12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਦੂਜੀ ਅੰਤਰਰਾਸ਼ਟਰੀ ਮੈਰਾਥਨ ’ਚ ਦੇਸ਼-ਵਿਦੇਸ਼ ਦੇ ਦੌੜਾਕ ਲੈਣਗੇ ਹਿੱਸਾ

ਚੰਡੀਗੜ੍ਹ, 11 ਨਵੰਬਰ (ਸੰਦੀਪ ਕੁਮਾਰ ਮਾਹਨਾ)- ਸ਼ਹਿਰ ’ਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਸਿਹਤਮੰਦ ਜੀਵਨਸ਼ੈਲੀ ਦਾ ਸੁਨੇਹਾ ਦੇਣ ਦੇ ਮਕਸਦ ਨਾਲ 22 ਨਵੰਬਰ ਨੂੰ ਦੂਜੀ ਚੰਡੀਗੜ੍ਹ ਅੰਤਰਰਾਸ਼ਟਰੀ ਮੈਰਾਥਨ ਕਰਵਾਈ ਜਾ ਰਹੀ ਹੈ। ਇਸ ਵਿਚ ਦੇਸ਼-ਵਿਦੇਸ਼ ਤੋਂ 7 ਹਜ਼ਾਰ ਤੋਂ ਵੱਧ ਦੌੜਾਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ।

Ad Position 21
No active advertisement
ਅਜੀਤ ਡੈਸਕ 12-11-2026
ਚੰਡੀਗੜ੍ਹ, 11 ਨਵੰਬਰ (ਸੰਦੀਪ ਕੁਮਾਰ ਮਾਹਨਾ)- ਸ਼ਹਿਰ ’ਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਅਤੇ ਸਿਹਤਮੰਦ ਜੀਵਨਸ਼ੈਲੀ ਦਾ ਸੁਨੇਹਾ ਦੇਣ ਦੇ ਮਕਸਦ ਨਾਲ 22 ਨਵੰਬਰ ਨੂੰ ਦੂਜੀ ਚੰਡੀਗੜ੍ਹ ਅੰਤਰਰਾਸ਼ਟਰੀ ਮੈਰਾਥਨ ਕਰਵਾਈ ਜਾ ਰਹੀ ਹੈ। ਇਸ ਵਿਚ ਦੇਸ਼-ਵਿਦੇਸ਼ ਤੋਂ 7 ਹਜ਼ਾਰ ਤੋਂ ਵੱਧ ਦੌੜਾਕਾਂ ਦੇ ਸ਼ਾਮਲ ਹੋਣ ਦੀ ਸੰਭਾਵਨਾ ਹੈ। ਮੈਰਾਥਨ ਨੂੰ ਸਫਲ ਬਣਾਉਣ ਲਈ ਕੀਤੇ ਜਾ ਰਹੇ ਪ੍ਰਬੰਧਾਂ ਦਾ ਅੱਜ ਯੂ.ਟੀ. ਦੇ ਮੁੱਖ ਸਕੱਤਰ ਐਚ. ਰਾਜੇਸ਼ ਪ੍ਰਸਾਦ ਨੇ ਉੱਚ ਪੱਧਰੀ ਮੀਟਿੰਗ ਦੌਰਾਨ ਜਾਇਜ਼ਾ ਲਿਆ ਅਤੇ ਸਬੰਧਿਤ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਸਾਰੇ ਪ੍ਰਬੰਧ ਸਮੇਂ ਸਿਰ ਮੁਕੰਮਲ ਕਰਨ ਦੀਆਂ ਹਦਾਇਤਾਂ ਦਿੱਤੀਆਂ। ਯੂ.ਟੀ. ਸਕੱਤਰੇਤ ਵਿਖੇ ਹੋਈ ਇਸ ਮੀਟਿੰਗ ਵਿਚ ਗ੍ਰਹਿ ਸਕੱਤਰ ਮਨਦੀਪ ਸਿੰਘ ਬਰਾੜ, ਖੇਡ ਸਕੱਤਰ ਪ੍ਰੇਰਨਾ ਪੁਰੀ, ਡਿਪਟੀ ਕਮਿਸ਼ਨਰ ਨਿਸ਼ਾਂਤ ਕੁਮਾਰ ਯਾਦਵ, ਐਸ.