ਥਾਣਾ ਸਦਰ ਖਰੜ ਤੇ ਸੰਨੀ ਇਨਕਲੇਵ ਚੌਕੀ ਦੇ ਇੰਚਾਰਜ ਬਦਲੇ
ਖਰੜ, 15 ਨਵੰਬਰ (ਜੰਡਪੁਰੀ)-ਆਗਾਮੀ ਵਿਧਾਨ ਸਭਾ ਚੋਣਾਂ ਨੂੰ ਮੱਦੇਨਜ਼ਰ ਰੱਖਦਿਆਂ ਵੱਖ-ਵੱਖ ਵਿਭਾਗਾਂ ‘ਚ ਅਧਿਕਾਰੀਆਂ ਤੇ ਕਰਮਚਾਰੀਆਂ ਦੇ ਤਬਾਦਲਿਆਂ ਦਾ ਸਿਲਸਿਲਾ ਨਿਰੰਤਰ ਜਾਰੀ ਹੈ। ਇਸੇ ਲੜੀ ਤਹਿਤ ਜ਼ਿਲ੍ਹਾ ਪੁਲਿਸ ਮੁਖੀ ਮੁਹਾਲੀ ਵਲੋਂ ਥਾਣਾ ਸਦਰ ਖਰੜ ਦੇ ਇੰਚਾਰਜ ਸੁਨੀਲ ਕੁਮਾਰ ਨੂੰ ਬਦਲ ਕੇ ਉਨ੍ਹਾਂ ਦੀ ਥਾਂ ‘ਤੇ ਇੰਸਪੈਕਟਰ ਸ਼ਵਿੰਦਰ ਸਿੰਘ ਨੂੰ ਥਾਣਾ ਮੁਖੀ ਦਾ ਚਾਰਜ ਸੌਂਪ ਦਿੱਤਾ ਗਿਆ, ਜਦਕਿ ਸੰਨੀ ਇਨਕਲੇਵ ਵਿਚਲੀ ਚੌਕੀ ਦੇ ਇੰਚਾਰਜ ਚਰਨ ਸਿੰਘ ਦੀ ਥਾਂ ‘ਤੇ ਸਬ-ਇੰਸਪੈਕਟਰ ਹਰਦੀਪ ਸਿੰਘ ਨੂੰ ਨਵਾਂ ਇੰਚਾਰਜ ਲਗਾਇਆ ਗਿਆ।
ਇੰਸਪੈਕਟਰ ਸ਼ਵਿੰਦਰ ਸਿੰਘ ਤੇ ਸਬ-ਇੰਸਪੈਕਟਰ ਹਰਦੀਪ ਸਿੰਘ
16-11-2026