13-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-11-2026

ਵਿਧਾਇਕ ਰੰਧਾਵਾ ਨੇ ਬਲਟਾਣਾ ਸੁਖਨਾ ਚੋਅ ’ਤੇ ਬਣ ਰਹੇ ਪੁਲ ਦੇ ਕੰਮ ਦਾ ਲਿਆ ਜਾਇਜ਼ਾ

ਜ਼ੀਰਕਪੁਰ, 13 ਨਵੰਬਰ (ਹੈਪੀ ਪੰਡਵਾਲਾ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਬਲਟਾਣਾ ਸੁਖਨਾ ਚੋਅ ‘ਤੇ ਉਸਾਰੀ ਅਧੀਨ ਪੁਲ ਦੇ ਕੰਮ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸੰਬੰਧਿਤ ਵਿਭਾਗ ਦੇ ਅਧਿਕਾਰੀ ਤੇ ਕੌਂਸਲ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਵੀ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 14-11-2026
ਜ਼ੀਰਕਪੁਰ, 13 ਨਵੰਬਰ (ਹੈਪੀ ਪੰਡਵਾਲਾ)-ਹਲਕਾ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਬਲਟਾਣਾ ਸੁਖਨਾ ਚੋਅ ‘ਤੇ ਉਸਾਰੀ ਅਧੀਨ ਪੁਲ ਦੇ ਕੰਮ ਦਾ ਜਾਇਜ਼ਾ ਲਿਆ ਗਿਆ। ਇਸ ਮੌਕੇ ਸੰਬੰਧਿਤ ਵਿਭਾਗ ਦੇ ਅਧਿਕਾਰੀ ਤੇ ਕੌਂਸਲ ਪ੍ਰਧਾਨ ਗੁਰਪ੍ਰੀਤ ਸਿੰਘ ਵਿਰਕ ਵੀ ਹਾਜ਼ਰ ਸਨ। ਇਸ ਮੌਕੇ ਵਿਧਾਇਕ ਰੰਧਾਵਾ ਨੇ ਪੁਲ ਦੇ ਨਿਰਮਾਣ ਕਾਰਜਾਂ ‘ਚ ਹੋ ਰਹੀ ਦੇਰੀ ਦਾ ਸਖ਼ਤ ਨੋਟਿਸ ਲੈਂਦਿਆਂ ਅਧਿਕਾਰੀਆਂ ਨੂੰ ਛੇਤੀ ਕੰਮ ਮੁਕਾਉਣ ਦੀ ਹਦਾਇਤ ਕੀਤੀ। ਉਨ੍ਹਾਂ ਕਿਹਾ ਕਿ ਪੁਲ ਦੀ ਉਸਾਰੀ ਹੋਣ ਕਾਰਨ ਬਲਟਾਣਾ ਦੇ ਵਸਨੀਕਾਂ, ਦੁਕਾਨਦਾਰਾਂ ਤੇ ਇਥੋਂ ਰੋਜ਼ਾਨਾ ਗੁਜਰਨ ਵਾਲੇ ਸੈਂਕੜੇ ਰਾਹਗੀਰਾਂ ਨੂੰ ਟ੍ਰੈਫ਼ਿਕ ਜਾਮ ਤੇ ਹੋਰ ਕਈ ਤਰ੍ਹਾਂ ਦੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਇਸ ਪ੍ਰਾਜੈਕਟ ਦੇ ਜਲਦੀ ਮੁਕੰਮਲ ਹੋਣ ਨਾਲ ਲੋਕਾਂ ਨੂੰ ਇਸ ਵੱਡੀ ਸਮੱਸਿਆ ਤੋਂ ਨਿਜ਼ਾਤ ਮਿਲੇਗੀ ਅਤੇ ਆਵਾਜਾਈ ਸੁਚਾਰੂ ਢੰਗ ਨਾਲ ਚੱਲ ਸਕੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦੀ ਅਗਵਾਈ ਹੇਠ ਜ਼ੀਰਕਪੁਰ ਸ਼ਹਿਰ ਸਮੇਤ ਸਮੁੱਚੇ ਹਲਕਾ ਡੇਰਾਬੱਸੀ ‘ ਚ ਵਿਕਾਸ ਕਾਰਜਾਂ ‘ਚ ਕੋਈ ਕਮੀ ਨਹੀਂ ਛੱਡੀ ਜਾ ਰਹੀ। ਉਨ੍ਹਾਂ ਭਰੋਸਾ ਦਿਵਾਇਆ ਕਿ ਸ਼ਹਿਰ ਵਾਸੀਆਂ ਨੂੰ ਬੁਨਿਆਦੀ ਸਹੂਲਤਾਂ ਪੱਖੋਂ ਕਿਸੇ ਵੀ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਸਾਰਾ ਹਲਕਾ ਉਨ੍ਹਾਂ ਦਾ ਪਰਿਵਾਰ ਹੈ, ਲਿਹਾਜ਼ਾ ਲੋਕਾਂ ਦੀ ਹਰੇਕ ਸਮੱਸਿਆ ਨੂੰ ਹੱਲ ਕਰਨਾ ਉਨ੍ਹਾਂ ਦਾ ਮੁੱਢਲਾ ਫਰਜ਼ ਹੈ।
Ad Position 22
No active advertisement
ਪਿਛਲੀ ਖ਼ਬਰ ਹੋਲੀਬੇਸਿਲ ਹਸਪਤਾਲ ਖਰੜ ਵਿਖੇ ਗਰਭਵਤੀ ਮਹਿਲਾ ਦਾ ਆਪ੍ਰੇਸ਼ਨ ਕਰਕੇ ਬੱਚੇਦਾਨੀ ਦੀਆਂ ਵੱਡੀਆਂ ਰਸੌਲੀਆਂ ਨੂੰ ਬਾਹਰ ਕੱਢਿਆ-ਡ... ਅਗਲੀ ਖ਼ਬਰ ‘ ਆਪ’ ਵਲੋਂ ਹੁਣ ਤੱਕ ਜਾਰੀ ਉਮੀਦਵਾਰਾਂ ਦੀਆਂ ਦੋ ਸੂਚੀਆਂ ‘ਚੋਂ ਡੇਰਾਬੱਸੀ ਹਲਕੇ ਦਾ ਜ਼ਿਕਰ ਨਹੀਂ ਹਲਕੇ ਤੋਂ ਟਿਕਟ ਲਈ ਦ...
Ad Position 24