14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਆਪ’ ਦੇ ਹਲਕਾ ਖਰੜ ਤੋਂ ਪਿਛਲੇ 10 ਸਾਲਾਂ ਤੋਂ ਵਿਧਾਇਕ ਬਣੇ ਨੁਮਾਇੰਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਨਹੀਂ ਉਤਰੇ-ਐਡਵੋਕੇਟ ਝੱਲਬੂਟੀ

ਖਰੜ, 14 ਨਵੰਬਰ (ਜੰਡਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਐਡਵੋਕੇਟ ਮਨਜੀਤ ਸਿੰਘ ਝੱਲਬੂਟੀ ਨੇ ਕਿਹਾ ਕਿ ਪਿਛਲੇ 10 ਸਾਲਾਂ ਤੋਂ ਖਰੜ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਚੁਣੇ ਜਾਂਦੇ ਰਹੇ ਹਨ, ਪਰ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਨਹੀਂ ਉਤਰੇ। ਉਨ੍ਹਾਂ ਕਿਹਾ ਕਿ ਵਿਧਾਇਕ ਬਣਨ ਤੋਂ ਬਾਅਦ ਉਨ੍ਹਾਂ ਨੇ ਕਦੇ ਵੀ ਖਰੜ ਦੇ ਵਿਕਾਸ, ਸ਼ਹਿਰ ਦੀ ਸਫ਼ਾਈ ਜਾਂ ਇਲਾਕੇ ਦੀ ਤਰੱਕੀ ਲਈ ਕੋਈ ਢੁਕਵਾਂ ਕਦਮ ਨਹੀਂ ਚੁੱਕਿਆ, ਸਗੋਂ ਆਪਣੇ ਅਤੇ ਆਪਣੇ ਪਰਿਵਾਰਾਂ ਦੇ ਨਿੱਜੀ ਹਿੱਤਾਂ ਨੂੰ ਪਹਿਲ ਦਿੱਤੀ।

Ad Position 21
No active advertisement
ਅਜੀਤ ਡੈਸਕ 15-11-2026
ਖਰੜ, 14 ਨਵੰਬਰ (ਜੰਡਪੁਰੀ)-ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਮੈਂਬਰ ਐਡਵੋਕੇਟ ਮਨਜੀਤ ਸਿੰਘ ਝੱਲਬੂਟੀ ਨੇ ਕਿਹਾ ਕਿ ਪਿਛਲੇ 10 ਸਾਲਾਂ ਤੋਂ ਖਰੜ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਚੁਣੇ ਜਾਂਦੇ ਰਹੇ ਹਨ, ਪਰ ਉਹ ਲੋਕਾਂ ਦੀਆਂ ਉਮੀਦਾਂ ‘ਤੇ ਖਰੇ ਨਹੀਂ ਉਤਰੇ। ਉਨ੍ਹਾਂ ਕਿਹਾ ਕਿ ਵਿਧਾਇਕ ਬਣਨ ਤੋਂ ਬਾਅਦ ਉਨ੍ਹਾਂ ਨੇ ਕਦੇ ਵੀ ਖਰੜ ਦੇ ਵਿਕਾਸ, ਸ਼ਹਿਰ ਦੀ ਸਫ਼ਾਈ ਜਾਂ ਇਲਾਕੇ ਦੀ ਤਰੱਕੀ ਲਈ ਕੋਈ ਢੁਕਵਾਂ ਕਦਮ ਨਹੀਂ ਚੁੱਕਿਆ, ਸਗੋਂ ਆਪਣੇ ਅਤੇ ਆਪਣੇ ਪਰਿਵਾਰਾਂ ਦੇ ਨਿੱਜੀ ਹਿੱਤਾਂ ਨੂੰ ਪਹਿਲ ਦਿੱਤੀ। ਉਨ੍ਹਾਂ ਕਿਹਾ ਕਿ ਇਹ ਗੱਲ ਖਰੜ ਦੇ ਲੋਕਾਂ ਦੇ ਹਾਵ-ਭਾਵ ਅਤੇ ਜਨਤਾ ਦੇ ਰੁਝਾਨ ਤੋਂ ਸਪੱਸ਼ਟ ਦਿਖਾਈ ਦਿੰਦੀ ਹੈ । ਉਨ੍ਹਾਂ ਕਿਹਾ ਕਿ ਪੰਜਾਬ ਨੂੰ ਮੁੜ ਖੁਸ਼ਹਾਲੀ ਦੇ ਰਾਹ ‘ਤੇ ਲਿਜਾਣ ਦੀ ਸਮਰੱਥਾ ਸਿਰਫ਼ ਕਾਂਗਰਸ ਪਾਰਟੀ ਕੋਲ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਕੋਲ ਤਜ਼ਰਬੇਕਾਰ ਤੇ ਦੂਰਅੰਦੇਸ਼ੀ ਸੋਚ ਵਾਲੇ ਸੂਝਵਾਨ ਆਗੂ ਹਨ, ਜਿਨ੍ਹਾਂ ਨੂੰ ਸਰਕਾਰ ਚਲਾਉਣ ਅਤੇ ਲੋਕ-ਹਿੱਤ ‘ਚ ਫ਼ੈਸਲੇ ਲੈਣ ਦਾ ਲੰਮਾ ਤਜ਼ਰਬਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਨੂੰ ਵਿਕਾਸ ਤੇ ਤਰੱਕੀ ਦੀਆਂ ਨਵੀਆਂ ਬੁਲੰਦੀਆਂ ਤੱਕ ਪਹੁੰਚਾਉਣ ਲਈ ਸੂਬੇ ‘ਚ ਕਾਂਗਰਸ ਸਰਕਾਰ ਦਾ ਬਣਨਾ ਜ਼ਰੂਰੀ ਹੈ। 14 ਐਮਓਐਚ 15
Ad Position 22
No active advertisement
ਪਿਛਲੀ ਖ਼ਬਰ ‘ ਆਪ ’ ਚੰਡੀਗੜ੍ਹ ਵਲੋਂ ਸਾਹਿਲ ਦੂਬੇ ਨੂੰ ਮੀਡੀਆ ਕੋ - ਇੰਚਾਰਜ ਦੀ ਜ਼ਿੰਮੇਵਾਰੀ ਸੌਂਪੀ ਅਗਲੀ ਖ਼ਬਰ ਪ੍ਰਧਾਨ ਮੰਤਰੀ ਸਮੇਤ ਕਈ ਸ਼ਖ਼ਸੀਅਤਾਂ ਵਲੋਂ ਪੰਡਿਤ ਨਹਿਰੂ ਨੂੰ ਸ਼ਰਧਾਂਜਲੀ
Ad Position 24