ਐਸ.ਪੀ. ਟਰੈਫ਼ਿਕ ਅਤੇ ਸੁਰੱਖਿਆ ਸੁਮੇਰ ਪ੍ਰਤਾਪ ਸਿੰਘ, ਖੇਡ ਵਿਭਾਗ ਦੇ ਡਾਇਰੈਕਟਰ ਸੌਰਭ ਕੁਮਾਰ ਅਰੋੜਾ ਤੋਂ ਇਲਾਵਾ ਨਗਰ ਨਿਗਮ, ਸਿਹਤ, ਪੁਲਿਸ, ਟਰਾਂਸਪੋਰਟ, ਸਕੂਲ ਸਿੱਖਿਆ, ਸੱਭਿਆਚਾਰ, ਇੰਜੀਨੀਅਰਿੰਗ, ਲੋਕ ਸੰਪਰਕ ਅਤੇ ਉੱਚ ਸਿੱਖਿਆ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ। ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕਰਨ ਕੰਮ - ਮੁੱਖ ਸਕੱਤਰ ਮੀਟਿੰਗ ਦੌਰਾਨ ਖੇਡ ਸਕੱਤਰ ਨੇ ਮੈਰਾਥਨ ਦੇ ਪ੍ਰਬੰਧਾਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਮੁੱਖ ਸਕੱਤਰ ਨੇ ਖੇਡ ਵਿਭਾਗ ਵਲੋਂ ਕੀਤੇ ਜਾ ਰਹੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਸ ਕੌਮੀ ਅਤੇ ਕੌਮਾਂਤਰੀ ਮਹੱਤਤਾ ਵਾਲੇ ਸਮਾਗਮ ਨੂੰ ਸਫਲ ਬਣਾਉਣ ਲਈ ਸਾਰੇ ਵਿਭਾਗਾਂ ਨੂੰ ਮਿਲ ਕੇ ਕੰਮ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਮੈਰਾਥਨ ਵਿਚ ਸ਼ਾਮਲ ਹੋਣ ਵਾਲੇ ਦੌੜਾਕਾਂ ਅਤੇ ਹੋਰ ਭਾਗੀਦਾਰਾਂ ਨੂੰ ਕਿਸੇ ਕਿਸਮ ਦੀ ਮੁਸ਼ਕਲ ਨਹੀਂ ਆਉਣੀ ਚਾਹੀਦੀ ਅਤੇ ਉਨ੍ਹਾਂ ਲਈ ਸੁਚਾਰੂ, ਸੁਵਿਧਾਜਨਕ ਤੇ ਯਾਦਗਾਰੀ ਤਜਰਬਾ ਯਕੀਨੀ ਬਣਾਇਆ ਜਾਵੇ। ਉਨ੍ਹਾਂ ਨੇ ਸਬੰਧਿਤ ਵਿਭਾਗਾਂ ਨੂੰ ਟਰੈਫ਼ਿਕ ਪ੍ਰਬੰਧਨ, ਸੁਰੱਖਿਆ, ਸਿਹਤ ਸਹੂਲਤਾਂ, ਸਾਫ਼-ਸਫ਼ਾਈ ਅਤੇ ਹੋਰ ਬੁਨਿਆਦੀ ਸਹੂਲਤਾਂ ਵੱਲ ਵਿਸ਼ੇਸ਼ ਧਿਆਨ ਦੇਣ ਲਈ ਕਿਹਾ। ਉਨ੍ਹਾਂ ਜ਼ੋਰ ਦਿੱਤਾ ਕਿ ਪ੍ਰਬੰਧਾਂ ਦੀ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦਾ ਸਮਝੌਤਾ ਨਾ ਕੀਤਾ ਜਾਵੇ ਅਤੇ ਸਾਰੇ ਵਿਭਾਗ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣ। 