਉਮੀਦਵਾਰਾਂ ਵਿਚ ਪੰਜ ਕਲਰਕ, ਤਿੰਨ ਸੇਵਾਦਾਰ, ਦੋ ਵਾਰਡ ਅਟੈਂਡੈਂਟ ਤੇ ਇਕ ਮੈਡੀਕਲ ਲੈਬਾਰਟਰੀ ਤਕਨੀਸ਼ੀਅਨ ਗ੍ਰੇਡ-2 ਸ਼ਾਮਲ ਹਨ। ਕਲਰਕ ਦੀਆਂ ਪੋਸਟਾਂ ’ਤੇ ਨਿਯੁਕਤ ਹੋਣ ਵਾਲਿਆਂ ’ਚ ਪ੍ਰਥਮਦੀਪ ਸਿੰਘ, ਰੇਨੂੰ ਬਾਲਾ, ਰੀਤੂ, ਦਿਵਜੋਤ ਅਤੇ ਕਮਲਜੀਤ ਕੌਰ ਸ਼ਾਮਿਲ ਹਨ। ਗਗਨਦੀਪ ਕੌਰ ਨੂੰ ਮੈਡੀਕਲ ਲੈਬਾਰਟਰੀ ਤਕਨੀਸ਼ੀਅਨ ਗ੍ਰੇਡ-2 ਵਜੋਂ ਨਿਯੁਕਤੀ ਮਿਲੀ ਹੈ, ਜਦਕਿ ਮਧੂ, ਸਾਹਿਲ ਤੇ ਹਰਗੁਰਲਾਲ ਸਿੰਘ ਨੂੰ ਸੇਵਾਦਾਰ ਅਤੇ ਅਨੁਜ ਠਾਕੁਰ ਤੇ ਜਤਿੰਦਰ ਕੌਰ ਨੂੰ ਵਾਰਡ ਅਟੈਂਡੈਂਟ ਵਜੋਂ ਨਿਯੁਕਤ ਕੀਤਾ ਗਿਆ ਹੈ।ਨਵ-ਨਿਯੁਕਤ ਉਮੀਦਵਾਰਾਂ ਨੂੰ ਦਿਲੋਂ ਵਧਾਈ ਦਿੰਦਿਆਂ ਡਾ. ਬਲਬੀਰ ਸਿੰਘ ਨੇ ਉਨ੍ਹਾਂ ਨੂੰ ਪੂਰੀ ਪੇਸ਼ੇਵਰਤਾ, ਇਮਾਨਦਾਰੀ ਅਤੇ ਲੋਕਾਂ ਪ੍ਰਤੀ ਹਮਦਰਦੀ ਨਾਲ ਆਪਣੀ ਜ਼ਿੰਮੇਵਾਰੀ ਨਿਭਾਉਣ ਲਈ ਪ੍ਰੇਰਿਆ। ਇਸ ਮੌਕੇ ਪ੍ਰਮੁੱਖ ਸਕੱਤਰ ਸਿਹਤ ਕੁਮਾਰ ਰਾਹੁਲ, ਡਾਇਰੈਕਟਰ ਸਿਹਤ ਸੇਵਾਵਾਂ ਡਾ. ਅਨਿਲ ਗੋਇਲ, ਡਾਇਰੈਕਟਰ ਸਿਹਤ ਸੇਵਾਵਾਂ (ਪਰਿਵਾਰ ਭਲਾਈ) ਡਾ. ਅਦਿਤੀ ਸਲਾਰੀਆ, ਡਾਇਰੈਕਟਰ ਖੋਜ ਤੇ ਮੈਡੀਕਲ ਸਿੱਖਿਆ ਡਾ. ਅਵਨੀਸ਼ ਕੁਮਾਰ ਤੇ ਡਾਇਰੈਕਟਰ ਨੈਸ਼ਨਲ ਹੈਲਥ ਮਿਸ਼ਨ ਡਾ. ਬਲਵਿੰਦਰ ਕੌਰ ਵੀ ਹਾਜ਼ਰ ਸਨ।