16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-11-2026

ਨੌਜਵਾਨਾਂ ਨੂੰ ਸਿਆਸਤ ਦੀ ਮੁੱਖ ਧਾਰਾ ਨਾਲ ਜੋੜਨ ਲਈ ਸਾਹਿਲ ਗੋਇਲ ਨੇ ਵਿਜੇ ਸਾਂਪਲਾ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 15 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਤੇ ਸੂਬੇ ਦੀ ਰਾਜਨੀਤੀ ਵਿਚ ਨੌਜਵਾਨਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਮੋਦੀ ਸੈਨਾ ਸੰਗਠਨ (ਯੂਥ ਵਿੰਗ) ਦੇ ਕੌਮੀ ਪ੍ਰਧਾਨ ਸਾਹਿਲ ਗੋਇਲ ਨੇ ਆਪਣੇ ਸਿਆਸੀ ਗੁਰੂ ਤੇ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨਾਲ ਸ਼ਿਸ਼ਟਾਚਾਰ ਮੁਲਾਕਾਤ ਕਰਕੇ ਵੱਖ-ਵੱਖ ਮੁੱਦਿਆਂ ’ਤੇ ਉਨ੍ਹਾਂ ਦਾ ਮਾਰਗਦਰਸ਼ਨ ਹਾਸਿਲ ਕੀਤਾ। ਮੁਲਾਕਾਤ ਦੌਰਾਨ ਸਾਹਿਲ ਗੋਇਲ ਨੇ ਨੌਜਵਾਨਾਂ ਨੂੰ ਸਿਆਸਤ ਦੀ ਮੁੱਖ ਧਾਰਾ ਨਾਲ ਜੋੜਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਦੇਸ਼ ਅਤੇ ਸੂਬੇ ਦੇ ਭਵਿੱਖ ਦੀ ਦਿਸ਼ਾ ਤੈਅ ਕਰਨ ਵਿਚ ਨੌਜਵਾਨ ਵਰਗ ਦੀ ਭੂਮਿਕਾ ਬੇਹੱਦ ਅਹਿਮ ਹੈ।

Ad Position 21
No active advertisement
ਭਾਜਪਾ ਦੇ ਸੀਨੀਅਰ ਆਗੂ ਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨਾਲ ਮੁਲਾਕਾਤ ਕਰਦੇ ਸਾਹਿਲ ਗੋਇਲ। ਤਸਵੀਰ : ਗੁਰਿੰਦਰ ਸਿੰਘ 16-11-2026
ਚੰਡੀਗੜ੍ਹ, 15 ਨਵੰਬਰ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੇ ਮੌਜੂਦਾ ਸਿਆਸੀ ਹਾਲਾਤ ਤੇ ਸੂਬੇ ਦੀ ਰਾਜਨੀਤੀ ਵਿਚ ਨੌਜਵਾਨਾਂ ਦੀ ਭੂਮਿਕਾ ਨੂੰ ਹੋਰ ਮਜ਼ਬੂਤ ਕਰਨ ਦੇ ਮਕਸਦ ਨਾਲ ਮੋਦੀ ਸੈਨਾ ਸੰਗਠਨ (ਯੂਥ ਵਿੰਗ) ਦੇ ਕੌਮੀ ਪ੍ਰਧਾਨ ਸਾਹਿਲ ਗੋਇਲ ਨੇ ਆਪਣੇ ਸਿਆਸੀ ਗੁਰੂ ਤੇ ਭਾਜਪਾ ਦੇ ਸੀਨੀਅਰ ਆਗੂ ਅਤੇ ਸਾਬਕਾ ਕੇਂਦਰੀ ਮੰਤਰੀ ਵਿਜੇ ਸਾਂਪਲਾ ਨਾਲ ਸ਼ਿਸ਼ਟਾਚਾਰ ਮੁਲਾਕਾਤ ਕਰਕੇ ਵੱਖ-ਵੱਖ ਮੁੱਦਿਆਂ ’ਤੇ ਉਨ੍ਹਾਂ ਦਾ ਮਾਰਗਦਰਸ਼ਨ ਹਾਸਿਲ ਕੀਤਾ। ਮੁਲਾਕਾਤ ਦੌਰਾਨ ਸਾਹਿਲ ਗੋਇਲ ਨੇ ਨੌਜਵਾਨਾਂ ਨੂੰ ਸਿਆਸਤ ਦੀ ਮੁੱਖ ਧਾਰਾ ਨਾਲ ਜੋੜਨ ਦੀ ਲੋੜ ’ਤੇ ਜ਼ੋਰ ਦਿੰਦਿਆਂ ਕਿਹਾ ਕਿ ਦੇਸ਼ ਅਤੇ ਸੂਬੇ ਦੇ ਭਵਿੱਖ ਦੀ ਦਿਸ਼ਾ ਤੈਅ ਕਰਨ ਵਿਚ ਨੌਜਵਾਨ ਵਰਗ ਦੀ ਭੂਮਿਕਾ ਬੇਹੱਦ ਅਹਿਮ ਹੈ। ਉਨ੍ਹਾਂ ਕਿਹਾ ਕਿ ਅੱਜ ਦੇ ਨੌਜਵਾਨਾਂ ਵਿਚ ਸਮਾਜ ਪ੍ਰਤੀ ਕੁਝ ਕਰਨ ਦੀ ਭਾਵਨਾ ਤੇ ਨਵੀਆਂ ਸੋਚਾਂ ਮੌਜੂਦ ਹਨ, ਪਰ ਇਨ੍ਹਾਂ ਨੂੰ ਸਹੀ ਮੰਚ ਅਤੇ ਦਿਸ਼ਾ ਦੇਣ ਦੀ ਲੋੜ ਹੈ। ਇਸ ਮੌਕੇ ਵਿਜੇ ਸਾਂਪਲਾ ਨਾਲ ਨੌਜਵਾਨਾਂ ਨੂੰ ਜਥੇਬੰਦਕ ਅਤੇ ਸਿਆਸੀ ਗਤੀਵਿਧੀਆਂ ਵਿਚ ਵਧੇਰੇ ਮੌਕੇ ਪ੍ਰਦਾਨ ਕਰਨ, ਉਨ੍ਹਾਂ ਦੀ ਅਗਵਾਈ ਕਰਨ ਅਤੇ ਤਜਰਬੇਕਾਰ ਆਗੂਆਂ ਦੇ ਮਾਰਗਦਰਸ਼ਨ ਰਾਹੀਂ ਨਵੀਂ ਪੀੜ੍ਹੀ ਨੂੰ ਅੱਗੇ ਲਿਆਉਣ ਸੰਬੰਧੀ ਵੀ ਚਰਚਾ ਹੋਈ। ਸਾਹਿਲ ਗੋਇਲ ਨੇ ਕਿਹਾ ਕਿ ਤਜਰਬੇਕਾਰ ਆਗੂਆਂ ਦੇ ਤਜਰਬੇ ਤੇ ਨੌਜਵਾਨਾਂ ਦੀ ਊਰਜਾ ਦਾ ਸੁਮੇਲ ਸਿਆਸੀ ਅਤੇ ਸਮਾਜਿਕ ਖੇਤਰ ਵਿਚ ਨਵੀਆਂ ਸੰਭਾਵਨਾਵਾਂ ਪੈਦਾ ਕਰ ਸਕਦਾ ਹੈ। ਜ਼ਿਕਰਯੋਗ ਹੈ ਕਿ ਸਾਹਿਲ ਗੋਇਲ ਮੋਦੀ ਸੈਨਾ ਸੰਗਠਨ ਦੇ ਯੂਥ ਵਿੰਗ ਦੇ ਕੌਮੀ ਪ੍ਰਧਾਨ ਵਜੋਂ ਨੌਜਵਾਨਾਂ ਨੂੰ ਜਥੇਬੰਦ ਕਰਨ ਤੇ ਉਨ੍ਹਾਂ ਨੂੰ ਸਮਾਜਿਕ ਤੇ ਸਿਆਸੀ ਗਤੀਵਿਧੀਆਂ ਨਾਲ ਜੋੜਨ ਦੇ ਉਦੇਸ਼ ਨਾਲ ਸਰਗਰਮ ਹਨ। ਉਨ੍ਹਾਂ ਦੀ ਵਿਜੇ ਸਾਂਪਲਾ ਨਾਲ ਇਹ ਮੁਲਾਕਾਤ ਅਜਿਹੇ ਸਮੇਂ ਹੋਈ ਹੈ, ਜਦੋਂ ਪੰਜਾਬ ’ਚ 202 7 ਦੀਆਂ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਵੱਖ-ਵੱਖ ਸਿਆਸੀ ਪਾਰਟੀਆਂ ਵਲੋਂ ਆਪਣੀਆਂ ਜਥੇਬੰਦਕ ਗਤੀਵਿਧੀਆਂ ਤੇਜ਼ ਕੀਤੀਆਂ ਜਾ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਨੂੰ ਇਕ ਕਰੋੜ ਦੇ ਇਨਾਮ ਦਾ ਸੁਪਨਾ ਦਿਖਾਉਣ ਦੀ ਬਜਾਏ, ਪੱਕੀਆਂ ਨੌਕਰੀਆਂ ਦੇਵੇ ਭਗਵੰਤ ਮਾਨ ਸਰਕਾਰ-ਬੀਬੀ ਰਾਮੂਵ... ਅਗਲੀ ਖ਼ਬਰ ਨੌਕਰਾਣੀ ਨੇ ਮਾਲਕਣ ਨੂੰ ਖਾਣੇ ’ਚ ਦਿੱਤਾ ਜ਼ਹਿਰੀਲਾ ਪਦਾਰਥ, ਬੇਹੋਸ਼ ਹੋਣ ਮਗਰੋਂ ਕੋਠੀ ’ਚੋਂ ਉਡਾਏ ਗਹਿਣੇ ਤੇ ਨਕਦੀ ਸੈ...
Ad Position 24