14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਖਰੜ ਦੇ ਲੋਕ ਹੁਣ ਜਵਾਬਦੇਹੀ, ਪਾਰਦਰਸ਼ਤਾ ਤੇ ਜ਼ਮੀਨੀ ਪੱਧਰ ’ਤੇ ਵਿਕਾਸ ਚਾਹੁੰਦੇ-ਵਿਨੀਤ ਜੋਸ਼ੀ

ਖਰੜ, 13 ਨਵੰਬਰ (ਗੁਰਮੁੱਖ ਸਿੰਘ ਮਾਨ)-ਵਿਧਾਨ ਹਲਕਾ ਖਰੜ ਤੋਂ ਹਰ ਵਿਧਾਨ ਸਭਾ ਚੋਣਾਂ ਦੌਰਾਨ ਉਮੀਦਵਾਰ ਬਦਲ ਕੇ ‘ਆਪ’ ਪਿਛਲੇ 10 ਸਾਲਾਂ ਦੀਆਂ ਨਾਕਾਮੀਆਂ, ਬੇਤਰਤੀਬੇ ਵਿਕਾਸ ਨਾਲ ਖਰੜ ਦੇ ਨਕਸ਼ੇ ਨੂੰ ਬਦਲਣ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਨਾ ਕਰਵਾ ਸਕਣ ਦੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦੀ। ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸਟੇਟ ਮੀਡੀਆ ਹੈੱਡ ਤੇ ਹਲਕਾ ਖਰੜ ਦੇ ਮੁੱਖ ਸੇਵਾਦਾਰ ਵਿਨੀਤ ਜੋਸ਼ੀ ‘ਆਪ’ ਦੇ ਮੌਜੂਦਾ ਵਿਧਾਇਕ ਅਨਮੋਲ ਗਗਨ ਮਾਨ ਦੀ ਥਾਂ ਪਰਮਿੰਦਰ ਸਿੰਘ ਗੋਲਡੀ ਨੂੰ ਉਮੀਦਵਾਰ ਬਣਾਏ ਜਾਣ ’ਤੇ ਟਿੱਪਣੀ ਕਰ ਰਹੇ ਸਨ।

Ad Position 21
No active advertisement
ਅਜੀਤ ਡੈਸਕ 14-11-2026
ਖਰੜ, 13 ਨਵੰਬਰ (ਗੁਰਮੁੱਖ ਸਿੰਘ ਮਾਨ)-ਵਿਧਾਨ ਹਲਕਾ ਖਰੜ ਤੋਂ ਹਰ ਵਿਧਾਨ ਸਭਾ ਚੋਣਾਂ ਦੌਰਾਨ ਉਮੀਦਵਾਰ ਬਦਲ ਕੇ ‘ਆਪ’ ਪਿਛਲੇ 10 ਸਾਲਾਂ ਦੀਆਂ ਨਾਕਾਮੀਆਂ, ਬੇਤਰਤੀਬੇ ਵਿਕਾਸ ਨਾਲ ਖਰੜ ਦੇ ਨਕਸ਼ੇ ਨੂੰ ਬਦਲਣ ਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਨਾ ਕਰਵਾ ਸਕਣ ਦੀ ਜ਼ਿੰਮੇਵਾਰੀ ਤੋਂ ਨਹੀਂ ਭੱਜ ਸਕਦੀ। ਇਹ ਪ੍ਰਗਟਾਵਾ ਭਾਰਤੀ ਜਨਤਾ ਪਾਰਟੀ ਦੇ ਸਟੇਟ ਮੀਡੀਆ ਹੈੱਡ ਤੇ ਹਲਕਾ ਖਰੜ ਦੇ ਮੁੱਖ ਸੇਵਾਦਾਰ ਵਿਨੀਤ ਜੋਸ਼ੀ ‘ਆਪ’ ਦੇ ਮੌਜੂਦਾ ਵਿਧਾਇਕ ਅਨਮੋਲ ਗਗਨ ਮਾਨ ਦੀ ਥਾਂ ਪਰਮਿੰਦਰ ਸਿੰਘ ਗੋਲਡੀ ਨੂੰ ਉਮੀਦਵਾਰ ਬਣਾਏ ਜਾਣ ’ਤੇ ਟਿੱਪਣੀ ਕਰ ਰਹੇ ਸਨ। ਉਨ੍ਹਾਂ ਕਿਹਾ ਕਿ ‘ਆਪ’ ਵਲੋਂ ਵਾਰ-ਵਾਰ ਆਪਣੇ ਮੌਜੂਦਾ ਵਿਧਾਇਕਾਂ ਦੀਆਂ ਟਿਕਟਾਂ ਕੱਟਣਾ ਪਾਰਟੀ ਦੀ ਆਪਣੀ ਸਰਕਾਰ ਦੇ ਕੰਮਕਾਜ ਅਤੇ ਵਿਧਾਇਕਾਂ ਦੀ ਕਾਰਗੁਜ਼ਾਰੀ ’ਤੇ ਸਵਾਲੀਆ ਨਿਸ਼ਾਨ ਲਗਾਉਂਦਾ ਹੈ ਤੇ ਖਰੜ ਦੇ ਲੋਕ ਹੁਣ ਚਿਹਰੇ ਬਦਲਣ ਦੀ ਰਾਜਨੀਤੀ ਨਹੀਂ, ਸਗੋਂ ਜਵਾਬਦੇਹੀ, ਪਾਰਦਰਸ਼ਤਾ ਅਤੇ ਜ਼ਮੀਨੀ ਪੱਧਰ ’ਤੇ ਵਿਕਾਸ ਚਾਹੁੰਦੇ ਹਨ। ਭਾਜਪਾ ਆਗੂ ਨੇ ਕਿਹਾ ਕਿ ਖਰੜ ਹਲਕਾ ਤੇਜ਼ੀ ਨਾਲ ਵਿਕਸਿਤ ਹੋ ਰਿਹਾ ਇਲਾਕਾ ਹੈ, ਪਰ ਇਸ ਦੇ ਬੇਤਰਤੀਬੇ ਵਿਕਾਸ ਦੀ ਰਫ਼ਤਾਰ ਦੇ ਮੁਕਾਬਲੇ ਇਥੇ ਬੁਨਿਆਦੀ ਸਹੂਲਤਾਂ ਦੀ ਹਾਲਤ ਬੇਹੱਦ ਚਿੰਤਾਜਨਕ ਹੈ। ਖਰੜ, ਕੁਰਾਲੀ, ਨਵਾਂਗਰਾਓਂ ਅਤੇ ਆਸ-ਪਾਸ ਦੇ ਰਿਹਾਇਸ਼ੀ ਇਲਾਕਿਆਂ ਵਿਚ ਟ੍ਰੈਫ਼ਿਕ ਜਾਮ, ਖਰਾਬ ਸੜਕਾਂ, ਸੀਵਰੇਜ ਦੀ ਸਮੱਸਿਆ, ਪੀਣ ਵਾਲੇ ਸਾਫ਼ ਪਾਣੀ ਦੀ ਕਮੀ, ਬਰਸਾਤੀ ਪਾਣੀ ਦੀ ਨਿਕਾਸੀ ਅਤੇ ਗਲੀਆਂ-ਨਾਲੀਆਂ ਦੀ ਮਾੜੀ ਹਾਲਤ ਲੋਕਾਂ ਲਈ ਵੱਡੀ ਮੁਸੀਬਤ ਬਣੀ ਹੋਈ ਹੈ। 13 ਐਮਓਐਚ18
Ad Position 22
No active advertisement
ਪਿਛਲੀ ਖ਼ਬਰ ‘ ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 297ਵਾਂ ਦਿਨ: ਪੰਜਾਬ ਪੁਲਿਸ ਵਲੋਂ 525 ਥਾਈਂ ਛਾਪੇਮਾਰੀ 163 ਕਾਬੂ ਅਗਲੀ ਖ਼ਬਰ ਪਟਿਆਲਾ ਤੇ ਮੋਗਾ ਜ਼ਿਲ੍ਹਿਆਂ ਵਿਚ ਹੋਣ ਵਾਲੀਆਂ ਨਗਰ ਪਾਲਿਕਾ ਦੀਆਂ ਮੁੜ-ਚੋਣਾਂ ਲਈ ਪਹਿਲੇ ਦਿਨ ਕੁੱਲ 3 ਨਾਮਜ਼ਦਗੀ ਪੱਤਰ...
Ad Position 24