15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪੰਜਾਬ ਦੀਆਂ ਮੰਡੀਆਂ ’ਚ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦੇ ਮਾੜੇ ਪ੍ਰਬੰਧਾਂ ਕਾਰਨ ਕਿਸਾਨ ਸੜਕਾਂ ‘ਤੇ ਉਤਰਨ ਲਈ ਮਜਬੂਰ-ਬੀਬੀ ਰਾਮੂਵਾਲੀਆ

ਐੱਸ. ਏ.

Ad Position 21
No active advertisement
ਅਜੀਤ ਡੈਸਕ 15-11-2026
ਐੱਸ. ਏ. ਐੱਸ. ਨਗਰ, 14 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਭਾਜਪਾ ਦੀ ਕੌਮੀ ਕਾਰਜਕਾਰੀ ਕਮੇਟੀ ਦੀ ਮੈਂਬਰ ਬੀਬੀ ਅਮਨਜੋਤ ਕੌਰ ਰਾਮੂਵਾਲੀਆ ਨੇ ਕਿਹਾ ਕਿ ਪੰਜਾਬ ਦੀਆਂ ਮੰਡੀਆਂ ਵਿਚ ਝੋਨੇ ਦੀ ਖ਼ਰੀਦ ਤੇ ਲਿਫ਼ਟਿੰਗ ਦੇ ਮਾੜੇ ਪ੍ਰਬੰਧਾਂ ਨੇ ਕਿਸਾਨਾਂ ਦੀਆਂ ਮੁਸ਼ਕਿਲਾਂ ਵਧਾ ਦਿੱਤੀਆਂ ਹਨ ਅਤੇ ਕਈ ਥਾਵਾਂ ‘ਤੇ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਅਤੇ ਲਿਫ਼ਟਿੰਗ ਲਈ ਧਰਨੇ ਲਗਾਉਣੇ ਪੈ ਰਹੇ ਹਨ। ਉਨ੍ਹਾਂ ਕਿਹਾ ਕਿ ਜਦੋਂ ਫ਼ਸਲ ਦੀ ਆਮਦ ਜਾਰੀ ਹੈ ਅਤੇ ਕਈ ਇਲਾਕਿਆਂ ਵਿਚ ਕਿਸਾਨਾਂ ਦਾ ਝੋਨਾ ਅਜੇ ਵਿਕਣਾ ਬਾਕੀ ਹੈ ਤਾਂ ਖ਼ਰੀਦ ਰੋਕਣ ਦੇ ਫ਼ੈਸਲੇ ਨੇ ਕਿਸਾਨਾਂ ਦੀ ਚਿੰਤਾ ਹੋਰ ਵਧਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸਭ ਤੋਂ ਵੱਡੀ ਚਿੰਤਾ ਇਹ ਹੈ ਕਿ ਕਿਸਾਨਾਂ ਨੂੰ ਮਜ਼ਬੂਰੀ ਵਿਚ ਆਪਣੀ ਫ਼ਸਲ ਨਿੱਜੀ ਵਪਾਰੀਆਂ ਕੋਲ ਘੱਟ ਭਾਅ ‘ਤੇ ਵੇਚਣੀ ਪੈ ਸਕਦੀ ਹੈ। ਬੀਬੀ ਰਾਮੂਵਾਲੀਆ ਨੇ ਕਿਹਾ ਕਿ ਭਗਵੰਤ ਮਾਨ ਸਰਕਾਰ ਨੂੰ ਕਿਸਾਨਾਂ ਦੀਆਂ ਮੁਸ਼ਕਿਲਾਂ ਦਾ ਜਵਾਬ ਦੇਣਾ ਚਾਹੀਦਾ ਹੈ। ਸਰਕਾਰ ਸਿਰਫ਼ ਖ਼ਰੀਦ ਦੇ ਅੰਕੜੇ ਅਤੇ ਦਾਅਵੇ ਪੇਸ਼ ਕਰਕੇ ਆਪਣੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੀ। ਉਨ੍ਹਾਂ ਮੰਗ ਕੀਤੀ ਕਿ ਜਦੋਂ ਤੱਕ ਕਿਸਾਨਾਂ ਦਾ ਸਾਰਾ ਝੋਨਾ ਨਹੀਂ ਵਿਕ ਜਾਂਦਾ, ਉਦੋਂ ਤੱਕ ਮੰਡੀਆਂ ‘ਚ ਸਰਕਾਰੀ ਖ਼ਰੀਦ ਜਾਰੀ ਰੱਖੀ ਜਾਵੇ। ਇਸ ਤੋਂ ਇਲਾਵਾ ਖ਼ਰੀਦੇ ਗਏ ਝੋਨੇ ਦੀ ਲਿਫ਼ਟਿੰਗ ਲਈ ਵਾਧੂ ਵਾਹਨਾਂ ਅਤੇ ਮਜ਼ਦੂਰਾਂ ਦਾ ਪ੍ਰਬੰਧ ਕੀਤਾ ਜਾਵੇ, ਬਾਰਦਾਨੇ ਦੀ ਘਾਟ ਦੂਰ ਕੀਤੀ ਜਾਵੇ ਅਤੇ ਕਿਸਾਨਾਂ ਨੂੰ ਸਮੇਂ ਸਿਰ ਫ਼ਸਲ ਦਾ ਪੂਰਾ ਭੁਗਤਾਨ ਕਰਨ ਨੂੰ ਯਕੀਨੀ ਬਣਾਇਆ ਜਾਵੇ। 13 ਐਮਓਐਚ 22
Ad Position 22
No active advertisement
ਪਿਛਲੀ ਖ਼ਬਰ ਸਬ-ਤਹਿਸੀਲ ਮਾਜਰੀ ਵਿਖੇ ਮਠਿਆਈਆਂ, ਫ਼ਲਾਂ ਤੇ ਸਬਜ਼ੀ ਵਾਲੀਆਂ ਦੁਕਾਨਾਂ ਦੇ ਮਾਲਕਾਂ ਵਲੋਂ ਵੱਡੇ ਪੱਧਰ ’ਤੇ ਫੈਲਾਈ ਜਾ ਰਹੀ... ਅਗਲੀ ਖ਼ਬਰ ਪੰਜਾਬ ਪੀ. ਸੀ. ਐਸ. ਨਤੀਜੇ ਦੇ ਵਿਵਾਦ ’ਤੇ ਸੱਥ ਪੰਜਾਬ ਨੇ ਚੁੱਕੇ ਸਵਾਲ
Ad Position 24