14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

‘ ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 298ਵਾਂ ਦਿਨ ਪੰਜਾਬ ਪੁਲਿਸ ਵਲੋਂ 580 ਥਾਈਂ ਛਾਪੇਮਾਰੀ, 215 ਕਾਬੂ

ਚੰਡੀਗੜ੍ਹ, 14 ਨਵੰਬਰ (ਅਜੀਤ ਬਿਊਰੋ)-‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 298ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ’ਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 580 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 298ਵੇਂ ਦਿਨ, ਪੁਲਿਸ ਟੀਮਾਂ ਨੇ 4 ਹਥਿਆਰਾਂ ਸਮੇਤ 215 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 84,287 ਹੋ ਗਈ ਹੈ।

Ad Position 21
No active advertisement
ਅਜੀਤ ਡੈਸਕ 15-11-2026
ਚੰਡੀਗੜ੍ਹ, 14 ਨਵੰਬਰ (ਅਜੀਤ ਬਿਊਰੋ)-‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 298ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ’ਚ ਗੈਂਗਸਟਰਾਂ ਦੇ ਸਾਥੀਆਂ ਪਛਾਣੇ ਗਏ ਤੇ ਮੈਪ ਕੀਤੇ 580 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। 298ਵੇਂ ਦਿਨ, ਪੁਲਿਸ ਟੀਮਾਂ ਨੇ 4 ਹਥਿਆਰਾਂ ਸਮੇਤ 215 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ; ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 84,287 ਹੋ ਗਈ ਹੈ। ਇਸ ਤੋਂ ਇਲਾਵਾ 211 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ 9 ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 623ਵੇਂ ਦਿਨ ਵੀ ਜਾਰੀ ਰੱਖਦਿਆਂ ਅੱਜ 120 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 1.9 ਕਿਲੋਗ੍ਰਾਮ ਹੈਰੋਇਨ, 569 ਗ੍ਰਾਮ ਅਫੀਮ, 351 ਨਸ਼ੀਲੀਆਂ ਗੋਲੀਆਂ ਤੇ 64,600 ਰੁਪਏ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ, ਸਿਰਫ਼ 623 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 92,757 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 19 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬੇ ਲਈ ਇਲਾਜ ਕਰਵਾਉਣ ਵਾਸਤੇ ਪ੍ਰੇਰਿਤ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਪੁ ਲਿਸ ਦੇ ਹੈੱਡ ਕ ੁਆਰਟਰ ਨਜ਼ਦੀਕ ਮਿਲੀ ਮਹਿਲਾ ਦੀ ਲਾਸ਼ ਦਾ ਮਾਮਲਾ ਪਤਨੀ ਦੇ ਛੱਡ ਕੇ ਜਾਣ ਦੇ ਡਰੋਂ ਪਤੀ ਨੇ... ਅਗਲੀ ਖ਼ਬਰ ਮਕਬੂਜ਼ਾ ਕਸ਼ਮੀਰ ’ਚ ਪਾਕਿਸਤਾਨੀ ਅੱਤਵਾਦੀਆਂ ਵਲੋਂ ਲਾਂਚਪੈਡ ਮੁੜ ਸਰਗਰਮ
Ad Position 24