15-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਹਰਦੇਵ ਸਿੰਘ ਉੱਭਾ ਨੇ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ ਲਈ ਜਤਾਈ ਦਾਅਵੇਦਾਰੀ ਭਾਜਪਾ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਨਾਲ ਕੀਤੀ ਮੁਲਾਕਾਤ

ਐੱਸ. ਏ.

Ad Position 21
No active advertisement
ਭਾਜਪਾ ਪੰਜਾਬ ਦੇ ਸੀਨੀਅਰ ਆਗੂ ਹਰਦੇਵ ਸਿੰਘ ਉੱਭਾ ਤੇ ਉਨ੍ਹਾਂ ਦੀ ਪਤਨੀ ਭਾਜਪਾ ਕੌਂਸਲਰ ਗੁਰਪ੍ਰੀਤ ਕੌਰ ਉੱਭਾ, ਭਾਜਪਾ ਦੇ ਕੌਮੀ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨਾਲ ਮੁਲਾਕਾਤ ਦੌਰਾਨ। ਅਜੀਤ ਤਸਵੀਰ 16-11-2026
ਐੱਸ. ਏ. ਐੱਸ. ਨਗਰ, 15 ਨਵੰਬਰ (ਤਰਵਿੰਦਰ ਸਿੰਘ ਬੈਨੀਪਾਲ)-ਮੁਹਾਲੀ ਵਿਧਾਨ ਸਭਾ ਹਲਕੇ ਤੋਂ ਭਾਰਤੀ ਜਨਤਾ ਪਾਰਟੀ ਦੀ ਟਿਕਟ ਦੀ ਦਾਅਵੇਦਾਰੀ ਦੀ ਦੌੜ ਵਿਚ ਪੰਜਾਬ ਭਾਜਪਾ ਦੇ ਸਾਬਕਾ ਪ੍ਰੈੱਸ ਸਕੱਤਰ ਹਰਦੇਵ ਸਿੰਘ ਉੱਭਾ ਵੀ ਸ਼ਾਮਿਲ ਹੋ ਗਏ ਹਨ। ਇਸ ਸੰਬੰਧੀ ਉਨ੍ਹਾਂ ਵਲੋਂ ਆਪਣੀ ਪਤਨੀ ਤੇ ਨਗਰ ਨਿਗਮ ਤੋਂ ਭਾਜਪਾ ਦੀ ਮੌਜੂਦਾ ਕੌਂਸਲਰ ਗੁਰਪ੍ਰੀਤ ਕੌਰ ਉੱਭਾ ਦੇ ਨਾਲ ਭਾਰਤੀ ਜਨਤਾ ਪਾਰਟੀ ਦੇ ਕੌਮੀ ਜਨਰਲ ਸਕੱਤਰ ਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨਾਲ ਵਿਸ਼ੇਸ਼ ਮੁਲਾਕਾਤ ਕਰਕੇ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ ਤੇ ਚੋਣ ਲੜਨ ਦੀ ਆਪਣੀ ਇੱਛਾ ਤੇ ਦਾਅਵੇਦਾਰੀ ਪੇਸ਼ ਕੀਤੀ ਹੈ। ਮੁਲਾਕਾਤ ਦੌਰਾਨ ਹਰਦੇਵ ਸਿੰਘ ਨੇ ਚੁੱਘ ਨੂੰ ਦੱਸਿਆ ਕਿ ਉਹ ਪਿਛਲੇ 29 ਸਾਲਾਂ ਤੋਂ ਰਾਸ਼ਟਰੀ ਸਵੈਮ ਸੇਵਕ ਸੰਘ (ਆਰ. ਐਸ. ਐਸ.) ਅਤੇ ਭਾਜਪਾ ਨਾਲ ਜੁੜ ਕੇ ਪਾਰਟੀ ਦੀ ਵਿਚਾਰਧਾਰਾ, ਸੰਗਠਨ ਦੀ ਮਜ਼ਬੂਤੀ ਤੇ ਸਮਾਜ ਸੇਵਾ ਦੇ ਕਾਰਜਾਂ ਵਿਚ ਸਰਗਰਮ ਭੂਮਿਕਾ ਨਿਭਾ ਰਹੇ ਹਨ। ਉਨ੍ਹਾਂ ਦੱਸਿਆ ਕਿ ਉਹ ਪੱਛੜੀ ਸ਼੍ਰੇਣੀ ਨਾਲ ਸੰਬੰਧਿਤ ਗੁਰਸਿੱਖ ਹਨ ਅਤੇ ਲਗਪਗ ਤਿੰਨ ਦਹਾਕਿਆਂ ਤੋਂ ਪਾਰਟੀ ਅਤੇ ਸਮਾਜ ਦੀ ਸੇਵਾ ਨੂੰ ਸਮਰਪਿਤ ਹਨ। ਉਨ੍ਹਾਂ ਨੇ ਭਾਜਪਾ ਯੁਵਾ ਮੋਰਚਾ ਤੇ ਭਾਜਪਾ ਕਿਸਾਨ ਮੋਰਚਾ ਵਿਚ ਵੀ ਵੱਖ-ਵੱਖ ਅਹੁਦਿਆਂ ’ਤੇ ਕੰਮ ਕਰਨ ਤੋਂ ਇਲਾਵਾ ਭਾਜਪਾ ਮੰਡਲ ਪ੍ਰਧਾਨ, ਜ਼ਿਲ੍ਹਾ ਸਕੱਤਰ, ਜ਼ਿਲ੍ਹਾ ਮੀਤ ਪ੍ਰਧਾਨ, ਜ਼ਿਲ੍ਹਾ ਪ੍ਰੈੱਸ ਸਕੱਤਰ ਤੇ ਭਾਜਪਾ ਪੰਜਾਬ ਦੇ ਸੂਬਾ ਪ੍ਰੈੱਸ ਸਕੱਤਰ ਵਜੋਂ ਸੇਵਾਵਾਂ ਨਿਭਾਈਆਂ ਹਨ। ਹਰਦੇਵ ਸਿੰਘ ਉੱਭਾ ਨੇ ਦੱਸਿਆ ਕਿ ਉਨ੍ਹਾਂ ਪਿਛਲੀ ਅਕਾਲੀ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਪੰਜਾਬ ਕੰਟੇਨਰ ਐਂਡ ਵੇਅਰ ਹਾਊਸਿੰਗ ਕਾਰਪੋਰੇਸ਼ਨ ਦੇ ਡਾਇਰੈਕਟਰ ਵਜੋਂ ਵੀ ਸੇਵਾਵਾਂ ਨਿਭਾਈਆਂ ਹਨ। ਇਸ ਦੌਰਾਨ ਉਨ੍ਹਾਂ ਨੂੰ ਸਰਕਾਰੀ ਪ੍ਰਸ਼ਾਸਨ ਤੇ ਜਨਤਕ ਖੇਤਰ ਦੇ ਕੰਮਕਾਜ ਦਾ ਤਜਰਬਾ ਹਾਸਿਲ ਹੋਇਆ।
Ad Position 22
No active advertisement
ਪਿਛਲੀ ਖ਼ਬਰ ਨੌਕਰਾਣੀ ਨੇ ਮਾਲਕਣ ਨੂੰ ਖਾਣੇ ’ਚ ਦਿੱਤਾ ਜ਼ਹਿਰੀਲਾ ਪਦਾਰਥ, ਬੇਹੋਸ਼ ਹੋਣ ਮਗਰੋਂ ਕੋਠੀ ’ਚੋਂ ਉਡਾਏ ਗਹਿਣੇ ਤੇ ਨਕਦੀ ਸੈ... ਅਗਲੀ ਖ਼ਬਰ ਪਰਿਵਾਰ ਦੇ ਹਿਮਾਚਲ ਜਾਂਦਿਆਂ ਹੀ ਘਰ ’ਚ ਚੋਰੀ, ਘਰ ਸੁੰਨਾ ਦੇਖ ਕੇ ਚੋਰ ਨੇ ਤੋੜਿਆ ਤਾਲਾ
Ad Position 24