ਮਰਨ ਉਪਰੰਤ ਬੀਬੀ ਕਵਲਜੀਤ ਕੌਰ ਦੀਆਂ ਅੱਖਾਂ ਦਾਨ ਕਰਨ ਬਦਲੇ ਪਰਿਵਾਰ ਦਾ ਸਨਮਾਨ
ਡੇਰਾਬੱਸੀ, 15 ਨਵੰਬਰ (ਰਣਬੀਰ ਸਿੰਘ ਪੜ੍ਹੀ)-ਸਮਾਜ ਸੇਵਾ ਨੂੰ ਸਮਰਪਿਤ ਰਹੇ ਡੇਰਾਬੱਸੀ ਦੇ ਸਮਾਜ ਸੇਵੀ ਹਰਜੀਤ ਸਿੰਘ ਦੀ ਪਤਨੀ ਬੀਬੀ ਕਵਲਜੀਤ ਕੌਰ ਦੇ ਅਕਾਲ ਚਲਾਣੇ ਉਪਰੰਤ ਉਨ੍ਹਾਂ ਦੀਆਂ ਅੱਖਾਂ ਦਾਨ ਕਰਕੇ ਪਰਿਵਾਰ ਵਲੋਂ ਮਨੁੱਖਤਾ ਦੀ ਸੇਵਾ ‘ਚ ਪਾਏ ਗਏ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦਿੰਦਿਆਂ ਭਾਰਤ ਵਿਕਾਸ ਪ੍ਰੀਸ਼ਦ ਦੀ ਵਿਵੇਕਾਨੰਦ ਸ਼ਾਖਾ ਵਲੋਂ ਪਰਿਵਾਰਕ ਮੈਂਬਰਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਬੀਬੀ ਕਵਲਜੀਤ ਕੌਰ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਸਾਹਿਬ ਅਨਾਜ ਮੰਡੀ ਡੇਰਾਬੱਸੀ ਵਿਖੇ ਕਰਵਾਇਆ।
ਡੇਰਾਬੱਸੀ, 15 ਨਵੰਬਰ (ਰਣਬੀਰ ਸਿੰਘ ਪੜ੍ਹੀ)-ਸਮਾਜ ਸੇਵਾ ਨੂੰ ਸਮਰਪਿਤ ਰਹੇ ਡੇਰਾਬੱਸੀ ਦੇ ਸਮਾਜ ਸੇਵੀ ਹਰਜੀਤ ਸਿੰਘ ਦੀ ਪਤਨੀ ਬੀਬੀ ਕਵਲਜੀਤ ਕੌਰ ਦੇ ਅਕਾਲ ਚਲਾਣੇ ਉਪਰੰਤ ਉਨ੍ਹਾਂ ਦੀਆਂ ਅੱਖਾਂ ਦਾਨ ਕਰਕੇ ਪਰਿਵਾਰ ਵਲੋਂ ਮਨੁੱਖਤਾ ਦੀ ਸੇਵਾ ‘ਚ ਪਾਏ ਗਏ ਵੱਡਮੁੱਲੇ ਯੋਗਦਾਨ ਨੂੰ ਮਾਨਤਾ ਦਿੰਦਿਆਂ ਭਾਰਤ ਵਿਕਾਸ ਪ੍ਰੀਸ਼ਦ ਦੀ ਵਿਵੇਕਾਨੰਦ ਸ਼ਾਖਾ ਵਲੋਂ ਪਰਿਵਾਰਕ ਮੈਂਬਰਾਂ ਦਾ ਵਿਸ਼ੇਸ਼ ਸਨਮਾਨ ਕੀਤਾ। ਬੀਬੀ ਕਵਲਜੀਤ ਕੌਰ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਗੁਰਦੁਆਰਾ ਸ੍ਰੀ ਗੁਰੂ ਅੰਗਦ ਦੇਵ ਸਾਹਿਬ ਅਨਾਜ ਮੰਡੀ ਡੇਰਾਬੱਸੀ ਵਿਖੇ ਕਰਵਾਇਆ। ਇਸ ਮੌਕੇ ਸਾਬਕਾ ਵਿਧਾਇਕ ਐੱਨ. ਕੇ. ਸ਼ਰਮਾ, ਸੇਵਾ ਭਾਰਤੀ ਸੰਸਥਾ ਦੇ ਪ੍ਰਧਾਨ ਡਾ. ਰਾਜੀਵ ਗੁਪਤਾ, ਭਾਰਤ ਵਿਕਾਸ ਪ੍ਰੀਸ਼ਦ ਦੇ ਅਸ਼ਵਨੀ ਸ਼ਰਮਾ ਅਤੇ ਡਾ. ਵਰਖਾ ਰਾਮ ਸਮੇਤ ਵੱਖ-ਵੱਖ ਰਾਜਸੀ, ਧਾਰਮਿਕ ਤੇ ਸਮਾਜਿਕ ਜਥੇਬੰਦੀਆਂ ਦੇ ਨੁਮਾਇੰਦਿਆਂ ਵਲੋਂ ਵਿਛੜੀ ਰੂਹ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸੇ ਦੌਰਾਨ ਬੁਲਾਰਿਆਂ ਨੇ ਕਿਹਾ ਕਿ ਹਰਜੀਤ ਸਿੰਘ ਦਾ ਪਰਿਵਾਰ ਪਿਛਲੇ ਲੰਮੇ ਸਮੇਂ ਤੋਂ ਸਮਾਜ ਸੇਵਾ ਦੇ ਕਾਰਜਾਂ ਨਾਲ ਜੁੜਿਆ ਹੋਇਆ ਹੈ। ਉਨ੍ਹਾਂ ਕਿਹਾ ਕਿ ਜਿਥੇ ਹਰਜੀਤ ਸਿੰਘ ਖ਼ੁਦ ਸੇਵਾ ਭਾਰਤੀ ਸੰਸਥਾ ਦੇ ਪ੍ਰਧਾਨ ਵਜੋਂ ਸੇਵਾਵਾਂ ਨਿਭਾਅ ਚੁੱਕੇ ਹਨ, ਉਥੇ ਹੀ ਉਨ੍ਹਾਂ ਦੀ ਪਤਨੀ ਬੀਬੀ ਕਵਲਜੀਤ ਕੌਰ ਵੀ ਸਮਾਜ ਭਲਾਈ ਅਤੇ ਲੋੜਵੰਦਾਂ ਦੀ ਸਹਾਇਤਾ ਲਈ ਹਮੇਸ਼ਾ ਤੱਤਪਰ ਰਹਿੰਦੇ ਸਨ। ਸਮਾਗਮ ਦੀ ਸਮਾਪਤੀ ਮੌਕੇ ਪ੍ਰਮਾਤਮਾ ਦੇ ਚਰਨਾਂ ‘ਚ ਵਿਛੜੀ ਆਤਮਾ ਨੂੰ ਨਿਵਾਸ ਅਤੇ ਪਰਿਵਾਰ ਨੂੰ ਭਾਣਾ ਮੰਨਣ ਦਾ ਬਲ ਬਖ਼ਸ਼ਣ ਦੀ ਅਰਦਾਸ ਕੀਤੀ ਗਈ।