ਅਰਵਿੰਦ ਸਰ ਮੇਰੇ ਇਸ ਫ਼ੈਸਲੇ ਤੋਂ ਖੁਸ਼ ਨਹੀਂ ਸਨ-ਅਨਮੋਲ ਗਗਨ ਮਾਨ
ਖਰੜ, 13 ਨਵੰਬਰ (ਤਰਸੇਮ ਸਿੰਘ ਜੰਡਪੁਰੀ)-ਵਿਧਾਨ ਸਭਾ ਹਲਕਾ ਖਰੜ ਦੀ ਵਿਧਾਇਕਾ ਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਇਕ ਪੋਸਟ ਪਾ ਕੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਟਿਕਟ ਕੱਟੀ ਨਹੀਂ ਗਈ, ਬਲਕਿ ਖ਼ੁਦ ਉਨ੍ਹਾਂ ਨੇ ਚੋਣ ਨਾ ਲੜਨ ਸੰਬੰਧੀ ਆਖਿਆ ਸੀ। ਇਸ ਸੰਬੰਧੀ ਅਨਮੋਲ ਗਗਨ ਮਾਨ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਲਿਖਿਆ ਹੈ ਕਿ ਉਨ੍ਹਾਂ ਦੇ ਚੁੱਪ ਰਹਿਣ ਕਰਕੇ ਉਸ ਦੇ ਚੋਣ ਨਾ ਲੜਨ ਬਾਰੇ ਕਾਫੀ ਬਿਆਨ ਦਿੱਤੇ ਜਾ ਰਹੇ ਹਨ, ਜਦਕਿ ਉਨ੍ਹਾਂ ਨੇ ਬੀਤੀ 5 ਅਗਸਤ ਨੂੰ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਚੋਣ ਲੜਨ ਤੋਂ ਜਵਾਬ ਦੇ ਦਿੱਤਾ ਸੀ।
ਖਰੜ, 13 ਨਵੰਬਰ (ਤਰਸੇਮ ਸਿੰਘ ਜੰਡਪੁਰੀ)-ਵਿਧਾਨ ਸਭਾ ਹਲਕਾ ਖਰੜ ਦੀ ਵਿਧਾਇਕਾ ਤੇ ਸਾਬਕਾ ਮੰਤਰੀ ਅਨਮੋਲ ਗਗਨ ਮਾਨ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਇਕ ਪੋਸਟ ਪਾ ਕੇ ਸਪੱਸ਼ਟ ਕੀਤਾ ਹੈ ਕਿ ਉਨ੍ਹਾਂ ਦੀ ਟਿਕਟ ਕੱਟੀ ਨਹੀਂ ਗਈ, ਬਲਕਿ ਖ਼ੁਦ ਉਨ੍ਹਾਂ ਨੇ ਚੋਣ ਨਾ ਲੜਨ ਸੰਬੰਧੀ ਆਖਿਆ ਸੀ। ਇਸ ਸੰਬੰਧੀ ਅਨਮੋਲ ਗਗਨ ਮਾਨ ਨੇ ਆਪਣੇ ਫੇਸਬੁੱਕ ਅਕਾਊਂਟ ‘ਤੇ ਲਿਖਿਆ ਹੈ ਕਿ ਉਨ੍ਹਾਂ ਦੇ ਚੁੱਪ ਰਹਿਣ ਕਰਕੇ ਉਸ ਦੇ ਚੋਣ ਨਾ ਲੜਨ ਬਾਰੇ ਕਾਫੀ ਬਿਆਨ ਦਿੱਤੇ ਜਾ ਰਹੇ ਹਨ, ਜਦਕਿ ਉਨ੍ਹਾਂ ਨੇ ਬੀਤੀ 5 ਅਗਸਤ ਨੂੰ ਦਿੱਲੀ ਵਿਖੇ ਆਮ ਆਦਮੀ ਪਾਰਟੀ ਦੇ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਚੋਣ ਲੜਨ ਤੋਂ ਜਵਾਬ ਦੇ ਦਿੱਤਾ ਸੀ। ਤਿੰਨ ਦਿਨ ਪਹਿਲਾਂ ਹੀ ਕੇਜਰੀਵਾਲ ਵਲੋਂ ਉਨ੍ਹਾਂ ਨੂੰ ਫ਼ੋਨ ਕਰਕੇ ਚੋਣ ਲੜਨ ਬਾਰੇ ਪੁੱਛਿਆ ਗਿਆ ਸੀ, ਪਰ ਉਨ੍ਹਾਂ ਨੇ ਫਿਰ ਨਾਂਹ ‘ਚ ਜਵਾਬ ਦਿੱਤਾ। ਇਸ ‘ਤੇ ਕੇਜਰੀਵਾਲ ਨੇ ਕਿਹਾ ਕਿ ਉਹ ਲੋਕਾਂ ਨੂੰ ਦੱਸ ਦੇਵੇ ਕਿ ਪਾਰਟੀ ਨੇ ਉਸ ਦੀ ਟਿਕਟ ਨਹੀਂ ਕੱਟੀ, ਸਗੋਂ ਇਹ ਉਸ ਦਾ ਆਪਣਾ ਫ਼ੈਸਲਾ ਹੈ। ਅਨਮੋਲ ਗਗਨ ਮਾਨ ਨੇ ਅੱਗੇ ਲਿਖਿਆ ਹੈ ਕਿ ਅਰਵਿੰਦ ਸਰ ਮੇਰੇ ਇਸ ਫ਼ੈਸਲੇ ਤੋਂ ਖੁਸ਼ ਨਹੀਂ ਸਨ। ਇਸ ਸੰਬੰਧੀ ਭਾਵੇਂ ਕੁਝ ਦਿਨ ਪਹਿਲਾਂ ਉਨ੍ਹਾਂ ਨੇ ਕਿਸ਼ਤੀ ‘ਚ ਛੇਕ ਹੋਣ ਸੰਬੰਧੀ ਇਕ ਪੋਸਟ ਫੇਸਬੁੱਕ ਅਕਾਊਂਟ ‘ਤੇ ਪਾਈ ਸੀ, ਪਰ ਹਲਕੇ ਦਾ ਲੋਕਾਂ ਦਾ ਕਹਿਣਾ ਹੈ ਕਿ ਜੇਕਰ ਉਸ ਨੇ ਚੋਣ ਨਹੀਂ ਲੜਨੀ ਸੀ ਤਾਂ ਉਸ ਨੂੰ ਇਸ ਸੰਬੰਧੀ ਸਪੱਸ਼ਟ ਕਰ ਦੇਣਾ ਚਾਹੀਦਾ ਸੀ। ਜ਼ਿਕਰਯੋਗ ਹੈ ਕਿ ਅਗਸਤ ਮਹੀਨੇ ‘ਚ ਜਦੋਂ ਪਿੰਡ ਤੀੜਾ ਵਿਖੇ ਹਲਕਾ ਇੰਚਾਰਜ ਪਰਮਿੰਦਰ ਸਿੰਘ ਗੋਲਡੀ ਵਲੋਂ ਰੈਲੀ ਕਰਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਨੂੰ ਸੱਦਿਆ ਗਿਆ ਸੀ ਤਾਂ ਇਸ ਰੈਲੀ ‘ਚ ਵਿਧਾਇਕਾ ਅਨਮੋਲ ਗਗਨ ਮਾਨ ਦਾ ਨਾ ਪੁੱਜਣਾ ਵੀ ਸਭ ਕੁਝ ਦਰਸਾ ਰਿਹਾ ਸੀ ਅਤੇ ਇਸ ਤੋਂ ਬਾਅਦ ਸਤੰਬਰ ਮਹੀਨੇ ‘ ਚ ਮੁੱਖ ਮੰਤਰੀ ਭਗਵੰਤ ਮਾਨ ਤੇ ਮਨੀਸ਼ ਸਿਸੋਦੀਆ ਨੇ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਇੰਚਾਰਜ ਵਜੋਂ ਥਾਪੀ ਦਿੱਤੀ ਸੀ। ਲੋਕਾਂ ਦਾ ਕਹਿਣਾ ਹੈ ਕਿ ਹੁਣ ਜਦੋਂ ਪਰਮਿੰਦਰ ਸਿੰਘ ਗੋਲਡੀ ਨੂੰ ਟਿਕਟ ਮਿਲ ਗਈ ਹੈ ਤਾਂ ਅਨਮੋਲ ਗਗਨ ਮਾਨ ਨੂੰ ਇਹ ਪੋਸਟ ਪਾਉਣ ਦੀ ਕੀ ਜ਼ਰੂਰਤ ਪੈ ਗਈ ਸੀ। ਖਰੜ ਹਲਕੇ ਦੀ ਲੋਕਾਂ ਨੇ ਪਹਿਲਾਂ 2017 ‘ਚ ਆਮ ਆਦਮੀ ਪਾਰਟੀ ਦੇ ਕੰਵਰ ਸਿੱਧੂ ਨੂੰ ਵਿਧਾਇਕ ਬਣਾਇਆ ਸੀ ਤੇ ਸਾਲ 2022 ‘ਚ ਅਨਮੋਲ ਗਗਨ ਮਾਨ ਨੂੰ ਰਿਕਾਰਡਤੋੜ ਵੋਟਾਂ ਨਾਲ ਜਿਤਾਇਆ ਸੀ, ਜਿਸ ਤੋਂ ਬਾਅਦ ਉਹ ਮੰਤਰੀ ਮੰਡਲ ‘ਚ ਸ਼ਾਮਿਲ ਹੋ ਗਏ ਸਨ। ਇਸ ਤੋਂ ਬਾਅਦ ਉਨ੍ਹਾਂ ਨੂੰ ਮੰਤਰੀ ਮੰਡਲ ਤੋਂ ਬਾਹਰ ਕਰ ਦਿੱਤਾ ਗਿਆ ਅਤੇ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਹਲਕਾ ਇੰਚਾਰਜ ਲਗਾਉਣ ਉਪਰੰਤ ਹੁਣ 2027 ਦੀਆਂ ਵਿਧਾਨ ਸਭਾ ਚੋਣਾਂ ਲਈ ਉਮੀਦਵਾਰ ਐਲਾਨ ਦਿੱਤਾ ਗਿਆ ਹੈ। ਲੋਕਾਂ ਦਾ ਸਵਾਲ ਹੈ ਕਿ ਅਜਿਹੇ ‘ਚ ਅਨਮੋਲ ਗਗਨ ਮਾਨ ਇਸ ਤਰ੍ਹਾਂ ਦੇ ਮੈਸੇਜ਼ ਪਾ ਕੇ ਕੀ ਸਾਬਿਤ ਕਰਨਾ ਚਾਹੁੰਦੇ ਹਨ। 13 ਐਮਓਅਚ 31