16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਨੌਕਰਾਣੀ ਨੇ ਮਾਲਕਣ ਨੂੰ ਖਾਣੇ ’ਚ ਦਿੱਤਾ ਜ਼ਹਿਰੀਲਾ ਪਦਾਰਥ, ਬੇਹੋਸ਼ ਹੋਣ ਮਗਰੋਂ ਕੋਠੀ ’ਚੋਂ ਉਡਾਏ ਗਹਿਣੇ ਤੇ ਨਕਦੀ ਸੈਕਟਰ -8 ’ ਚ ਲੱਖਾਂ ਦੀ ਲੁੱਟ ਦੀ ਵਾਰਦਾਤ ਨੂੰ ਦਿੱਤਾ ਅੰਜਾਮ

ਚੰਡੀਗੜ੍ਹ, 15 ਨਵੰਬਰ (ਸੰਦੀਪ ਕੁਮਾਰ ਮਾਹਨਾ)-ਸੈਕਟਰ-8 ਦੀ ਇਕ ਕੋਠੀ ਵਿਚ ਕੰਮ ਕਰਨ ਵਾਲੀ ਨੌਕਰਾਣੀ ਵਲੋਂ ਕਥਿਤ ਤੌਰ ‘ਤੇ ਘਰ ਦੀ ਮਾਲਕਣ ਨੂੰ ਖਾਣੇ ਵਿਚ ਜ਼ਹਿਰੀਲਾ ਪਦਾਰਥ ਦੇ ਕੇ ਬੇਹੋਸ਼ ਕਰਨ ਮਗਰੋਂ ਲੱਖਾਂ ਦੇ ਗਹਿਣੇ ਤੇ ਨਕਦੀ ਲੈ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿਚ 46 ਸਾਲਾ ਮਹਿਲਾ ਕਿਰਨ ਦੀ ਸਿਹਤ ਵਿਗੜਨ ਕਾਰਨ ਉਸ ਨੂੰ ਸੈਕਟਰ-16 ਸਥਿਤ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿਥੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 16-11-2026
ਚੰਡੀਗੜ੍ਹ, 15 ਨਵੰਬਰ (ਸੰਦੀਪ ਕੁਮਾਰ ਮਾਹਨਾ)-ਸੈਕਟਰ-8 ਦੀ ਇਕ ਕੋਠੀ ਵਿਚ ਕੰਮ ਕਰਨ ਵਾਲੀ ਨੌਕਰਾਣੀ ਵਲੋਂ ਕਥਿਤ ਤੌਰ ‘ਤੇ ਘਰ ਦੀ ਮਾਲਕਣ ਨੂੰ ਖਾਣੇ ਵਿਚ ਜ਼ਹਿਰੀਲਾ ਪਦਾਰਥ ਦੇ ਕੇ ਬੇਹੋਸ਼ ਕਰਨ ਮਗਰੋਂ ਲੱਖਾਂ ਦੇ ਗਹਿਣੇ ਤੇ ਨਕਦੀ ਲੈ ਕੇ ਫ਼ਰਾਰ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਘਟਨਾ ਵਿਚ 46 ਸਾਲਾ ਮਹਿਲਾ ਕਿਰਨ ਦੀ ਸਿਹਤ ਵਿਗੜਨ ਕਾਰਨ ਉਸ ਨੂੰ ਸੈਕਟਰ-16 ਸਥਿਤ ਸਰਕਾਰੀ ਹਸਪਤਾਲ ਵਿਚ ਦਾਖ਼ਲ ਕਰਵਾਇਆ ਗਿਆ ਹੈ, ਜਿਥੇ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਜਾਣਕਾਰੀ ਅਨੁਸਾਰ ਸੈਕਟਰ-8 