ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਦੇ ਦੋਸ਼ ਹੇਠ ਨੌਜਵਾਨ ਖ਼ਿਲਾਫ਼ ਮਾਮਲਾ ਦਰਜ
ਜ਼ੀਰਕਪੁਰ, 16 ਨਵੰਬਰ (ਮਨਿੰਦਰ ਸਿੰਘ)- ਜ਼ੀਰਕਪੁਰ ਪੁਲਿਸ ਨੇ ਇਕ ਵਿਅਕਤੀ ਦੀ ਸ਼ਿਕਾਇਤ ‘ਤੇ ਉਸ ਦੀ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਤੇ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਹੇਠ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਦੀ ਪਛਾਣ ਸੋਨੂੰ ਵਾਸੀ ਪਿੰਡ ਛੱਤ ਵਜੋਂ ਹੋਈ ਹੈ।
ਜ਼ੀਰਕਪੁਰ, 16 ਨਵੰਬਰ (ਮਨਿੰਦਰ ਸਿੰਘ)- ਜ਼ੀਰਕਪੁਰ ਪੁਲਿਸ ਨੇ ਇਕ ਵਿਅਕਤੀ ਦੀ ਸ਼ਿਕਾਇਤ ‘ਤੇ ਉਸ ਦੀ ਨਾਬਾਲਗ ਲੜਕੀ ਨਾਲ ਛੇੜਛਾੜ ਕਰਨ ਤੇ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਹੇਠ ਇਕ ਨੌਜਵਾਨ ਖ਼ਿਲਾਫ਼ ਕੇਸ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਮੁਲਜ਼ਮ ਦੀ ਪਛਾਣ ਸੋਨੂੰ ਵਾਸੀ ਪਿੰਡ ਛੱਤ ਵਜੋਂ ਹੋਈ ਹੈ। ਪੁਲਿਸ ਨੂੰ ਦਿੱਤੀ ਸ਼ਿਕਾਇਤ ‘ਚ ਪੀੜਤਾ ਦੇ ਪਿਤਾ ਨੇ ਦੱਸਿਆ ਕਿ ਉਹ ਪੇਂਟਰ ਦਾ ਕੰਮ ਕਰਦਾ ਹੈ। ਉਸ ਕੋਲ ਪੰਜ ਬੱਚੇ ਹਨ ਜਿਨ੍ਹਾਂ ‘ਚ ਸਭ ਤੋਂ ਵੱਡੀ ਲੜਕੀ 11 ਸਾਲ ਚਾਰ ਮਹੀਨੇ ਦੀ ਹੈ। ਉਸ ਨੇ ਦੱਸਿਆ ਕਿ 12 ਨਵੰਬਰ ਨੂੰ ਤੜਕੇ ਉਸ ਦੀ ਲੜਕੀ ਬਾਥਰੂਮ ਕਰਨ ਲਈ ਉੱਠੀ ਸੀ ਤੇ ਜਦੋਂ ਉਹ ਪਾਣੀ ਭਰ ਰਹੀ ਸੀ ਤਾਂ ਉਨ੍ਹਾਂ ਦਾ ਗੁਆਂਢੀ ਸੋਨੂੰ ਉਸ ਦੇ ਮੂੰਹ ‘ਤੇ ਹੱਥ ਰੱਖ ਕੇ ਉਸ ਨੂੰ ਆਪਣੇ ਕਮਰੇ ‘ਚ ਲੈ ਗਿਆ ਜਿਥੇ ਕਿ ਉਸ ਨੇ ਲੜਕੀ ਨਾਲ ਅਸ਼ਲੀਲ ਹਰਕਤਾਂ ਕੀਤੀਆਂ ਤੇ ਸਰੀਰਕ ਛੇੜਖਾਨੀ ਕੀਤੀ। ਉਸ ਨੇ ਦੋਸ਼ੀ ਖ਼ਿਲਾਫ਼ ਸਖ਼ਤ ਕਾਰਵਾਈ ਦੀ ਮੰਗ ਕੀਤੀ ਹੈ। ਮਾਮਲੇ ਸੰਬੰਧੀ ਸੰਪਰਕ ਕਰਨ ‘ਤੇ ਪੜਤਾਲੀਆ ਅਫ਼ਸਰ ਰਵਿੰਦਰ ਸਿੰਘ ਨੇ ਦੱਸਿਆ ਕਿ ਲੜਕੀ ਦੇ ਪਿਤਾ ਦੀ ਸ਼ਿਕਾਇਤ ਦੇ ਆਧਾਰ ‘ਤੇ ਕੇਸ ਦਰਜ ਕਰ ਲਿਆ ਗਿਆ ਹੈ। ਉਨ੍ਹਾਂ ਕਿਹਾ ਕਿ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।