11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸਾਬਕਾ ਡਿਪਟੀ ਮੇਅਰ ਬੇਦੀ ਦੇ ਯਤਨਾਂ ਸਦਕਾ ਹੋਈ ਮੀਟਿੰਗ ਦੌਰਾਨ ਮੁਹਾਲੀ ਦੇ ਉਦਯੋਗਪਤੀਆਂ ਨੇ ਬਾਜਵਾ ਅੱਗੇ ਰੱਖੀਆਂ ਸਮੱਸਿਆਵਾਂ

ਐੱਸ. ਏ.

Ad Position 21
No active advertisement
ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਦੇ ਯਤਨਾਂ ਸਦਕਾ ਹੋਈ ਮੀਟਿੰਗ ਦੌਰਾਨ ਮੁਹਾਲੀ ਦੇ ਉਦਯੋਗਪਤੀਆਂ ਦੀਆਂ ਸਮੱਸਿਆਵਾਂ ਸੁਣਦੇ ਹੋਏ ਪ੍ਰਤਾਪ ਸਿੰਘ ਬਾਜਵਾ, ਪਰਗਟ ਸਿੰਘ, ਸੁਖਪਾਲ ਸਿੰਘ ਖਹਿਰਾ ਤੇ ਹੋਰ ਸੀਨੀਅਰ ਕਾਂਗਰਸੀ ਆਗੂ। ਅਜੀਤ ਤਸਵੀਰ 12-11-2026
ਐੱਸ. ਏ. ਐੱਸ. ਨਗਰ, 11 ਨਵੰਬਰ (ਪ੍ਰੋ. ਅਵਤਾਰ ਸਿੰਘ)-ਪੰਜਾਬ ‘ਚ ਉਦਯੋਗਿਕ ਵਿਕਾਸ, ਕਾਰੋਬਾਰੀ ਮਾਹੌਲ ਅਤੇ ਸਨਅਤਕਾਰਾਂ ਨੂੰ ਪੇਸ਼ ਆਉਣ ਵਾਲੀਆਂ ਦਰਪੇਸ਼ ਸਮੱਸਿਆਵਾਂ ਨੂੰ ਸਮਝਣ ਲਈ ਕਾਂਗਰਸ ਦੀ ‘ਪੰਜਾਬ ਮੰਗਦਾ ਇਨਸਾਫ਼’ ਮੁਹਿੰਮ ਤਹਿਤ ਮੁਹਾਲੀ ‘ਚ ਉਦਯੋਗਪਤੀਆਂ ਨਾਲ ਅਹਿਮ ਮੀਟਿੰਗ ਸੱਦੀ ਗਈ। ਪੰਜਾਬ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਅਤੇ ਕਾਂਗਰਸ ਦੇ ਸੂਬਾ ਪ੍ਰਧਾਨ ਪਰਗਟ ਸਿੰਘ ਤੇ ਸੁਖਪਾਲ ਸਿੰਘ ਖਹਿਰਾ ਸਮੇਤ ਕਾਂਗਰਸ ਦੇ ਹੋਰਨਾਂ ਸੀਨੀਅਰ ਆਗੂਆਂ ਨੇ ਇਸ ਮੀਟਿੰਗ ‘ਚ ਸ਼ਮੂਲੀਅਤ ਕੀਤੀ। ਮੀਟਿੰਗ ਦਾ ਪ੍ਰਬੰਧ ਸਾਬਕਾ ਡਿਪਟੀ ਮੇਅਰ ਕੁਲਜੀਤ ਸਿੰਘ ਬੇਦੀ ਵਲੋਂ ਕੀਤਾ ਗਿਆ। ਇਸ ਮੌਕੇ ਉਦਯੋਗਪਤੀਆਂ ਨੇ ਸਿਰਫ਼ ਆਪਣੇ ਕਾਰੋਬਾਰ ਨਾਲ ਜੁੜੀਆਂ ਹੀ ਸਮੱਸਿਆਵਾਂ ਨਹੀਂ ਰੱਖੀਆਂ, ਸਗੋਂ ਮੁਹਾਲੀ ਦੇ ਸਮੁੱਚੇ ਵਿਕਾਸ ਅਤੇ ਪੰਜਾਬ ਦੇ ਉਦਯੋਗਿਕ ਭਵਿੱਖ ਨਾਲ ਜੁੜੇ ਕਈ ਅਹਿਮ ਮੁੱਦੇ ਵੀ ਉਠਾਏ। ਉਨ੍ਹਾਂ ਸਪੱਸ਼ਟ ਕੀਤਾ ਕਿ ਪੰਜਾਬ ‘ਚ ਉਦਯੋਗਾਂ ਨੂੰ ਉਤਸ਼ਾਹਿਤ ਕਰਨ ਦੀਆਂ ਗੱਲਾਂ ਤਾਂ ਬਹੁਤ ਹੁੰਦੀਆਂ ਹਨ, ਪਰ ਜ਼ਮੀਨੀ ਪੱਧਰ ‘ਤੇ ਬੁਨਿਆਦੀ ਸਹੂਲਤਾਂ ਦੀ ਘਾਟ, ਅਸੁਰੱਖਿਅਤ ਮਾਹੌਲ ਤੇ ਸਰਕਾਰੀ ਪ੍ਰਬੰਧਾਂ ਦੀਆਂ ਕਮੀਆਂ ਕਾਰਨ ਉਦਯੋਗਪਤੀਆਂ ਨੂੰ ਕਈ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਉਦਯੋਗਪਤੀਆਂ ਨੇ ਗੈਂਗਸਟਰਵਾਦ, ਫਿਰੌਤੀ ਤੇ ਨਸ਼ਿਆਂ ਦੀ ਸਮੱਸਿਆ ਨੂੰ ਪੰਜਾਬ ਦੇ ਭਵਿੱਖ ਲਈ ਗੰਭੀਰ ਚਿੰਤਾ ਦੱਸਦਿਆਂ ਕਿਹਾ ਕਿ ਜਦੋਂ ਤੱਕ ਕਾਰੋਬਾਰੀਆਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੀ ਸੁਰੱਖਿਆ ਯਕੀਨੀ ਨਹੀਂ ਬਣਦੀ, ਉਦੋਂ ਤੱਕ ਨਵੇਂ ਨਿਵੇਸ਼ ਨੂੰ ਉਤਸ਼ਾਹਿਤ ਕਰਨਾ ਮੁਸ਼ਕਿਲ ਹੈ। ਇਸੇ ਦੌਰਾਨ ਉਦਯੋਗਪਤੀਆਂ ਦੀਆਂ ਚਿੰਤਾਵਾਂ ਦਾ ਜਵਾਬ ਦਿੰਦਿਆਂ ਪ੍ਰਤਾਪ ਸਿੰਘ ਬਾਜਵਾ ਨੇ ਕਿਹਾ ਕਿ ਪੰਜਾਬ ‘ਚ ਉਦਯੋਗਿਕ ਤਰੱਕੀ ਲਈ ਅਮਨ-ਕਾਨੂੰਨ ਦੀ ਸਥਿਤੀ ਨੂੰ ਮਜ਼ਬੂਤ ਕਰਨਾ ਜ਼ਰੂਰੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਜੇਕਰ ਕਾਂਗਰਸ ਨੂੰ ਪੰਜਾਬ ‘ਚ ਸਰਕਾਰ ਬਣਾਉਣ ਦਾ ਮੌਕਾ ਮਿਲਦਾ ਹੈ ਤਾਂ ਗੈਂਗਸਟਰਵਾਦ ਅਤੇ ਫਿਰੌਤੀ ਦੇ ਨੈੱਟਵਰਕ ਖ਼ਿਲਾਫ਼ ਪਹਿਲੇ ਮਹੀਨੇ ‘ਚ ਹੀ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸੇ ਦੌਰਾਨ ਬਾਜਵਾ ਨੇ ਪੰਜਾਬ ਦੇ ਇਤਿਹਾਸਕ ਵਿਕਾਸ ‘ਚ ਕਾਂਗਰਸ ਦੀ ਭੂਮਿਕਾ ਦਾ ਜ਼ਿਕਰ ਕਰਦਿਆਂ ਪ੍ਰਤਾਪ ਸਿੰਘ ਕੈਰੋਂ, ਪੰਡਿਤ ਜਵਾਹਰ ਲਾਲ ਨਹਿਰੂ ਅਤੇ ਡਾ. ਮਨਮੋਹਨ ਸਿੰਘ ਦੇ ਸਮੇਂ ਹੋਏ ਵਿਕਾਸ ਕਾਰਜਾਂ ਦੀਆਂ ਉਦਾਹਰਨਾਂ ਵੀ ਦਿੱਤੀਆਂ। ਉਦਯੋਗਪਤੀਆਂ ਨੇ ਮੁਹਾਲੀ ਦੇ ਵਿਕਾਸ ਦੀ ਖੋਲ੍ਹੀ ਪੋਲ ਮੀਟਿੰਗ ਦੌਰਾਨ ਉਦਯੋਗਪਤੀਆਂ ਨੇ ਮੁਹਾਲੀ ਦੇ ਬੁਨਿਆਦੀ ਢਾਂਚੇ ਦੀ ਮਾੜੀ ਸਥਿਤੀ ਨੂੰ ਉਦਯੋਗਿਕ ਵਿਕਾਸ ‘ਚ ਵੱਡੀ ਰੁਕਾਵਟ ਕਰਾਰ ਦਿੱਤਾ। ਉਨ੍ਹਾਂ ਕਿਹਾ ਕਿ ਮੁਹਾਲੀ ਨੂੰ ਆਈ. ਟੀ. ਅਤੇ ਉਦਯੋਗਿਕ ਹੱਬ ਵਜੋਂ ਵਿਕਸਿਤ ਕਰਨ ਦੇ ਦਾਅਵਿਆਂ ਦੇ ਬਾਵਜੂਦ ਸ਼ਹਿਰ ਅਜੇ ਵੀ ਕਈ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਹੈ। ਉਦਯੋਗਪਤੀਆਂ ਨੇ ਕੁਲਜੀਤ ਸਿੰਘ ਬੇਦੀ ਨੂੰ ਜ਼ਮੀਨ ਨਾਲ ਜੁੜਿਆ ਵਫ਼ਾਦਾਰ ਆਗੂ ਦੱਸਿਆ ਮੀਟਿੰਗ ਦੌਰਾਨ ਮੁਹਾਲੀ ਦੇ ਉਦਯੋਗਪਤੀਆਂ ਨੇ ਸਾਬਕਾ ਡਿਪਟੀ ਮੇਅਰ ਅਤੇ ਤਿੰਨ ਵਾਰ ਕੌਂਸਲਰ ਰਹਿ ਚੁੱਕੇ ਕੁਲਜੀਤ ਸਿੰਘ ਬੇਦੀ ਲਈ ਜ਼ੋਰਦਾਰ ਪੈਰਵਾਈ ਕੀਤੀ। ਉਨ੍ਹਾਂ ਕਿਹਾ ਕਿ ਬੇਦੀ ਇਕ ਤਜਰਬੇਕਾਰ, ਲੋਕਾਂ ਨਾਲ ਜੁੜੇ ਹੋਏ ਅਤੇ ਮੁਹਾਲੀ ਦੀਆਂ ਸਮੱਸਿਆਵਾਂ ਦੀ ਡੂੰਘੀ ਸਮਝ ਰੱਖਣ ਵਾਲੇ ਆਗੂ ਹਨ। ਉਹ ਇਲਾਕੇ ਦੀ ਹਰ ਛੋਟੀ-ਵੱਡੀ ਸਮੱਸਿਆ ਤੋਂ ਭਲੀ-ਭਾਂਤ ਜਾਣੂ ਹਨ ਅਤੇ ਉਨ੍ਹਾਂ ਦੇ ਹੱਲ ਲਈ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਬੇਦੀ ਜ਼ਮੀਨ ਨਾਲ ਜੁੜੇ ਹੋਏ ਆਗੂ ਹਨ, ਜੋ ਕਿ ਲੋਕਾਂ ਦੇ ਹੱਕਾਂ ਲਈ ਅਦਾਲਤ ਦਾ ਦਰਵਾਜ਼ਾ ਖੜਕਾਉਣ ਤੋਂ ਵੀ ਗੁਰੇਜ਼ ਨਹੀਂ ਕਰਦੇ। ਉਨ੍ਹਾਂ ਬਾਜਵਾ ਨੂੰ ਅਪੀਲ ਕੀਤੀ ਕਿ ਮੁਹਾਲੀ ਦੀ ਜ਼ਮੀਨੀ ਹਕੀਕਤ ਨੂੰ ਸਮਝਣ ਵਾਲੇ ਅਤੇ ਇਲਾਕੇ ਦੇ ਲੋਕਾਂ ਦੇ ਹੱਕਾਂ ਲਈ ਲੜਨ ਵਾਲੇ ਅਜਿਹੇ ਆਗੂ ਨੂੰ ਪਾਰਟੀ ਵਲੋਂ ਬਣਦਾ ਮੌਕਾ ਦਿੱਤਾ ਜਾਣਾ ਚਾਹੀਦਾ ਹੈ। ਮੀਟਿੰਗ ‘ਚ ਪੀ. ਜੇ. ਸਿੰਘ, ਆਰ. ਐੱਸ. ਸਚਦੇਵਾ, ਨਵੀਨ ਕੁਮਾਰ, ਗੁਰਮੀਤ ਭਾਟੀਆ, ਹਰਿੰਦਰ ਪਾਲ ਸਿੰਘ ਬਿੱਲਾ, ਸੁਖਜੀਤ ਸਿੰਘ ਲਹਿਲ, ਜੀ. ਐੱਸ. ਰਿਆੜ, ਬੀ. ਐੱਸ. ਆਨੰਦ, ਬੀ. ਐੱਸ. ਬੇਦੀ, ਅਸ਼ੋਕ ਗੁਪਤਾ ਪ੍ਰਧਾਨ ਮੁਹਾਲੀ ਇੰਡਸਟਰੀ ਐਸੋਸੀਏਸ਼ਨ, ਰਾਕੇਸ਼ ਵਿਜ, ਇਕਬਾਲ ਚੀਮਾ, ਐੱਨ. ਐੱਸ. ਬਰਾੜ, ਤੇਰਾ ਹੀ ਤੇਰਾ ਸੰਸਥਾ ਦੇ ਮੁਖੀ ਹਰਜੀਤ ਸਿੰਘ ਸੱਭਰਵਾਲ, ਬਲਜੀਤ ਸਿੰਘ ਤੇ ਭੁਪਿੰਦਰ ਸਿੰਘ ਸਭਰਵਾਲ ਸਮੇਤ ਮੁਹਾਲੀ ਦੇ ਕਈ ਹੋਰ ਨਾਮੀ ਉਦਯੋਗਪਤੀ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬੀ ਯੂਨੀਵਰਸਿਟੀ ਓਲਡ ਸਟੂਡੈਂਟਸ ਐਸੋਸੀਏਸ਼ਨ ਦੀ ਸਿਲਵਰ ਜੁਬਲੀ ਮੀਟਿੰਗ ਭਲਕੇ ਅਗਲੀ ਖ਼ਬਰ ਝੋਨੇ ਦੀ ਸਰਕਾਰੀ ਖ਼ਰੀਦ ਅਚਾਨਕ ਬੰਦ ਕਰਕੇ ‘ਆਪ’ ਸਰਕਾਰ ਖਰੜ ਦੇ ਕਿਸਾਨਾਂ ਨਾਲ ਕਰ ਰਹੀ ਹੈ ਧੋਖਾ-ਵਿਨੀਤ ਜੋਸ਼ੀ
Ad Position 24