14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪੀ. ਜੀ. ਆਈ. ’ਚ ਨਰਸਿੰਗ ਦੇ ਨਵੇਂ ਵਿਦਿਆਰਥੀਆਂ ਨੂੰ ਚੁਕਾਈ ਸਹੁੰ

ਚੰਡੀਗੜ੍ਹ, 14 ਨਵੰਬਰ (ਮਾਰਕੰਡਾ)-ਪੀ. ਜੀ.

Ad Position 21
No active advertisement
ਅਜੀਤ ਡੈਸਕ 15-11-2026
ਚੰਡੀਗੜ੍ਹ, 14 ਨਵੰਬਰ (ਮਾਰਕੰਡਾ)-ਪੀ. ਜੀ. ਆਈ. ਚੰਡੀਗੜ੍ਹ ਦੇ ਨੈਸ਼ਨਲ ਇੰਸਟੀਚਿਊਟ ਆਫ਼ ਨਰਸਿੰਗ ਐਜੂਕੇਸ਼ਨ ਵਿਖੇ ਬੀ. ਐੱਸ. ਸੀ. ਨਰਸਿੰਗ ਦੇ ਪਹਿਲੇ ਸਾਲ ਦੇ ਵਿਦਿਆਰਥੀਆਂ ਲਈ ਸਹੁੰ ਚੁੱਕ ਸਮਾਗਮ ਕਰਵਾਇਆ। ਸਮਾਗਮ ਦੀ ਸ਼ੁਰੂਆਤ ਦੀਪ ਜਗਾ ਕੇ ਅਤੇ ਸਰਸਵਤੀ ਵੰਦਨਾ ਨਾਲ ਕੀਤੀ ਗਈ। ਇਸ ਮੌਕੇ ਨਰਸਿੰਗ ਇੰਸਟੀਚਿਊਟ ਦੀ ਪ੍ਰਿੰਸੀਪਲ ਡਾ. ਸੁਖਪਾਲ ਕੌਰ ਨੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਨੂੰ ਮਰੀਜ਼ਾਂ ਦੀ ਸੇਵਾ ਪੂਰੀ ਲਗਨ ਤੇ ਇਮਾਨਦਾਰੀ ਨਾਲ ਕਰਨ ਲਈ ਪ੍ਰੇਰਿਤ ਕੀਤਾ। ਪੀ. ਜੀ. ਆਈ. ਦੇ ਮੈਡੀਕਲ ਸੁਪਰਡੈਂਟ ਡਾ. ਅਸ਼ੋਕ ਕੁਮਾਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਕਿਹਾ ਕਿ ਹਸਪਤਾਲਾਂ ਵਿਚ ਨਰਸਾਂ ਦੀ ਭੂਮਿਕਾ ਬਹੁਤ ਮਹੱਤਵਪੂਰਨ ਹੈ। ਨਰਸਾਂ ਮਰੀਜ਼ਾਂ ਦੀ ਦੇਖਭਾਲ ’ਚ ਅਹਿਮ ਯੋਗਦਾਨ ਪਾਉਂਦੀਆਂ ਹਨ। ਉਨ੍ਹਾਂ ਵਿਦਿਆਰਥੀਆਂ ਨੂੰ ਆਪਣੇ ਕਿੱਤੇ ਪ੍ਰਤੀ ਸਮਰਪਿਤ ਰਹਿਣ ਦਾ ਸੰਦੇਸ਼ ਦਿੱਤਾ। ਇਸ ਮੌਕੇ ਚੀਫ਼ ਨਰਸਿੰਗ ਅਫ਼ਸਰ ਜਸਪਾਲ ਕੌਰ ਅਤੇ ਡਾ. ਨਵਨੀਤ ਧਾਲੀਵਾਲ ਵੀ ਮੌਜੂਦ ਸਨ। ਸਮਾਗਮ ਦੌਰਾਨ ਨਵੇਂ ਵਿਦਿਆਰਥੀਆਂ ਨੇ ਮੋਮਬਤੀਆਂ ਜਗਾਈਆਂ ਅਤੇ ਫਲੋਰੈਂਸ ਨਾਈਟਿੰਗੇਲ ਦੀ ਸਹੁੰ ਚੁੱਕੀ। ਵਿਦਿਆਰਥੀਆਂ ਨੇ ਮਰੀਜ਼ਾਂ ਦੀ ਨਿਸ਼ਕਾਮ ਸੇਵਾ ਕਰਨ ਤੇ ਆਪਣੀ ਡਿਊਟੀ ਇਮਾਨਦਾਰੀ ਨਾਲ ਨਿਭਾਉਣ ਦਾ ਵਾਅਦਾ ਕੀਤਾ। ਅੰਤ ’ਚ ਡਾ. ਰੁਚੀ ਸੈਣੀ ਨੇ ਸਾਰੇ ਮਹਿਮਾਨਾਂ ਦਾ ਧੰਨਵਾਦ ਕੀਤਾ। ਸਮਾਗਮ ਦੀ ਸਮਾਪਤੀ ਰਾਸ਼ਟਰੀ ਗੀਤ ਨਾਲ ਹੋਈ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਸਮੇਤ ਕਈ ਸ਼ਖ਼ਸੀਅਤਾਂ ਵਲੋਂ ਪੰਡਿਤ ਨਹਿਰੂ ਨੂੰ ਸ਼ਰਧਾਂਜਲੀ ਅਗਲੀ ਖ਼ਬਰ ਵਿੰਟਰ ਤੇ ਵੈਡਿੰਗ ਸ਼ਾਪਿੰਗ ਦਾ ਸੁਨਹਿਰੀ ਮੌਕਾ, ਪ੍ਰਤਾਪ ਟੈਕਸਟਾਈਲਜ਼ ‘ਤੇ ਕੋਟ-ਪੈਂਟ ਦੀ ਖਰੀਦਦਾਰੀ ਨਾਲ ਮੁਫ਼ਤ ਸਿਲਾਈ...
Ad Position 24