13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਪਿੰਜੌਰ-ਸੁੱਖੋਮਾਜਰੀ ਬਾਈਪਾਸ ਟੀ-ਪੁਆਇੰਟ ’ਤੇ ਵਾਪਰੇ ਹਾਦਸਿਆਂ ਦੌਰਾਨ ਹਫ਼ਤੇ ਵਿਚ ਹੋਈਆਂ ਦੋ ਮੌਤਾਂ

ਪੰਚਕੂਲਾ, 13 ਨਵੰਬਰ (ਕਪਿਲ)-ਪਿੰਜੌਰ-ਸੁੱਖੋਮਾਜਰੀ ਬਾਈਪਾਸ ਸਥਿਤ ਟੀ-ਪੁਆਇੰਟ ’ਤੇ ਲਗਾਤਾਰ ਵਾਪਰ ਰਹੇ ਸੜਕ ਹਾਦਸਿਆਂ ਨੇ ਪਿੰਡ ਵਾਸੀਆਂ ਦੀ ਚਿੰਤਾ ਵਧਾ ਦਿੱਤੀ ਹੈ। ਮਹਿਜ਼ ਇਕ ਹਫ਼ਤੇ ਦੇ ਅੰਦਰ ਇਸ ਸਥਾਨ ’ਤੇ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ।

Ad Position 21
No active advertisement
ਅਜੀਤ ਡੈਸਕ 14-11-2026
ਪੰਚਕੂਲਾ, 13 ਨਵੰਬਰ (ਕਪਿਲ)-ਪਿੰਜੌਰ-ਸੁੱਖੋਮਾਜਰੀ ਬਾਈਪਾਸ ਸਥਿਤ ਟੀ-ਪੁਆਇੰਟ ’ਤੇ ਲਗਾਤਾਰ ਵਾਪਰ ਰਹੇ ਸੜਕ ਹਾਦਸਿਆਂ ਨੇ ਪਿੰਡ ਵਾਸੀਆਂ ਦੀ ਚਿੰਤਾ ਵਧਾ ਦਿੱਤੀ ਹੈ। ਮਹਿਜ਼ ਇਕ ਹਫ਼ਤੇ ਦੇ ਅੰਦਰ ਇਸ ਸਥਾਨ ’ਤੇ ਵਾਪਰੇ ਦੋ ਵੱਖ-ਵੱਖ ਸੜਕ ਹਾਦਸਿਆਂ ਵਿਚ ਦੋ ਵਿਅਕਤੀਆਂ ਦੀ ਜਾਨ ਜਾ ਚੁੱਕੀ ਹੈ। ਬੀਤੀ ਰਾਤ ਵੀ ਪਿੰਡ ਖੇੜਾ ਬਸੌਲਾ ਦੇ ਰਹਿਣ ਵਾਲੇ ਵਿਜੇ ਦੀ ਇਸੇ ਟੀ-ਪੁਆਇੰਟ ’ਤੇ ਵਾਪਰੇ ਸੜਕ ਹਾਦਸੇ ਵਿਚ ਮੌਤ ਹੋ ਗਈ। ਲਗਾਤਾਰ ਵਾਪਰ ਰਹੇ ਹਾਦਸਿਆਂ ਕਾਰਨ ਗੁੱਸੇ ਵਿਚ ਆਏ ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ ਤੇ ਮੁਹਤਬਰ ਵਿਅਕਤੀਆਂ ਨੇ ਪ੍ਰਸ਼ਾਸਨ ਖ਼ਿਲਾਫ਼ ਭਾਰੀ ਰੋਸ ਜ਼ਾਹਿਰ ਕੀਤਾ। ਪਿੰਡ ਵਾਸੀਆਂ ਨੇ ਹਾਦਸੇ ਵਾਲੀ ਥਾਂ ’ਤੇ ਇਕੱਠੇ ਹੋ ਕੇ ਸੜਕ ’ਤੇ ਜਾਮ ਲਗਾ ਦਿੱਤਾ ਅਤੇ ਪ੍ਰਸ਼ਾਸਨ ਖ਼ਿਲਾਫ਼ ਨਾਅਰੇਬਾਜ਼ੀ ਕਰਦਿਆਂ ਆਪਣਾ ਵਿਰੋਧ ਦਰਜ ਕਰਵਾਇਆ। ਵਿਜੇ ਦੀ ਲਾਸ਼ ਸੜਕ ’ਤੇ ਰੱਖ ਕੇ ਵੀ ਪ੍ਰਦਰਸ਼ਨ ਕੀਤਾ ਗਿਆ। ਪਹਿਲਾਂ ਵੀ ਉੱਠ ਚੁੱਕਿਆ ਹੈ ਹਾਦਸਿਆਂ ਦਾ ਮੁੱਦਾ ਪਿੰਜੌਰ-ਸੁੱਖੋਮਾਜਰੀ ਬਾਈਪਾਸ ਦੇ ਟੀ-ਪੁਆਇੰਟ ਨੇੜੇ ਦੇਰ ਰਾਤ ਵਾਪਰੇ ਹਾਦਸੇ ਵਿਚ ਵਿਜੇ ਦੀ ਮੌਤ ਤੋਂ ਬਾਅਦ ਪਿੰਡ ਵਾਸੀਆਂ ਦਾ ਗੁੱਸਾ ਭੜਕ ਉੱਠਿਆ। ਮੌਕੇ ’ਤੇ ਪਹੁੰਚੀ ਪੁਲਿਸ ਟੀਮ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਪ੍ਰਦਰਸ਼ਨ ਕਰ ਰਹੇ ਲੋਕਾਂ ਨਾਲ ਗੱਲਬਾਤ ਕੀਤੀ। ਪਿੰਡ ਵਾਸੀਆਂ ਦੇ ਰੋਸ ਨੂੰ ਦੇਖਦਿਆਂ ਪੀ . ਡਬਲਿਊ. ਡੀ. (ਬੀ. ਐਂਡ. ਆਰ.) ਦੇ ਐੱਸ. ਡੀ. ਓ. ਅਤੇ ਤਹਿਸੀਲਦਾਰ ਨੇ ਵੀ ਮੌਕੇ ’ਤੇ ਪਹੁੰਚ ਕੇ ਉਨ੍ਹਾਂ ਦੀਆਂ ਮੰਗਾਂ ਸੁਣੀਆਂ। ਪਿੰਡ ਵਾਸੀਆਂ ਨੇ ਦੱਸਿਆ ਕਿ ਟੀ-ਪੁਆਇੰਟ ’ਤੇ ਬਣੇ ਕੱਟ ਕਾਰਨ ਲਗਾਤਾਰ ਹਾਦਸੇ ਵਾਪਰ ਰਹੇ ਹਨ। ਇਸ ਤੋਂ ਬਾਅਦ ਪ੍ਰਸ਼ਾਸਨ ਵਲੋਂ ਜੇ. ਸੀ. ਬੀ. ਦੀ ਮਦਦ ਨਾਲ ਹਾਦਸਿਆਂ ਦਾ ਕਾਰਨ ਬਣ ਰਹੇ ਕੱਟ ਨੂੰ ਤੁੜਵਾ ਦਿੱਤਾ ਗਿਆ। ਇਸ ਦੇ ਨਾਲ ਹੀ ਪਿੰਡ ਵਾਸੀਆਂ ਨੇ ਇਸ ਸਥਾਨ ’ਤੇ ਰਾਊਂਡਅਬਾਊਟ ਬਣਾਉਣ ਦੀ ਮੰਗ ਵੀ ਰੱਖੀ। ਪ੍ਰਸ਼ਾਸਨ ਵਲੋਂ ਇਸ ਸੰਬੰਧੀ ਭਰੋਸਾ ਦਿੱਤੇ ਜਾਣ ਤੋਂ ਬਾਅਦ ਪਿੰਡ ਵਾਸੀਆਂ ਨੇ ਆਪਣਾ ਪ੍ਰਦਰਸ਼ਨ ਖ਼ਤਮ ਕਰ ਦਿੱਤਾ।
Ad Position 22
No active advertisement
ਪਿਛਲੀ ਖ਼ਬਰ ਕੇਂਦਰ ਕਿਸਾਨਾਂ ਦੀ ਭਲਾਈ ਲਈ ਲਗਾਤਾਰ ਇਤਿਹਾਸਕ ਫੈਸਲੇ ਲੈ ਰਹੀ-ਗੋਲਡੀ ਅਗਲੀ ਖ਼ਬਰ ਟਰੇਂਡ ਨਰਸਿਜ਼ ਐਸੋਸੀਏਸ਼ਨ ਆਫ਼ ਇੰਡੀਆ ਦੀਆਂ ਕੌਮੀ ਚੋਣਾਂ ’ਚ ਘਪਲੇ ਦੇ ਦੋਸ਼
Ad Position 24