14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪਟਿਆਲਾ ਤੇ ਮੋਗਾ ਜ਼ਿਲ੍ਹਿਆਂ ਵਿਚ ਹੋਣ ਵਾਲੀਆਂ ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਪਹਿਲੇ ਦਿਨ ਕੁੱਲ 3 ਨਾਮਜ਼ਦਗੀ ਪੱਤਰ ਹੋਏ ਪ੍ਰਾਪਤ

ਚੰਡੀਗੜ੍ਹ, 13 ਨਵੰਬਰ (ਕਪਿਲ ਵਧਵਾ)-ਛੱਠ ਪੂਜਾ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸੈਕਟਰ-42 ਸਥਿਤ ਨਿਊ ਲੇਕ ਵਿਖੇ 15 ਤੇ 16 ਨਵੰਬਰ ਨੂੰ ਹੋਣ ਵਾਲੇ ਸਮਾਗਮ ਨੂੰ ਦੇਖਦਿਆਂ ਚੰਡੀਗੜ੍ਹ ਟ੍ਰੈਫਿਕ ਪੁਲਿਸ ਵਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਪੁਲਿਸ ਅਨੁਸਾਰ ਐਤਵਾਰ ਤੇ ਸੋਮਵਾਰ ਨੂੰ ਕੁਝ ਸੜਕਾਂ ‘ਤੇ ਵਾਹਨਾਂ ਦੀ ਆਵਾਜਾਈ ਅੰਸ਼ਕ ਤੌਰ ‘ਤੇ ਡਾਇਵਰਟ ਤੇ ਨਿਯਮਤ ਕੀਤੀ ਜਾਵੇਗੀ।

Ad Position 21
No active advertisement
ਅਜੀਤ ਡੈਸਕ 14-11-2026
ਚੰਡੀਗੜ੍ਹ, 13 ਨਵੰਬਰ (ਕਪਿਲ ਵਧਵਾ)-ਛੱਠ ਪੂਜਾ ਦੇ ਮੱਦੇਨਜ਼ਰ ਚੰਡੀਗੜ੍ਹ ਦੇ ਸੈਕਟਰ-42 ਸਥਿਤ ਨਿਊ ਲੇਕ ਵਿਖੇ 15 ਤੇ 16 ਨਵੰਬਰ ਨੂੰ ਹੋਣ ਵਾਲੇ ਸਮਾਗਮ ਨੂੰ ਦੇਖਦਿਆਂ ਚੰਡੀਗੜ੍ਹ ਟ੍ਰੈਫਿਕ ਪੁਲਿਸ ਵਲੋਂ ਐਡਵਾਈਜ਼ਰੀ ਜਾਰੀ ਕੀਤੀ ਗਈ ਹੈ। ਪੁਲਿਸ ਅਨੁਸਾਰ ਐਤਵਾਰ ਤੇ ਸੋਮਵਾਰ ਨੂੰ ਕੁਝ ਸੜਕਾਂ ‘ਤੇ ਵਾਹਨਾਂ ਦੀ ਆਵਾਜਾਈ ਅੰਸ਼ਕ ਤੌਰ ‘ਤੇ ਡਾਇਵਰਟ ਤੇ ਨਿਯਮਤ ਕੀਤੀ ਜਾਵੇਗੀ। ਐਡਵਾਈਜ਼ਰੀ ਅਨੁਸਾਰ 15 ਨਵੰਬਰ ਨੂੰ ਸ਼ਾਮ 8 ਵਜੇ ਤੱਕ ਸੈਕਟਰ-41/42 ਸਮਾਲ ਚੌਕ ਤੋਂ ਸੈਕਟਰ-42/43 ਸਮਾਲ ਚੌਕ ਵੱਲ ਜਾਣ ਵਾਲੀ ਸੜਕ ਅਤੇ ਡਾ. ਅੰਬੇਡਕਰ ਇੰਸਟੀਚਿਊਟ ਆਫ ਹੋਟਲ ਮੈਨੇਜਮੈਂਟ ਤੋਂ ਬੇਅੰਤ ਸਿੰਘ ਮੈਮੋਰੀਅਲ ਤੱਕ ਟੀ-ਪੁਆਇੰਟ ਤੱਕ ਦੇ ਸੜਕੀ ਹਿੱਸੇ ‘ਤੇ ਆਵਾਜਾਈ ਪ੍ਰਭਾਵਿਤ ਰਹੇਗੀ। ਇਸੇ ਤਰ੍ਹਾਂ 16 ਨਵੰਬਰ ਨੂੰ ਸਵੇਰੇ 4 ਵਜੇ ਤੋਂ 9 ਵਜੇ ਤੱਕ ਵੀ ਇਨ੍ਹਾਂ ਸੜਕਾਂ ‘ਤੇ ਟ੍ਰੈਫਿਕ ਨੂੰ ਅੰਸ਼ਕ ਤੌਰ ‘ਤੇ ਡਾਇਵਰਟ ਅਤੇ ਨਿਯਮਤ ਕੀਤਾ ਜਾਵੇਗਾ। ਚੰਡੀਗੜ੍ਹ ਟ੍ਰੈਫਿਕ ਪੁਲਿਸ ਨੇ ਆਮ ਲੋਕਾਂ ਨੂੰ ਬਦਲਵੇਂ ਰਸਤਿਆਂ ਦੀ ਵਰਤੋਂ ਕਰਨ ਅਤੇ ਪੁਲਿਸ ਦੇ ਸੋਸ਼ਲ ਮੀਡੀਆ ਹੈਂਡਲਜ਼ ‘ਤੇ ਜਾਰੀ ਕੀਤੇ ਜਾਣ ਵਾਲੇ ਤਾਜ਼ਾ ਟ੍ਰੈਫਿਕ ਅਪਡੇਟਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ। ਪੁਲਿਸ ਨੇ ਲੋਕਾਂ ਨੂੰ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਆਵਾਜਾਈ ਸੰਬੰਧੀ ਪਾਬੰਦੀਆਂ ਕਾਰਨ ਹੋਣ ਵਾਲੀ ਅਸੁਵਿਧਾ ਲਈ ਖੇਦ ਹੈ।
Ad Position 22
No active advertisement
ਪਿਛਲੀ ਖ਼ਬਰ ਖਰੜ ਦੇ ਲੋਕ ਹੁਣ ਜਵਾਬਦੇਹੀ, ਪਾਰਦਰਸ਼ਤਾ ਤੇ ਜ਼ਮੀਨੀ ਪੱਧਰ ’ਤੇ ਵਿਕਾਸ ਚਾਹੁੰਦੇ-ਵਿਨੀਤ ਜੋਸ਼ੀ ਅਗਲੀ ਖ਼ਬਰ ‘ ਏਕ ਸਾਥ ਸੇਵਾ ਗਰੁੱਪ ’ ਨੇ ਨਸ਼ਿਆਂ ਵਿਰੁੱਧ ਪ੍ਰੋਗਰਾਮ ਅੱਜ
Ad Position 24