14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਪਰਮਿੰਦਰ ਸਿੰਘ ਗੋਲਡੀ ਟਿਕਟ ਮਿਲਣ ਉਪਰੰਤ ਕੁਰਾਲੀ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ’ਤੇ ਹੋਏ ਨਤਮਸਤਕ

ਕੁਰਾਲੀ, 14 ਨਵੰਬਰ (ਹਰਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਹਲਕਾ ਖਰੜ ਤੋਂ ਵਿਧਾਨ ਸਭਾ ਚੋਣਾਂ ਲਈ ਟਿਕਟ ਦਿੱਤੇ ਜਾਣ ਉਪਰੰਤ ਪਰਮਿੰਦਰ ਸਿੰਘ ਗੋਲਡੀ ਵਲੋਂ ਸ਼ਹਿਰ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ‘ਤੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਪਰਮਿੰਦਰ ਸਿੰਘ ਗੋਲਡੀ ਆਪਣੇ ਘਰ ਤੋਂ ਚੱਲ ਕੇ ਸਭ ਤੋਂ ਪਹਿਲਾਂ ਬਾਲਾ ਸੁੰਦਰੀ ਮੰਦਰ ਕੁਰਾਲੀ ਵਿਖੇ ਨਤਮਸਤਕ ਹੋਏ।

Ad Position 21
No active advertisement
ਅਜੀਤ ਡੈਸਕ 15-11-2026
ਕੁਰਾਲੀ, 14 ਨਵੰਬਰ (ਹਰਪ੍ਰੀਤ ਸਿੰਘ)-ਆਮ ਆਦਮੀ ਪਾਰਟੀ ਵਲੋਂ ਹਲਕਾ ਖਰੜ ਤੋਂ ਵਿਧਾਨ ਸਭਾ ਚੋਣਾਂ ਲਈ ਟਿਕਟ ਦਿੱਤੇ ਜਾਣ ਉਪਰੰਤ ਪਰਮਿੰਦਰ ਸਿੰਘ ਗੋਲਡੀ ਵਲੋਂ ਸ਼ਹਿਰ ਦੇ ਵੱਖ-ਵੱਖ ਧਾਰਮਿਕ ਅਸਥਾਨਾਂ ‘ਤੇ ਨਤਮਸਤਕ ਹੋ ਕੇ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਮੌਕੇ ਪਰਮਿੰਦਰ ਸਿੰਘ ਗੋਲਡੀ ਆਪਣੇ ਘਰ ਤੋਂ ਚੱਲ ਕੇ ਸਭ ਤੋਂ ਪਹਿਲਾਂ ਬਾਲਾ ਸੁੰਦਰੀ ਮੰਦਰ ਕੁਰਾਲੀ ਵਿਖੇ ਨਤਮਸਤਕ ਹੋਏ। ਇਸ ਤੋਂ ਬਾਅਦ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਹਰਿਗੋਬਿੰਦਗੜ੍ਹ ਸਾਹਿਬ ਸਬਜ਼ੀ ਮੰਡੀ, ਗੁਰਦੁਆਰਾ ਕੀਰਤਨ ਸਥਾਨ ਸ੍ਰੀ ਗੁਰੂ ਅਰਜਨ ਦੇਵ ਜੀ, ਨਗਰ ਖੇੜਾ ਧਰਮਸ਼ਾਲਾ ਕੁਰਾਲੀ, ਡੇਰਾ ਬਾਬਾ ਗੋਸਾਈਂਆਣਾ ਵਾਲਾ ਅਤੇ ਨਦੀ ਪਾਰ ਸਥਿਤ ਸੁਆਮੀ ਜੀ ਦੀ ਕੁਟੀਆ ਵਿਖੇ ਪਹੁੰਚ ਕੇ ਮੱਥਾ ਟੇਕਿਆ। ਇਸ ਦੌਰਾਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ‘ਚ ਪਰਮਿੰਦਰ ਸਿੰਘ ਗੋਲਡੀ ਦਾ ਦੁਕਾਨਦਾਰਾਂ ਤੇ ਸ਼ਹਿਰ ਵਾਸੀਆਂ ਵਲੋਂ ਭਰਵਾਂ ਸਵਾਗਤ ਕਰਦਿਆਂ ਉਨ੍ਹਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਦੌਰਾਨ ਸ਼ਹਿਰ ਦੇ ਮੁੱਖ ਬਾਜ਼ਾਰ ‘ਚ ਗੋਪਾਲ ਚੰਦ ਦੀ ਅਗਵਾਈ ਹੇਠ ਦੁਕਾਨਦਾਰਾਂ ਵਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਿਤ ਕੀਤਾ ਤੇ ਲੱਡੂ ਵੰਡੇ ਗਏ। ਇਸ ਮੌਕੇ ਪਰਮਿੰਦਰ ਸਿੰਘ ਗੋਲਡੀ ਨੇ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਗਈ ਇਸ ਜ਼ਿੰਮੇਵਾਰੀ ਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ‘ਚ ਕੋਈ ਕਸਰ ਬਾਕੀ ਨਹੀਂ ਛੱਡਣਗੇ। ਇਸ ਮੌਕੇ ਕੌਂਸਲ ਪ੍ਰਧਾਨ ਬਹਾਦਰ ਸਿੰਘ ਓ. ਕੇ., ਕੌਂਸਲਰ ਅਸ਼ਵਨੀ ਕੁਮਾਰ, ਗੁਰਸ਼ਰਨ ਸਿੰਘ ਬਿੰਦਰਖੀਆ, ਕੌਂਸਲਰ ਹਰਪ੍ਰੀਤ ਕੌਰ, ਚੇਅਰਮੈਨ ਪ੍ਰਭਜੋਤ ਕੌਰ, ਰਘਬੀਰ ਸਿੰਘ ਮੋਦੀ, ਅਮਨਦੀਪ ਸਿੰਘ ਰਿੱਕੀ, ਰਵੀ ਧੀਮਾਨ, ਵਿਸ਼ਾਲ ਧੀਮਾਨ, ਜੱਗੀ ਕਾਦੀਮਾਜਰਾ, ਵਰਿੰਦਰ ਸਿੰਘ ਮੋਨੂੰ, ਇੰਦਰਜੀਤ ਸਿੰਘ, ਹਰਵਿੰਦਰ ਸਿੰਘ ਬੇਦੀ, ਜਸਪ੍ਰੀਤ ਕੌਰ (ਮਹਿਲਾ ਵਿੰਗ ਪ੍ਰਧਾਨ), ਰਿੰਕੂ ਟੰਡਨ ਤੇ ਵਿੱਕੀ ਬਾਠ ਸਮੇਤ ਵੱਡੀ ਗਿਣਤੀ ‘ਚ ਇਲਾਕੇ ਦੇ ਪਤਵੰਤੇ ਤੇ ਪਾਰਟੀ ਆਗੂ ਹਾਜ਼ਰ ਸਨ। ਇਸੇ ਦੌਰਾਨ ਨਗਰ ਕੌਂਸਲ ਦੇ ਪ੍ਰਧਾਨ ਬਹਾਦਰ ਸਿੰਘ ਓ. ਕੇ. ਨੇ ਪਾਰਟੀ ਵਲੋਂ ਨੌਜਵਾਨ ਆਗੂ ਪਰਮਿੰਦਰ ਸਿੰਘ ਗੋਲਡੀ ਨੂੰ ਵਿਧਾਨ ਸਭਾ ਚੋਣਾਂ ਲਈ ਟਿਕਟ ਦਿੱਤੇ ਜਾਣ ‘ਤੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਗੋਲਡੀ ਕੁਰਾਲੀ ਦੇ ਜੰਮਪਲ ਹੋਣ ਕਾਰਨ ਹਲਕੇ ਦੀਆਂ ਸਮੱਸਿਆਵਾਂ ਤੋਂ ਭਲੀ-ਭਾਂਤੀ ਜਾਣੂ ਹਨ। ਉਨ੍ਹਾਂ ਕਿਹਾ ਕਿ ਪਰਮਿੰਦਰ ਸਿੰਘ ਗੋਲਡੀ ਦੀ ਅਗਵਾਈ ‘ਚ ਹਲਕੇ ਦੇ ਵਿਕਾਸ ਨੂੰ ਨਵੀਂ ਦਿਸ਼ਾ ਮਿਲੇਗੀ। ਉਨ੍ਹਾਂ ਗੋਲਡੀ ਨੂੰ ਟਿਕਟ ਦਿੱਤੇ ਜਾਣ ‘ਤੇ ‘ਆਪ’ ਦੀ ਹਾਈਕਮਾਨ ਦਾ ਵਿਸ਼ੇਸ਼ ਧੰਨਵਾਦ ਵੀ ਕੀਤਾ।
Ad Position 22
No active advertisement
ਪਿਛਲੀ ਖ਼ਬਰ ਸਮਗੌਲੀ ਕੂੜਾ ਪ੍ਰਬੰਧਨ ਪਲਾਂਟ ਨੂੰ ਲੈ ਕੇ ਹਾਈ ਕੋਰਟ ਪਹੁੰਚੇ ਕੁਲਜੀਤ ਸਿੰਘ ਬੇਦੀ ਅਗਲੀ ਖ਼ਬਰ ਛੱਠ ਮਹਾਂਪਰਵ ਸਾਡੀ ਭਾਈਚਾਰਕ ਸਾਂਝ ਅਤੇ ਏਕਤਾ ਦਾ ਪ੍ਰਤੀਕ-ਰਣਜੀਤ ਸਿੰਘ ਗਿੱਲ
Ad Position 24