11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਈ - ਰਿਕਸ਼ਾ ਖ਼ਰੀਦਣ ਲਈ ਗ੍ਰਾਂਟ ਵਾਸਤੇ ਅਰਜ਼ੀਆਂ ਦੀ ਮੰਗ

ਐੱਸ. ਏ.

Ad Position 21
No active advertisement
ਅਜੀਤ ਡੈਸਕ 12-11-2026
ਐੱਸ. ਏ. ਐੱਸ. ਨਗਰ, 11 ਨਵੰਬਰ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਪ੍ਰਸ਼ਾਸਨ ਮੁਹਾਲੀ ਵਲੋਂ ਗ੍ਰਾਂਟ-ਇਨ-ਏਡ ਸਕੀਮ ਅਧੀਨ ਜ਼ਿਲ੍ਹੇ ਦੇ ਅਨੁਸੂਚਿਤ ਜਾਤੀ ਵਰਗ ਨਾਲ ਸੰਬੰਧਿਤ ਯੋਗ ਵਸਨੀਕਾਂ ਤੋਂ ਈ-ਰਿਕਸ਼ਾ ਖ਼ਰੀਦਣ ਲਈ ਅਰਜ਼ੀਆਂ ਦੀ ਮੰਗ ਕੀਤੀ ਗਈ ਹੈ। ਇਸ ਸਕੀਮ ਤਹਿਤ ਕੁੱਲ 30 ਲਾਭਪਾਤਰੀਆਂ ਨੂੰ ਪ੍ਰਤੀ ਲਾਭਪਾਤਰੀ 50 ਹਜ਼ਾਰ ਰੁ. ਦੀ ਇਕਮੁਸ਼ਤ ਗ੍ਰਾਂਟ ਦਿੱਤੀ ਜਾਵੇਗੀ, ਜਿਨ੍ਹਾਂ ‘ਚ ਘੱਟੋ-ਘੱਟ 9 ਮਹਿਲਾ ਲਾਭਪਾਤਰੀਆਂ ਸ਼ਾਮਿਲ ਹੋਣਗੀਆਂ। ਇਸ ਸਕੀਮ ਤਹਿਤ 2.50 ਲੱਖ ਰੁ. ਤੱਕ ਸਾਲਾਨਾ ਪਰਿਵਾਰਕ ਆਮਦਨ ਵਾਲੇ ਬਿਨੈਕਾਰਾਂ ਨੂੰ ਤਰਜ਼ੀਹ ਦਿੱਤੀ ਜਾਵੇਗੀ। ਬਿਨੈਕਾਰ ਕੋਲ ਡਰਾਈਵਿੰਗ ਲਾਇਸੰਸ ਹੋਣਾ ਲਾਜ਼ਮੀ ਹੈ ਅਤੇ ਉਹ ਹੋਰ ਨਿਰਧਾਰਤ ਸ਼ਰਤਾਂ ਵੀ ਪੂਰੀਆਂ ਕਰਦਾ ਹੋਣਾ ਚਾਹੀਦਾ ਹੈ। ਇਹ ਕਰਜ਼ਾ ਆਧਾਰਿਤ ਗ੍ਰਾਂਟ ਸਕੀਮ ਹੈ ਅਤੇ ਈ-ਰਿਕਸ਼ਾ ਖ਼ਰੀਦਣ ਲਈ ਕਰਜ਼ਾ ਲੈਣਾ ਲਾਜ਼ਮੀ ਹੋਵੇਗਾ। ਸਰਕਾਰੀ ਬੁਲਾਰੇ ਅਨੁਸਾਰ 1.50 ਲੱਖ ਰੁ. ਦੇ ਈ-ਰਿਕਸ਼ਾ ਲਈ 50 ਹਜ਼ਾਰ ਰੁ. ਗ੍ਰਾਂਟ ਵਜੋਂ ਦਿੱਤੇ ਜਾਣਗੇ, ਜਦਕਿ ਬਾਕੀ ਦੀ ਰਕਮ ਦਾ ਪ੍ਰਬੰਧ ਲਾਭਪਾਤਰੀ ਨੂੰ ਖ਼ੁਦ ਜਾਂ ਕਰਜ਼ੇ ਰਾਹੀਂ ਕਰਨਾ ਹੋਵੇਗਾ। ਇਸ ਸਕੀਮ ਦਾ ਲਾਭ ਉਠਾਉਣ ਲਈ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਮੁਹਾਲੀ ਦੀ ਤੀਜੀ ਮੰਜ਼ਿਲ ‘ਤੇ ਸਥਿਤ ਕਮਰਾ ਨੰ. 428 ਵਿਚਲੇ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਦਫ਼ਤਰ ਵਿਖੇ ਅਰਜ਼ੀ ਦਿੱਤੀ ਜਾ ਸਕਦੀ ਹੈ।
Ad Position 22
No active advertisement
ਪਿਛਲੀ ਖ਼ਬਰ ਖੂੰਬਾਂ ਦੀ ਕਾਸ਼ਤ ਸੰਬੰਧੀ ਪੰਜ ਰੋਜ਼ਾ ਸਿਖਲਾਈ ਕੋਰਸ 18 ਤੋਂ ਸ਼ੁਰੂ ਅਗਲੀ ਖ਼ਬਰ ਜ਼ਿਲ੍ਹੇ ’ਚ ਈ. ਵੀ. ਐੱਮਜ਼ ਅਤੇ ਵੀ. ਵੀ. ਪੀ. ਏ. ਟੀ. ਮਸ਼ੀਨਾਂ ਦੀ ਫਸਟ ਲੈਵਲ ਚੈਕਿੰਗ ਅੱਜ
Ad Position 24