7 ਹਜ਼ਾਰ ਤੋਂ ਵੱਧ ਭਾਗੀਦਾਰਾਂ ਦੇ ਸ਼ਾਮਲ ਹੋਣ ਦੀ ਉਮੀਦ ਖੇਡ ਵਿਭਾਗ ਦੇ ਡਾਇਰੈਕਟਰ ਸੌਰਭ ਕੁਮਾਰ ਅਰੋੜਾ ਨੇ ਦੱਸਿਆ ਕਿ ਇਸ ਮੈਰਾਥਨ ਵਿਚ 7 ਹਜ਼ਾਰ ਤੋਂ ਵੱਧ ਭਾਗੀਦਾਰਾਂ ਦੇ ਸ਼ਾਮਲ ਹੋਣ ਦੀ ਉਮੀਦ ਹੈ ਅਤੇ ਹੁਣ ਤੱਕ ਵੱਡੀ ਗਿਣਤੀ ਵਿਚ ਲੋਕ ਰਜਿਸਟ੍ਰੇਸ਼ਨ ਕਰਵਾ ਚੁੱਕੇ ਹਨ। ਉਨ੍ਹਾਂ ਦੱਸਿਆ ਕਿ ਮੈਰਾਥਨ ਲਈ ਰਜਿਸਟ੍ਰੇਸ਼ਨ ਅਗਲੇ ਚਾਰ ਦਿਨਾਂ ਤੱਕ ਖੁੱਲ੍ਹੀ ਰਹੇਗੀ। ਇਸ ਤੋਂ ਇਲਾਵਾ 21 ਨਵੰਬਰ ਨੂੰ ਬਿਬ ਐਕਸਪੋ ਲਗਾਇਆ ਜਾਵੇਗਾ, ਜਿਸ ਰਾਹੀਂ ਭਾਗੀਦਾਰਾਂ ਨੂੰ ਮੈਰਾਥਨ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਅਤੇ ਸਮੱਗਰੀ ਮੁਹੱਈਆ ਕਰਵਾਈ ਜਾਵੇਗੀ। ਮੀਟਿੰਗ ਦੌਰਾਨ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨੇ ਮੈਰਾਥਨ ਦੇ ਸੁਚਾਰੂ ਪ੍ਰਬੰਧਨ ਲਈ ਕੀਤੇ ਜਾਣ ਵਾਲੇ ਪ੍ਰਬੰਧਾਂ ਬਾਰੇ ਆਪਣੇ ਸੁਝਾਅ ਪੇਸ਼ ਕੀਤੇ। ਇਸ ਦੌਰਾਨ ਟਰੈਫ਼ਿਕ ਦੀ ਆਵਾਜਾਈ ਨੂੰ ਸੁਚਾਰੂ ਬਣਾਉਣ, ਦੌੜਾਕਾਂ ਲਈ ਮੈਡੀਕਲ ਸਹਾਇਤਾ, ਐਮਰਜੈਂਸੀ ਸਿਹਤ ਸੇਵਾਵਾਂ, ਸਾਫ਼-ਸਫ਼ਾਈ, ਨਾਗਰਿਕ ਸਹੂਲਤਾਂ ਅਤੇ ਸੁਰੱਖਿਆ ਪ੍ਰਬੰਧਾਂ ਸਬੰਧੀ ਵਿਚਾਰ-ਵਟਾਂਦਰਾ ਕੀਤਾ ਗਿਆ। ਸਬੰਧਿਤ ਵਿਭਾਗਾਂ ਦੇ ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਮੈਰਾਥਨ ਦੌਰਾਨ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਰੋਲੈਕਸ ਸਾਈਕਲਜ਼ ਵਲੋਂ ਕੇਨਰਾ ਬੈਂਕ ਨਾਲ 12.33 ਕਰੋੜ ਰੁ. ਦੀ ਧੋਖਾਧੜੀ ਅਗਲੀ ਖ਼ਬਰ ਲੱਖਾਂ ਦੀ ਵਿਰਾਸਤੀ ਧਰੋਹਰ ਕਬਾੜ ’ ਚ ਵੇਚਣ ਦੀ ਫ਼ਿਰਾਕ ’ ਚ ਸਨ ਚੋਰ
Ad Position 24