14-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 15-11-2026

ਖ਼ਾਲਸਾ ਸਕੂਲ ਖਰੜ ਵਿਖੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਹੋਈ ਮੀਟਿੰਗ

ਖਰੜ, 14 ਨਵੰਬਰ (ਗੁਰਮੁੱਖ ਸਿੰਘ ਮਾਨ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਦੀ ਪ੍ਰਬੰਧਕ ਕਮੇਟੀ, ਪੀ. ਟੀ.

Ad Position 21
No active advertisement
ਅਜੀਤ ਡੈਸਕ 15-11-2026
ਖਰੜ, 14 ਨਵੰਬਰ (ਗੁਰਮੁੱਖ ਸਿੰਘ ਮਾਨ)-ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਖਰੜ ਦੀ ਪ੍ਰਬੰਧਕ ਕਮੇਟੀ, ਪੀ. ਟੀ. ਏ., ਵਿਦਿਆਰਥੀ ਸਭਾ ਤੇ ਸਟਾਫ਼ ਮੈਂਬਰਾਂ ਵਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ 24 ਨਵੰਬਰ ਨੂੰ ਮਨਾਏ ਜਾ ਰਹੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਨੂੰ ਲੈ ਕੇ ਸਕੂਲ ਕੈਂਪਸ ਵਿਖੇ ਮੀਟਿੰਗ ਕੀਤੀ ਗਈ। ਇਸ ਮੌਕੇ ਵਿਚਾਰ-ਚਰਚਾ ਕਰਨ ਉਪਰੰਤ ਪ੍ਰਕਾਸ਼ ਪੁਰਬ ਸਮਾਗਮ ਦਾ ਪੋਸਟਰ ਰਿਲੀਜ਼ ਕੀਤਾ। ਇਸੇ ਦੌਰਾਨ ਸਕੂਲ ਪ੍ਰਿੰ. ਜਸਬੀਰ ਸਿੰਘ ਧਨੋਆ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਐਗਜ਼ੇਕਟਿਵ ਮੈਂਬਰ ਭਜਨ ਸਿੰਘ ਸ਼ੇਰਗਿੱਲ ਨੇ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਮੁੱਖ ਰੱਖਦਿਆਂ 21 ਨਵੰਬਰ ਨੂੰ ਸਵੇਰੇ 10 ਵਜੇ ਪੰਜ ਪਿਆਰਿਆਂ ਦੀ ਅਗਵਾਈ ਵਿਚ ਨਗਰ ਕੀਰਤਨ ਸਜਾਇਆ ਜਾਵੇਗਾ, ਜਿਸ ਦੌਰਾਨ ਅਮਰ ਸ਼ਹੀਦ ਧੰਨ-ਧੰਨ ਬਾਬਾ ਦੀਪ ਸਿੰਘ ਜੀ ਇੰਟਰਨੈਸ਼ਨਲ ਗਤਕਾ ਅਖਾੜਾ ਤਿਊੜ ਦੇ ਮੁੱਖ ਪ੍ਰਬੰਧਕ ਭਾਈ ਸੁਖਵਿੰਦਰ ਸਿੰਘ ਖਰੜ ਦੀ ਅਗਵਾਈ ਹੇਠ ਗਤਕਾ ਪਾਰਟੀਆਂ ਵਲੋਂ ਗਤਕੇ ਦੇ ਜੌਹਰ ਦਿਖਾਏ ਜਾਣਗੇ। ਨਗਰ ਕੀਰਤਨ ‘ਚ ਖ਼ਾਲਸਾ ਸਕੂਲ ਸਮੇਤ ਹੋਰਨਾਂ ਸਕੂਲਾਂ ਦੇ ਵਿਦਿਆਰਥੀਆਂ ਵਲੋਂ ਵੀ ਸ਼ਮੂਲੀਅਤ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਅਰਦਾਸ ਉਪਰੰਤ ਸਕੂਲ ਤੋਂ ਸ਼ੁਰੂ ਹੋਇਆ ਨਗਰ ਕੀਰਤਨ ਸ਼ਹਿਰ ਦੇ ਵੱਖ-ਵੱਖ ਬਾਜ਼ਾਰਾਂ ਤੇ ਮੁਹੱਲਿਆਂ ‘ਚੋਂ ਦੀ ਹੁੰਦਾ ਹੋਇਆ ਮੁੜ ਸਕੂਲ ਕੈਂਪਸ ਵਿਖੇ ਪਹੁੰਚ ਕੇ ਸਮਾਪਤ ਹੋਵੇਗਾ। ਉਨ੍ਹਾਂ ਦੱਸਿਆ ਕਿ ਪ੍ਰਕਾਸ਼ ਪੁਰਬ ਨੂੰ ਲੈ ਕੇ 22 ਨਵੰਬਰ ਨੂੰ ਸਕੂਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਆਰੰਭ ਹੋਣਗੇ, ਜਿਨ੍ਹਾਂ ਦੇ 24 ਨਵੰਬਰ ਨੂੰ ਸਵੇਰੇ 9 ਵਜੇ ਭੋਗ ਪਾਏ ਜਾਣਗੇ, ਉਪਰੰਤ ਭਾਈ ਤਰਸੇਮ ਸਿੰਘ ਖਰੜ ਦਾ ਰਾਗੀ ਜਥਾ, ਸਕੂਲੀ ਬੱਚੇ, ਭਾਈ ਸੁਖਵਿੰਦਰ ਸਿੰਘ ਤਿਊੜ ਦਾ ਕਵੀਸ਼ਰੀ ਜਥਾ ਤੇ ਭਾਈ ਗੁਰਦੇਵ ਸਿੰਘ ਕੋਮਲ ਚਮਕੌਰ ਸਾਹਿਬ ਵਾਲਿਆਂ ਦਾ ਢਾਡੀ ਜਥਾ ਜੁੜੀ ਸੰਗਤ ਨੂੰ ਕੀਰਤਨ ਅਤੇ ਗੁਰ-ਇਤਿਹਾਸ ਸੁਣਾ ਕੇ ਨਿਹਾਲ ਕਰੇਗਾ। ਇਸ ਮੌਕੇ ਹਾਕਮ ਸਿੰਘ, ਜੋਰਾ ਸਿੰਘ ਭੁੱਲਰ, ਐਸ. ਆਈ. ਐਸ. ਕੋਰਾ, ਕਮਲਦੀਪ ਸਿੰਘ ਟਿਵਾਣਾ, ਜਗਜੀਤ ਸਿੰਘ ਬਡਾਲਾ ਤੇ ਗੁਰਮੁੱਖ ਸਿੰਘ ਮਾਨ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਕੂਲ ਸਿੱਖਿਆ ਬੋਰਡ ਕਰਮਚਾਰੀ ਐਸੋਸੀਏਸ਼ਨ ਦੀ ਚੋਣਾਂ ਵਿਚ ਰਮਨਦੀਪ ਕੌਰ ਗਿੱਲ ਪ੍ਰਧਾਨ ਤੇ ਸੁਖਚੈਨ ਸਿੰਘ ਸੈਣੀ ਜਨਰਲ... ਅਗਲੀ ਖ਼ਬਰ ਕਜੌਲੀ ਵਾਟਰ ਵਰਕਸ ਪ੍ਰਾਜੈਕਟ ’ਚ ਇੰਨੀ ਦੇਰੀ ਕਿਉਂ ਹੋ ਰਹੀ ਹੈ-ਕੰਗ
Ad Position 24