ਗੁਰੂ ਮਾਨਿਓ ਗ੍ਰੰਥ ਸੇਵਾ ਸੁਸਾਇਟੀ ਵਲੋਂ ਕੁਲਦੀਪ ਸਿੰਘ ਸਰਸੀਣੀ ਦਾ ਸਨਮਾਨ
ਲਾਲੜੂ, 15 ਨਵੰਬਰ (ਰਾਜਬੀਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਕੁਲਦੀਪ ਸਿੰਘ ਸਰਸੀਣੀ ਨੂੰ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਹਲਕਾ ਡੇਰਾਬਸੀ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਗੁਰੂ ਮਾਨਿਓ ਗ੍ਰੰਥ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਸਿਰੋਪਾਓ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਕੁਲਦੀਪ ਸਰਸੀਣੀ ਨੂੰ ਸਨਮਾਨਿਤ ਕੀਤਾ।
ਲਾਲੜੂ, 15 ਨਵੰਬਰ (ਰਾਜਬੀਰ ਸਿੰਘ)-ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਕੁਲਦੀਪ ਸਿੰਘ ਸਰਸੀਣੀ ਨੂੰ ਜ਼ਿਲ੍ਹਾ ਮੁਹਾਲੀ ਦਾ ਪ੍ਰਧਾਨ ਨਿਯੁਕਤ ਕੀਤੇ ਜਾਣ ’ਤੇ ਹਲਕਾ ਡੇਰਾਬਸੀ ‘ਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਗੁਰੂ ਮਾਨਿਓ ਗ੍ਰੰਥ ਨਿਸ਼ਕਾਮ ਸੇਵਾ ਸੁਸਾਇਟੀ ਵਲੋਂ ਸਿਰੋਪਾਓ ਤੇ ਸਨਮਾਨ ਚਿੰਨ੍ਹ ਭੇਟ ਕਰਕੇ ਕੁਲਦੀਪ ਸਰਸੀਣੀ ਨੂੰ ਸਨਮਾਨਿਤ ਕੀਤਾ। ਇਸ ਮੌਕੇ ਸੁਸਾਇਟੀ ਦੇ ਨੁਮਾਇੰਦਿਆਂ ਵਲੋਂ ਲੀਡਰਸ਼ਿਪ ਦਾ ਧੰਨਵਾਦ ਕਰਦਿਆਂ ਕਿਹਾ ਕਿ ਕੁਲਦੀਪ ਸਿੰਘ ਸਰਸੀਣੀ ਨੂੰ ਜ਼ਿਲ੍ਹੇ ਦੀ ਜ਼ਿੰਮੇਵਾਰੀ ਸੌਂਪਣਾ ਸ਼ਲਾਘਾਯੋਗ ਫੈਸਲਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਉਹ ਆਪਣੀ ਜ਼ਿੰਮੇਵਾਰੀ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਕੁਲਦੀਪ ਸਿੰਘ ਨੇ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਨੂੰ ਘਰ-ਘਰ ਪਹੁੰਚਾਣਗੇ ਤੇ ਨੌਜਵਾਨਾਂ ਨੂੰ ਪਾਰਟੀ ਨਾਲ ਜੋੜਨਗੇ। ਉਨ੍ਹਾਂ ਕਿਹਾ ਕਿ ਉਹ ਪਾਰਟੀ ਦੀ ਤਰੱਕੀ ਲਈ ਦਿਨ ਰਾਤ ਮਿਹਨਤ ਕਰਨਗੇ ਤਾਂ ਜੋ ਜ਼ਿਲ੍ਹਾ ਮੁਹਾਲੀ ਵਿਚ ਪਾਰਟੀ ਨੂੰ ਉੱਚ ਪੱਧਰ ’ਤੇ ਖੜ੍ਹਾ ਕੀਤਾ ਜਾ ਸਕੇ। ਇਸ ਮੌਕੇ ਬਖਸ਼ੀਸ਼ ਸਿੰਘ ਭੱਟੀ, ਭੁਪਿੰਦਰ ਸਿੰਘ ਸੁੰਡਰਾ, ਬਹਾਦਰ ਸਿੰਘ, ਜਸਵਿੰਦਰ ਸਿੰਘ ਝਰਮੜੀ, ਅਮਰਜੀਤ ਸਿੰਘ ਧਰਮਗੜ੍ਹ, ਜਸਵਿੰਦਰ ਸਿੰਘ ਧਰਮਗੜ੍ਹ, ਸ਼ੇਰ ਸਿੰਘ ਦੱਪਰ, ਲਾਲ ਸਿੰਘ ਡਹਿਰ, ਹਰਕੇਸ਼ ਸਿੰਘ, ਹਰਮੇਸ਼ ਸਿੰਘ, ਭਾਗ ਸਿੰਘ, ਪ੍ਰਕਾਸ਼ ਸਿੰਘ, ਸੁਖਵਿੰਦਰ ਸਿੰਘ, ਮਾਨ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।