13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਬਾਂਹ ’ਤੇ ਟੈਟੂ ਵਾਲੀ ਮਹਿਲਾ ਦਾ ਪੱਥਰਾਂ ਨਾਲ ਸਿਰ ਕੁਚਲ ਕੇ ਹੱਤਿਆ

ਚੰਡੀਗੜ੍ਹ, 13 ਨਵੰਬਰ (ਕਪਿਲ ਵਧਵਾ)-ਚੰਡੀਗੜ੍ਹ ਦੇ ਸੈਕਟਰ-9 ਸਥਿਤ ਪੁਲਿਸ ਹੈੱਡਕੁਆਰਟਰ ਦੇ ਨੇੜੇ ਸੈਕਟਰ-10 ਵਿਖੇ ਇਕ ਮਹਿਲਾ ਦੀ ਪੱਥਰਾਂ ਨਾਲ ਸਿਰ ਕੁਚਲ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਸ਼ੁੱਕਰਵਾਰ ਸਵੇਰੇ ਰਾਹਗੀਰ ਨੇ ਮਹਿਲਾ ਦੀ ਲਾਸ਼ ਦੇਖ ਕੇ ਪੁਲਿਸ ਨੂੰ ਸੂਚਨਾ ਦਿੱਤੀ।

Ad Position 21
No active advertisement
ਅਜੀਤ ਡੈਸਕ 14-11-2026
ਚੰਡੀਗੜ੍ਹ, 13 ਨਵੰਬਰ (ਕਪਿਲ ਵਧਵਾ)-ਚੰਡੀਗੜ੍ਹ ਦੇ ਸੈਕਟਰ-9 ਸਥਿਤ ਪੁਲਿਸ ਹੈੱਡਕੁਆਰਟਰ ਦੇ ਨੇੜੇ ਸੈਕਟਰ-10 ਵਿਖੇ ਇਕ ਮਹਿਲਾ ਦੀ ਪੱਥਰਾਂ ਨਾਲ ਸਿਰ ਕੁਚਲ ਕੇ ਬੇਰਹਿਮੀ ਨਾਲ ਹੱਤਿਆ ਕਰ ਦਿੱਤੀ ਗਈ। ਸ਼ੁੱਕਰਵਾਰ ਸਵੇਰੇ ਰਾਹਗੀਰ ਨੇ ਮਹਿਲਾ ਦੀ ਲਾਸ਼ ਦੇਖ ਕੇ ਪੁਲਿਸ ਨੂੰ ਸੂਚਨਾ ਦਿੱਤੀ। ਮੌਕੇ ‘ਤੇ ਪਹੁੰਚੀ ਪੁਲਿਸ ਤੇ ਫੋਰੈਂਸਿਕ ਟੀਮ ਨੇ ਘਟਨਾ ਸਥਾਨ ਦਾ ਮੁਆਇਨਾ ਕੀਤਾ। ਮਹਿਲਾ ਦੀ ਪਛਾਣ ਸਪੱਸ਼ਟ ਤੌਰ ਤੇ ਸਥਾਪਤ ਨਹੀਂ ਹੋ ਸਕੀ ਪਰ ਸੂਤਰਾਂ ਅਨੁਸਾਰ ਮਹਿਲਾ ਦੀ ਉਮਰ 34 ਸਾਲ ਦੱਸੀ ਗਈ ਹੈ। ਉਸ ਦੀ ਬਾਂਹ ‘ਤੇ ਬਣੇ ਟੈਟੂ ‘ਤੇ ‘ਸ਼ਿਖਾ ਯੂਪੀ’ ਲਿਖਿਆ ਹੋਇਆ ਹੈ। ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਹਮਲਾਵਰ ਨੇ ਮਹਿਲਾ ਦੇ ਸਿਰ ‘ਤੇ ਪੱਥਰ ਨਾਲ ਕਈ ਵਾਰ ਕੀਤੇ, ਜਿਸ ਕਾਰਨ ਉਸ ਦਾ ਸਿਰ ਬੁਰੀ ਤਰ੍ਹਾਂ ਕੁਚਲਿਆ ਗਿਆ। ਪੁਲਿਸ ਮੁਤਾਬਕ ਵਾਰਦਾਤ ਵੀਰਵਾਰ ਅਤੇ ਸ਼ੁੱਕਰਵਾਰ ਦੀ ਦਰਮਿਆਨੀ ਰਾਤ ਨੂੰ ਅੰਜਾਮ ਦਿੱਤੀ ਗਈ। ਇਸ ਵਾਰਦਾਤ ਦੀ ਹੈਰਾਨ ਕਰ ਦੇਣ ਵਾਲੀ ਗੱਲ ਇਹ ਹੈ ਕਿ ਜਿਸ ਥਾਂ ਮਹਿਲਾ ਨੂੰ ਮੌਤ ਦੇ ਘਾਟ ਉਤਾਰਿਆ ਗਿਆ। ਉੱਥੋਂ ਕੁਝ ਕਦਮਾਂ ਦੀ ਦੂਰੀ ‘ਤੇ ਪੁਲਿਸ ਦਾ ਬੀਟ ਬਾਕਸ ਸਥਿਤ ਹੈ। ਇਸ ਤੋਂ ਇਲਾਵਾ ਕਰੀਬ 100 ਮੀਟਰ ਦੇ ਘੇਰੇ ਵਿਚ ਚੰਡੀਗੜ੍ਹ ਪੁਲਿਸ ਹੈੱਡਕੁਆਰਟਰ, ਪੰਜਾਬ ਪੁਲਿਸ ਹੈੱਡਕੁਆਰਟਰ ਤੇ ਪੰਜਾਬ ਦੇ ਰਾਜਪਾਲ ਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਦਾ ਦਫ਼ਤਰ ਵੀ ਹੈ। ਇਨ੍ਹਾਂ ਸਾਰੀਆਂ ਥਾਵਾਂ ‘ਤੇ ਸੁਰੱਖਿਆ ਦੇ ਪ੍ਰਬੰਧ ਰਹਿੰਦੇ ਹਨ। ਇਸ ਦੇ ਬਾਵਜੂਦ ਇੰਨੀ ਸੁਰੱਖਿਅਤ ਮੰਨੇ ਜਾਂਦੇ ਸੈਕਟਰ ਵਿਚ ਖੁੱਲ੍ਹੇ ਵਿਚ ਕੀਤੀ ਹੱਤਿਆ ਨੇ ਸੁਰੱਖਿਆ ਪ੍ਰਬੰਧਾਂ ‘ਤੇ ਸਵਾਲ ਖੜ੍ਹੇ ਕਰ ਦਿੱਤੇ ਹਨ। ਇਸ ਮਾਮਲੇ ਸਬੰਧੀ ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਅਣਪਛਾਤੇ ਮੁਲਜ਼ਮ ਖ਼ਿਲਾਫ਼ ਥਾਣਾ ਸੈਕਟਰ-3 ਵਿਖੇ ਹੱਤਿਆ ਦਾ ਮਾਮਲਾ ਦਰਜ ਕਰਕੇ ਉਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਗੁੰਮਸ਼ੁਦਗੀ ਦੀਆਂ ਸ਼ਿਕਾਇਤਾਂ ਦਾ ਰਿਕਾਰਡ ਖੰਗਾਲ ਰਹੀ ਪੁਲਿਸ ਮਹਿਲਾ ਦੀ ਪਛਾਣ ਕਰਨ ਲਈ ਚੰਡੀਗੜ੍ਹ ਦੇ ਸਾਰੇ ਥਾਣਿਆਂ ਵਿਚ ਦਰਜ ਗੁੰਮਸ਼ੁਦਗੀ ਦੀਆਂ ਸ਼ਿਕਾਇਤਾਂ ਦਾ ਰਿਕਾਰਡ ਖੰਗਾਲਿਆ ਜਾ ਰਿਹਾ ਹੈ। ਇਸ ਤੋਂ ਇਲਾਵਾ ਘਟਨਾ ਸਥਾਨ ਦੇ ਆਲੇ-ਦੁਆਲੇ ਲੱਗੇ ਸੀ.ਸੀ.ਟੀਵੀ ਕੈਮਰਿਆਂ ਦੀ ਫੁਟੇਜ ਵੀ ਜਾਂਚ ਦੇ ਘੇਰੇ ਵਿਚ ਹੈ, ਤਾਂ ਜੋ ਪਤਾ ਲੱਗ ਸਕੇ ਕਿ ਮਹਿਲਾ ਉੱਥੇ ਕਦੋਂ ਪਹੁੰਚੀ ਅਤੇ ਵਾਰਦਾਤ ਸਮੇਂ ਕੌਣ-ਕੌਣ ਮੌਜੂਦ ਸੀ। ਪੁਲਿਸ ਵਲੋਂ ਘਟਨਾ ਸਥਾਨ ਦਾ ਡੰਪ ਡਾਟਾ ਵੀ ਇਕੱਠਾ ਕੀਤਾ ਗਿਆ ਹੈ। ਫਿਲਹਾਲ ਪੁਲਿਸ ਹੱਤਿਆ ਦੇ ਕਾਰਨਾਂ ਅਤੇ ਵਾਰਦਾਤ ਨੂੰ ਅੰਜਾਮ ਦੇਣ ਵਾਲੇ ਅਣਪਛਾਤੇ ਮੁਲਜ਼ਮ ਦੀ ਭਾਲ ਵਿਚ ਜੁਟੀ ਹੋਈ ਹੈ।
Ad Position 22
No active advertisement
ਪਿਛਲੀ ਖ਼ਬਰ ਮੁੜ ਬਹਾਲ ਕੱਚੇ ਅਧਿਆਪਕ ਯੂਨੀਅਨ ਵਲੋਂ ਨੌਕਰੀਆਂ ਬਹਾਲ ਕਰਨ ਦੀ ਮੰਗ ਨੂੰ ਲੈ ਕੇ ਵਿੱਦਿਆ ਭਵਨ ਅੱਗੇ ਰੋਸ ਪ੍ਰਦਰਸ਼ਨ ਅਗਲੀ ਖ਼ਬਰ ਸੜਕ ’ਤੇ ਮੌਤ ਬਣ ਕੇ ਦੌੜਿਆ ਗਲਤ ਦਿਸ਼ਾ ਤੋਂ ਆ ਰਿਹਾ ਟਰੱਕ, ਮੋਟਰਸਾਈਕਲ ਸਵਾਰ ਨੂੰ ਕੁਚਲਿਆ * ਟਰੱਕ ਥੱਲੇ ਆਉਣ ਕਾਰਨ ਮ...
Ad Position 24