12-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਕੁਲਦੀਪ ਸਿੰਘ ਸਰਸੀਣੀ ਨੂੰ ‘ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਦੀ ਜ਼ਿਲ੍ਹਾ ਮੁਹਾਲੀ ਇਕਾਈ ਦੀ ਕਮਾਨ ਸੌਂਪੀ

ਡੇਰਾਬੱਸੀ, 11 ਨਵੰਬਰ (ਰਣਬੀਰ ਸਿੰਘ ਪੜ੍ਹੀ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਵਲੋਂ ਆਪਣੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਤਹਿਤ ਕੀਤੀਆਂ ਗਈਆਂ ਨਿਯੁਕਤੀਆਂ ਦੌਰਾਨ ਕੁਲਦੀਪ ਸਿੰਘ ਸਰਸੀਣੀ ਨੂੰ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਥਾਪਿਆ ਗਿਆ ਹੈ। ਪਾਰਟੀ ਵਲੋਂ ਸੂਬੇ ਭਰ ‘ਚ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ।

Ad Position 21
No active advertisement
ਅਜੀਤ ਡੈਸਕ 12-11-2026
ਡੇਰਾਬੱਸੀ, 11 ਨਵੰਬਰ (ਰਣਬੀਰ ਸਿੰਘ ਪੜ੍ਹੀ)-’ਅਕਾਲੀ ਦਲ ਵਾਰਿਸ ਪੰਜਾਬ ਦੇ’ ਜਥੇਬੰਦੀ ਵਲੋਂ ਆਪਣੇ ਜਥੇਬੰਦਕ ਢਾਂਚੇ ਨੂੰ ਹੋਰ ਮਜ਼ਬੂਤੀ ਦੇਣ ਦੇ ਉਦੇਸ਼ ਤਹਿਤ ਕੀਤੀਆਂ ਗਈਆਂ ਨਿਯੁਕਤੀਆਂ ਦੌਰਾਨ ਕੁਲਦੀਪ ਸਿੰਘ ਸਰਸੀਣੀ ਨੂੰ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਥਾਪਿਆ ਗਿਆ ਹੈ। ਪਾਰਟੀ ਵਲੋਂ ਸੂਬੇ ਭਰ ‘ਚ 28 ਨਵੇਂ ਜ਼ਿਲ੍ਹਾ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ। ਇਸ ਨਿਯੁਕਤੀ ਨਾਲ ਹਲਕਾ ਡੇਰਾਬੱਸੀ ਸਮੇਤ ਜ਼ਿਲ੍ਹੇ ਦੇ ਪਾਰਟੀ ਆਗੂਆਂ ਅਤੇ ਵਰਕਰਾਂ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ਦੇ ਚਲਦਿਆਂ ਪਾਰਟੀ ਦੇ ਬੁਲਾਰੇ ਅਤੇ ਸੂਬਾਈ ਕਾਰਜਕਾਰਨੀ ਦੇ ਮੈਂਬਰ ਜਸ਼ਨਦੀਪ ਸਿੰਘ ਸੰਧੂ ਨੇ ਕੁਲਦੀਪ ਸਿੰਘ ਸਰਸੀਣੀ ਨੂੰ ਵਧਾਈ ਦਿੰਦਿਆਂ ਕਿਹਾ ਕਿ ਪਾਰਟੀ ਹਾਈਕਮਾਨ ਵਲੋਂ ਇਕ ਮਿਹਨਤੀ, ਇਮਾਨਦਾਰ ਅਤੇ ਜਥੇਬੰਦੀ ਨੂੰ ਸਮਰਪਿਤ ਆਗੂ ਨੂੰ ਅਹਿਮ ਜ਼ਿੰਮੇਵਾਰੀ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸਿਆਸੀ ਜਥੇਬੰਦੀ ਦੀ ਅਸਲ ਤਾਕਤ ਉਸ ਦੇ ਜ਼ਮੀਨੀ ਪੱਧਰ ‘ਤੇ ਸਰਗਰਮ ਵਰਕਰ ਹੁੰਦੇ ਹਨ ਅਤੇ ਨਵੀਆਂ ਨਿਯੁਕਤੀਆਂ ਨਾਲ ਪਾਰਟੀ ਦੀਆਂ ਸਰਗਰਮੀਆਂ ਨੂੰ ਹੋਰ ਹੁਲਾਰਾ ਮਿਲੇਗਾ। ਇਸੇ ਦੌਰਾਨ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਹਰਪ੍ਰੀਤ ਸਿੰਘ ਅਮਲਾਲਾ ਨੇ ਵੀ ਇਸ ਨਿਯੁਕਤੀ ਦਾ ਸਵਾਗਤ ਕਰਦਿਆਂ ਕਿਹਾ ਕਿ ਕੁਲਦੀਪ ਸਿੰਘ ਸਰਸੀਣੀ ਨੂੰ ਮਿਲੀ ਜ਼ਿੰਮੇਵਾਰੀ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਸੇਵਾਵਾਂ ਅਤੇ ਵਫ਼ਾਦਾਰੀ ਦਾ ਸਨਮਾਨ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਨਵੇਂ ਜ਼ਿਲ੍ਹਾ ਪ੍ਰਧਾਨ ਸਮੂਹ ਆਗੂਆਂ ਅਤੇ ਵਰਕਰਾਂ ਨੂੰ ਨਾਲ ਲੈ ਕੇ ਪਾਰਟੀ ਦੀਆਂ ਨੀਤੀਆਂ ਘਰ-ਘਰ ਪਹੁੰਚਾਉਣ ਲਈ ਯਤਨਸ਼ੀਲ ਰਹਿਣਗੇ।
Ad Position 22
No active advertisement
ਪਿਛਲੀ ਖ਼ਬਰ ਝੋਨੇ ਦੀ ਸਰਕਾਰੀ ਖ਼ਰੀਦ ਅਚਾਨਕ ਬੰਦ ਕਰਕੇ ‘ਆਪ’ ਸਰਕਾਰ ਖਰੜ ਦੇ ਕਿਸਾਨਾਂ ਨਾਲ ਕਰ ਰਹੀ ਹੈ ਧੋਖਾ - ਵਿਨੀਤ ਜੋਸ਼ੀ ਅਗਲੀ ਖ਼ਬਰ ਰੋਲੈਕਸ ਸਾਈਕਲਜ਼ ਵਲੋਂ ਕੇਨਰਾ ਬੈਂਕ ਨਾਲ 12.33 ਕਰੋੜ ਰੁ. ਦੀ ਧੋਖਾਧੜੀ
Ad Position 24