16-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 17-11-2026

ਫਾਜ਼ਿਲਕਾ - ਫਿਰੋਜ਼ਪੁਰ ਹਾਈਵੇ ਹਾਦਸਾ ਬੇਹੱਦ ਦੁਖਦਾਈ , ਪੀੜਤ ਪਰਿਵਾਰਾਂ ਨਾਲ ਖੜ੍ਹੇ ਹਾਂ - ਤਰੁਣ ਚੁੱਘ ਜ਼ਖ਼ਮੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ

ਚੰਡੀਗੜ੍ਹ, 16 ਨਵੰਬਰ (ਸੰਦੀਪ ਕੁਮਾਰ ਮਾਹਨਾ) – ਭਾਜਪਾ ਦੇ ਕੌਮੀ ਦਫ਼ਤਰ ਇੰਚਾਰਜ ਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਫਾਜ਼ਿਲਕਾ-ਫਿਰੋਜ਼ਪੁਰ ਹਾਈਵੇ ’ਤੇ ਪਿੰਡ ਬਹਿਕ ਖ਼ਾਸ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਦੋ ਮਾਸੂਮ ਬੱਚਿਆਂ ਸਮੇਤ ਚਾਰ ਜਣਿਆਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਦੁਖਾਂਤ ਬੇਹੱਦ ਦਰਦਨਾਕ ਹੈ ਅਤੇ ਇਸ ਹਾਦਸੇ ਵਿਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਦਾ ਦੁੱਖ ਸ਼ਬਦਾਂ ’ਚ ਬਿਆਨ ਨਹੀਂ ਕੀਤਾ ਜਾ ਸਕਦਾ।

Ad Position 21
No active advertisement
ਅਜੀਤ ਡੈਸਕ 17-11-2026
ਚੰਡੀਗੜ੍ਹ, 16 ਨਵੰਬਰ (ਸੰਦੀਪ ਕੁਮਾਰ ਮਾਹਨਾ) – ਭਾਜਪਾ ਦੇ ਕੌਮੀ ਦਫ਼ਤਰ ਇੰਚਾਰਜ ਤੇ ਰਾਜ ਸਭਾ ਮੈਂਬਰ ਤਰੁਣ ਚੁੱਘ ਨੇ ਫਾਜ਼ਿਲਕਾ-ਫਿਰੋਜ਼ਪੁਰ ਹਾਈਵੇ ’ਤੇ ਪਿੰਡ ਬਹਿਕ ਖ਼ਾਸ ਨੇੜੇ ਵਾਪਰੇ ਭਿਆਨਕ ਸੜਕ ਹਾਦਸੇ ਵਿਚ ਦੋ ਮਾਸੂਮ ਬੱਚਿਆਂ ਸਮੇਤ ਚਾਰ ਜਣਿਆਂ ਦੀ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਉਨ੍ਹਾਂ ਕਿਹਾ ਕਿ ਇਹ ਦੁਖਾਂਤ ਬੇਹੱਦ ਦਰਦਨਾਕ ਹੈ ਅਤੇ ਇਸ ਹਾਦਸੇ ਵਿਚ ਆਪਣੇ ਪਰਿਵਾਰਕ ਮੈਂਬਰਾਂ ਨੂੰ ਗੁਆਉਣ ਵਾਲੇ ਪਰਿਵਾਰਾਂ ਦਾ ਦੁੱਖ ਸ਼ਬਦਾਂ ’ਚ ਬਿਆਨ ਨਹੀਂ ਕੀਤਾ ਜਾ ਸਕਦਾ। ਤਰੁਣ ਚੁੱਘ ਨੇ ਕਿਹਾ ਕਿ ਇਸ ਔਖੀ ਘੜੀ ਵਿਚ ਉਹ ਪੀੜਤ ਪਰਿਵਾਰਾਂ ਨਾਲ ਦਿਲੋਂ ਹਮਦਰਦੀ ਪ੍ਰਗਟ ਕਰਦੇ ਹਨ। ਉਨ੍ਹਾਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਕਿ ਵਿੱਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਦੁਖੀ ਪਰਿਵਾਰਾਂ ਨੂੰ ਇਸ ਨਾ ਪੂਰਾ ਹੋਣ ਵਾਲੇ ਘਾਟੇ ਨੂੰ ਸਹਿਣ ਦਾ ਬਲ ਦੇਣ। ਉਨ੍ਹਾਂ ਹਾਦਸੇ ਵਿਚ ਜ਼ਖ਼ਮੀ ਹੋਏ ਸਾਰੇ ਵਿਅਕਤੀਆਂ ਦੇ ਜਲਦ ਸਿਹਤਯਾਬ ਹੋਣ ਦੀ ਕਾਮਨਾ ਕਰਦਿਆਂ ਕਿਹਾ ਕਿ ਪ੍ਰਮਾਤਮਾ ਉਨ੍ਹਾਂ ਨੂੰ ਜਲਦੀ ਤੰਦਰੁਸਤੀ ਬਖ਼ਸ਼ੇ। 16 ਸੀਐਚਡੀ 41
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ‘ਚ ਪੰਜਾਬ ਕਲਾ ਭਵਨ ਵਿਖੇ ਪੰਜਾਬ ਦੇ ਲੋਕ ਨਾਚ ‘ਝੁੰਮਰ’ ਤੇ ‘ਲੁੱਡੀ’ ਦੀਆਂ ਪੇਸ਼ਕਾਰੀਆਂ ਨੇ ਦਰਸ਼ਕਾਂ ਦੇ ਦਿਲ... ਅਗਲੀ ਖ਼ਬਰ ਕੂੜੇ ਦੇ ਪਹਾੜ ਦੀ ਥਾਂ ਹੁਣ ਬਣੇਗਾ ਹਰਿਆਲੀ ਦਾ ਕੇਂਦਰ, ਡੱਡੂਮਾਜਰਾ ’ਚ ਤਿਆਰ ਹੋਵੇਗਾ ਔਸ਼ਧੀ ਬਾਗ਼ ਪ੍ਰਸ਼ਾਸਕ ਕਟਾਰੀਆ ਨੇ...
Ad Position 24