ਦੀ ਇਕ ਕੋਠੀ ਵਿਚ ਰਹਿਣ ਵਾਲੀ ਕਿਰਨ ਨਾਲ ਇਹ ਘਟਨਾ ਦੇਰ ਸ਼ਾਮ ਵਾਪਰੀ। ਪੀੜਤ ਮਹਿਲਾ ਦੇ ਦੱਸਣ ਮੁਤਾਬਕ ਉਸ ਨੇ ਘਰ ਵਿਚ ਖਾਣਾ ਖਾਧਾ ਸੀ, ਜਿਸ ਤੋਂ ਬਾਅਦ ਉਸ ਨੂੰ ਕੁਝ ਸਮਝ ਨਹੀਂ ਆਇਆ ਅਤੇ ਉਹ ਬੇਹੋਸ਼ ਹੋ ਗਈ। ਦੋਸ਼ ਹੈ ਕਿ ਇਸੇ ਦੌਰਾਨ ਘਰ ਵਿਚ ਕੰਮ ਕਰਨ ਵਾਲੀ ਨੌਕਰਾਣੀ ਨੇ ਮੌਕੇ ਦਾ ਫ਼ਾਇਦਾ ਉਠਾਉਂਦਿਆਂ ਕੋਠੀ ਵਿਚ ਰੱਖੇ ਕੀਮਤੀ ਗਹਿਣੇ ਤੇ ਨਕਦੀ ਸਮੇਟ ਲਈ ਅਤੇ ਉਥੋਂ ਫ਼ਰਾਰ ਹੋ ਗਈ। ਸਿਹਤ ਵਿਗੜਨ ਕਾਰਨ ਕਿਰਨ ਨੂੰ ਇਲਾਜ ਲਈ ਸੈਕਟਰ-16 ਦੇ ਸਰਕਾਰੀ ਹਸਪਤਾਲ ਪਹੁੰਚਾਇਆ, ਜਿਥੇ ਡਾਕਟਰਾਂ ਵਲੋਂ ਉਸ ਦਾ ਇਲਾਜ ਕੀਤਾ ਜਾ ਰਿਹਾ ਹੈ। ਫਿਲਹਾਲ ਉਸ ਦੀ ਹਾਲਤ ਖ਼ਤਰੇ ਤੋਂ ਬਾਹਰ ਦੱਸੀ ਜਾ ਰਹੀ ਹੈ। ਮੁੱਢਲੀ ਜਾਣਕਾਰੀ ਅਨੁਸਾਰ ਨੌਕਰਾਣੀ ਵਲੋਂ ਲੁੱਟੇ ਗਏ ਗਹਿਣਿਆਂ ਤੇ ਨਕਦੀ ਦੀ ਕੀਮਤ ਲੱਖਾਂ ਰੁਪਏ ਦੱਸੀ ਜਾ ਰਹੀ ਹੈ। ਇਸ ਵਾਰਦਾਤ ਨੇ ਘਰੇਲੂ ਸਹਾਇਕਾਂ ਦੀ ਨਿਯੁਕਤੀ ਸਮੇਂ ਉਨ੍ਹਾਂ ਦੀ ਪਛਾਣ ਤੇ ਪਿਛੋਕੜ ਦੀ ਜਾਂਚ ਕਰਵਾਉਣ ਦੀ ਲੋੜ ਨੂੰ ਇਕ ਵਾਰ ਫਿਰ ਉਜਾਗਰ ਕੀਤਾ ਹੈ। ਓਧਰ, ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਫ਼ਰਾਰ ਨੌਕਰਾਣੀ ਦੀ ਭਾਲ ਲਈ ਯਤਨ ਕੀਤੇ ਜਾ ਰਹੇ ਹਨ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਸਿਆਸਤ ਦੀ ਮੁੱਖ ਧਾਰਾ ਨਾਲ ਜੋੜਨ ਲਈ ਸਾਹਿਲ ਗੋਇਲ ਨੇ ਵਿਜੇ ਸਾਂਪਲਾ ਨਾਲ ਕੀਤੀ ਮੁਲਾਕਾਤ ਅਗਲੀ ਖ਼ਬਰ ਹਰਦੇਵ ਸਿੰਘ ਉੱਭਾ ਨੇ ਮੁਹਾਲੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਦੀ ਟਿਕਟ ਲਈ ਜਤਾਈ ਦਾਅਵੇਦਾਰੀ ਭਾਜਪਾ ਦੇ ਕੌਮੀ ਜਨਰਲ ਸਕੱ...
Ad Position 24