11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਭਾਜਪਾ ਆਗੂ ਉੱਭਾ ਨੇ ਮੁਹਾਲੀ ਦੇ ਵਿਕਾਸ ਤੇ ਬਦਹਾਲ ਨਾਗਰਿਕ ਸਹੂਲਤਾਂ ਦਾ ਮੁੱਦਾ ਭਾਜਪਾ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦੇ ਸਾਹਮਣੇ ਉਠਾਇਆ

ਐੱਸ. ਏ.

Ad Position 21
No active advertisement
ਅਜੀਤ ਡੈਸਕ 12-11-2026
ਐੱਸ. ਏ. ਐੱਸ. ਨਗਰ, 11 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਨੇ ਆਪਣੀ ਧਰਮ-ਪਤਨੀ ਅਤੇ ਨਗਰ ਨਿਗਮ ਮੁਹਾਲੀ ਦੇ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਸਮੇਤ ਚੰਡੀਗੜ੍ਹ ਸਥਿਤ ਰਿਹਾਇਸ਼ ਵਿਖੇ ਭਾਜਪਾ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਮੁਹਾਲੀ ਸ਼ਹਿਰ ਅਤੇ ਆਸ-ਪਾਸ ਦੇ ਪੇਂਡੂ ਖੇਤਰਾਂ ਵਿਚ ਵਿਕਾਸ ਕਾਰਜਾਂ ਦੀ ਮੱਠੀ ਰਫ਼ਤਾਰ ਅਤੇ ਬੁਨਿਆਦੀ ਨਾਗਰਿਕ ਸਹੂਲਤਾਂ ਨਾਲ ਸੰਬੰਧਿਤ ਸਮੱਸਿਆਵਾਂ ਬਾਰੇ ਵਿਸਥਾਰ ਨਾਲ ਚਰਚਾ ਕੀਤੀ ਗਈ। ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਮੁਹਾਲੀ ਦੇ ਕਈ ਸੈਕਟਰਾਂ ਵਿਚ ਸਫ਼ਾਈ, ਸੀਵਰੇਜ, ਪੀਣ ਵਾਲੇ ਪਾਣੀ ਦੀ ਸਪਲਾਈ, ਸੜਕਾਂ ਅਤੇ ਸਟਰੀਟ ਲਾਈਟਾਂ ਵਰਗੀਆਂ ਬੁਨਿਆਦੀ ਸਹੂਲਤਾਂ ਦੀ ਹਾਲਤ ਤਸੱਲੀਬਖ਼ਸ਼ ਨਹੀਂ ਹੈ। ਵਾਰ-ਵਾਰ ਸ਼ਿਕਾਇਤਾਂ ਅਤੇ ਪੱਤਰ ਦੇਣ ਦੇ ਬਾਵਜੂਦ ਪ੍ਰਸ਼ਾਸਨ ਵਲੋਂ ਇਨ੍ਹਾਂ ਸਮੱਸਿਆਵਾਂ ਦਾ ਸਥਾਈ ਹੱਲ ਨਹੀਂ ਕੀਤਾ ਜਾ ਰਿਹਾ। ਇਸ ਮੌਕੇ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਨੇ ਪਿੰਡ ਸੰਭਾਲਕੀ ਅਤੇ ਨਾਨੂੰ ਮਾਜਰਾ ਵਿਚ ਬਦਹਾਲ ਸਫ਼ਾਈ ਪ੍ਰਬੰਧਾਂ ਦਾ ਮੁੱਦਾ ਪ੍ਰਮੁੱਖਤਾ ਨਾਲ ਉਠਾਇਆ। ਉਨ੍ਹਾਂ ਦੱਸਿਆ ਕਿ ਪਿਛਲੇ ਲਗਭਗ 5 ਮਹੀਨਿਆਂ ਤੋਂ ਦੋਵਾਂ ਪਿੰਡਾਂ ਦੀ ਸਫ਼ਾਈ ਵਿਵਸਥਾ ਅਤੇ ਹੋਰ ਸਮੱਸਿਆਵਾਂ ਸੰਬੰਧੀ ਨਗਰ ਨਿਗਮ ਦੇ ਅਧਿਕਾਰੀਆਂ ਕੋਲ ਲਗਾਤਾਰ ਸ਼ਿਕਾਇਤਾਂ ਅਤੇ ਪੱਤਰ ਦਿੱਤੇ ਜਾ ਰਹੇ ਹਨ, ਪਰ ਅਜੇ ਤੱਕ ਕੋਈ ਢੁਕਵੀਂ ਸੁਣਵਾਈ ਨਹੀਂ ਹੋਈ। ਹਰਦੇਵ ਸਿੰਘ ਉੱਭਾ ਨੇ ਕਿਹਾ ਕਿ ਮੁਹਾਲੀ ਦੇ ਲੋਕਾਂ ਨੂੰ ਸਿਰਫ਼ ਐਲਾਨਾਂ ਦੀ ਨਹੀਂ, ਸਗੋਂ ਜ਼ਮੀਨੀ ਪੱਧਰ ’ਤੇ ਵਿਕਾਸ ਕਾਰਜਾਂ ਦੀ ਲੋੜ ਹੈ। ਸਰਕਾਰ ਅਤੇ ਪ੍ਰਸ਼ਾਸਨ ਨੂੰ ਲੋਕਾਂ ਦੀਆਂ ਸਮੱਸਿਆਵਾਂ ਦਾ ਸਮਾਂਬੱਧ ਢੰਗ ਨਾਲ ਹੱਲ ਕਰਨਾ ਚਾਹੀਦਾ ਹੈ। ਭਾਜਪਾ ਲੋਕਾਂ ਦੀ ਆਵਾਜ਼ ਨੂੰ ਲਗਾਤਾਰ ਸੰਬੰਧਿਤ ਮੰਚਾਂ ’ ਤੇ ਉਠਾਉਂਦੀ ਰਹੇਗੀ। ਮੀਟਿੰਗ ਦੌਰਾਨ ਭਾਜਪਾ ਦੀਆਂ ਜਥੇਬੰਦਕ ਗਤੀਵਿਧੀਆਂ, ਮੁਹਾਲੀ ਵਿਚ ਪਾਰਟੀ ਨੂੰ ਹੋਰ ਮਜ਼ਬੂਤ ਕਰਨ ਅਤੇ ਆਉਣ ਵਾਲੀ ਰਣਨੀਤੀ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਰੈਜ਼ੀਡੈਂਟ ਵੈੱਲਫੇਅਰ ਐਸੋਸੀਏਸ਼ਨ ਦੇ ਪ੍ਰਧਾਨ ਮਨੋਜ ਸ਼ਰਮਾ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰੰਧਾਵਾ ਨੇ ਸੀਵਰੇਜ ਦੀ ਸਮੱਸਿਆ ਦੇ ਹੱਲ ਲਈ ਖ਼ਰੀਦੀ ਮਸ਼ੀਨ ਨੂੰ ਸਫ਼ਾਈ ਦੇ ਕੰਮ ਲਈ ਰਵਾਨਾ ਕੀਤਾ ਅਗਲੀ ਖ਼ਬਰ ਲੋਕ ਸਭਾ ਮੈਂਬਰ ਮਾਲਵਿੰਦਰ ਸਿੰਘ ਕੰਗ ਵਲੋਂ ਗਮਾਡਾ ਦੇ ਮੁੱਖ ਪ੍ਰਸ਼ਾਸਕ ਨਾਲ ਮੀਟਿੰਗ
Ad Position 24