13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

‘ ਆਪ’ ਦੀ ਸਿਆਸਤ ਪਿੱਛੇ ਗੈਂਗਸਟਰਾਂ ਦਾ ਪਰਛਾਵਾਂ, ਪੰਜਾਬ ਨੂੰ ਭੁਗਤਣੇ ਪੈਣਗੇ ਨਤੀਜੇ-ਜਾਖੜ

ਚੰਡੀਗੜ੍ਹ, 13 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਿਆਸਤ ਦਾ ਅਪਰਾਧੀਕਰਨ ਕਰਨ ਤੇ ਗੈਂਗਸਟਰਾਂ ਨੂੰ ਕਥਿਤ ਸਿਆਸੀ ਸਰਪ੍ਰਸਤੀ ਦੇਣ ਦੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਭਾਵੇਂ ਅਗਲੀਆਂ ਵਿਧਾਨ ਸਭਾ ਚੋਣਾਂ ’ਚ ‘ਆਪ’ ਸੱਤਾ ਤੋਂ ਬਾਹਰ ਹੋ ਜਾਵੇਗੀ, ਪਰ ਪਾਰਟੀ ਵਲੋਂ ਸੂਬੇ ’ਚ ਪੈਦਾ ਕੀਤੇ ਗਏ ਅਪਰਾਧਿਕ ਮਾਹੌਲ ਦਾ ਖ਼ਮਿਆਜ਼ਾ ਪੰਜਾਬੀਆਂ ਨੂੰ ਭੁਗਤਣਾ ਪਵੇਗਾ। ਉਨ੍ਹਾਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗੈਂਗਸਟਰ ਵਲੋਂ ਮਿਲੀ ਕਥਿਤ ਧਮਕੀ ਦੇ ਮਾਮਲੇ ਵਿਚ ਐਸ.

Ad Position 21
No active advertisement
ਅਜੀਤ ਡੈਸਕ 14-11-2026
ਚੰਡੀਗੜ੍ਹ, 13 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਸੁਨੀਲ ਜਾਖੜ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਸਿਆਸਤ ਦਾ ਅਪਰਾਧੀਕਰਨ ਕਰਨ ਤੇ ਗੈਂਗਸਟਰਾਂ ਨੂੰ ਕਥਿਤ ਸਿਆਸੀ ਸਰਪ੍ਰਸਤੀ ਦੇਣ ਦੇ ਗੰਭੀਰ ਦੋਸ਼ ਲਗਾਉਂਦਿਆਂ ਕਿਹਾ ਹੈ ਕਿ ਭਾਵੇਂ ਅਗਲੀਆਂ ਵਿਧਾਨ ਸਭਾ ਚੋਣਾਂ ’ਚ ‘ਆਪ’ ਸੱਤਾ ਤੋਂ ਬਾਹਰ ਹੋ ਜਾਵੇਗੀ, ਪਰ ਪਾਰਟੀ ਵਲੋਂ ਸੂਬੇ ’ਚ ਪੈਦਾ ਕੀਤੇ ਗਏ ਅਪਰਾਧਿਕ ਮਾਹੌਲ ਦਾ ਖ਼ਮਿਆਜ਼ਾ ਪੰਜਾਬੀਆਂ ਨੂੰ ਭੁਗਤਣਾ ਪਵੇਗਾ। ਉਨ੍ਹਾਂ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗੈਂਗਸਟਰ ਵਲੋਂ ਮਿਲੀ ਕਥਿਤ ਧਮਕੀ ਦੇ ਮਾਮਲੇ ਵਿਚ ਐਸ. ਏ. ਐਸ. ਨਗਰ (ਮੁਹਾਲੀ) ਵਿਖੇ ਐਫ਼. ਆਈ. ਆਰ. ਦਰਜ਼ ਕਰਵਾਉਣ ’ਤੇ ਸਵਾਲ ਉਠਾਉਂਦਿਆਂ ਪੁੱਛਿਆ ਕਿ ਜਦੋਂ ਧਮਕੀ ਦਿੱਲੀ ਵਿਚ ਮਿਲੀ ਤਾਂ ਸ਼ਿਕਾਇਤ ਪੰਜਾਬ ’ਚ ਕਿਉਂ ਦਰਜ ਕਰਵਾਈ ਗਈ? ਜਾਖੜ ਨੇ ਕਿਹਾ ਕਿ ਜੇਕਰ ਕੇਜਰੀਵਾਲ ਨੂੰ ਸੱਚਮੁੱਚ ਜਾਨ ਦਾ ਖ਼ਤਰਾ ਸੀ ਤਾਂ ਉਨ੍ਹਾਂ ਨੂੰ ਦਿੱਲੀ ਵਿਚ ਹੀ ਸ਼ਿਕਾਇਤ ਦਰਜ਼ ਕਰਵਾਉਣੀ ਚਾਹੀਦੀ ਸੀ। ਉਨ੍ਹਾਂ ਸੁਝਾਅ ਦਿੱਤਾ ਕਿ ਕੇਜਰੀਵਾਲ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਇਸ ਮਾਮਲੇ ਦੀ ਕੌਮੀ ਜਾਂਚ ਏਜੰਸੀ (ਐਨ. ਆਈ. ਏ.) ਤੋਂ ਜਾਂਚ ਕਰਵਾਉਣ ਦੀ ਮੰਗ ਕਰਨੀ ਚਾਹੀਦੀ ਹੈ ਤਾਂ ਜੋ ਧਮਕੀ ਦੀ ਅਸਲੀਅਤ ਸਾਹਮਣੇ ਆ ਸਕੇ। ਪੰਜਾਬ ਵਿਚ ਫਿਰੌਤੀ ਅਤੇ ਗੈਂਗਸਟਰਾਂ ਦੀਆਂ ਸਰਗਰਮੀਆਂ ਦਾ ਜ਼ਿਕਰ ਕਰਦਿਆਂ ਜਾਖੜ ਨੇ ਦਾਅਵਾ ਕੀਤਾ ਕਿ ‘ ਆਪ’ ਸਰਕਾਰ ਦੇ ਕਾਰਜਕਾਲ ਦੌਰਾਨ ਫਿਰੌਤੀ ਲਈ ਫੋਨ ਆਉਣ ਦੀਆਂ ਘਟਨਾਵਾਂ ਆਮ ਹੋ ਗਈਆਂ ਹਨ ਤੇ ਇਸ ਦਾ ਸਭ ਤੋਂ ਵੱਧ ਨੁਕਸਾਨ ਆਮ ਲੋਕਾਂ ਨੂੰ ਝੱਲਣਾ ਪੈ ਰਿਹਾ ਹੈ। ਇਸ ਮੌਕੇ ਜਾਖੜ ਨੇ ਅਬੋਹਰ ਦੇ ਗੱਗੀ ਨਾਂ ਦੇ ਵਿਅਕਤੀ ਦੀਆਂ ਕੁਝ ਤਸਵੀਰਾਂ ਵੀ ਮੀਡੀਆ ਨਾਲ ਸਾਂਝੀਆਂ ਕੀਤੀਆਂ। ਉਨ੍ਹਾਂ ਦਾਅਵਾ ਕੀਤਾ ਕਿ ਉਕਤ ਵਿਅਕਤੀ ਖ਼ਿਲਾਫ਼ ਨਸ਼ਾ ਤਸਕਰੀ ਦੇ 14 ਮਾਮਲੇ ਦਰਜ ਹਨ ਤੇ ਉਹ ਦੀਵਾਲੀ ਮੌਕੇ ਪੁਲਿਸ ਮੁਲਾਜ਼ਮਾਂ ਨਾਲ ਤਸਵੀਰਾਂ ਵਿਚ ਨਜ਼ਰ ਆ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਅੱਜ ਤੇ ਕੱਲ੍ਹ ਬਿਜਲੀ ਦੀ ਸਪਲਾਈ ਪ੍ਰਭਾਵਿਤ ਰਹੇਗੀ ਅਗਲੀ ਖ਼ਬਰ ਕਰਾਚੀ ਬੰਦਰਗਾਹ ’ਤੇ ਫਸਿਆ ਭਾਰਤੀ ਮਲਾਹ
Ad Position 24