18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

‘ ਗੈਂਗਸਟਰਾਂ ’ਤੇ ਵਾਰ’ ਦਾ 301ਵਾਂ ਦਿਨ: ਪੰਜਾਬ ਪੁਲਿਸ ਵਲੋਂ 520 ਥਾਈਂ ਛਾਪੇਮਾਰੀ; 199 ਕਾਬੂ

ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ)-‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 301ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਤੇ ਮੈਪ ਕੀਤੇ 520 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਮੁਹਿੰਮ ਦੇ 300ਵੇਂ ਦਿਨ ਪੁਲਿਸ ਟੀਮਾਂ ਨੇ 139 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਚਾਰ ਹਥਿਆਰ ਬਰਾਮਦ ਕੀਤੇ।

Ad Position 21
No active advertisement
ਅਜੀਤ ਡੈਸਕ 18-11-2026
ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ)-‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 301ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਤੇ ਮੈਪ ਕੀਤੇ 520 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਮੁਹਿੰਮ ਦੇ 300ਵੇਂ ਦਿਨ ਪੁਲਿਸ ਟੀਮਾਂ ਨੇ 139 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਚਾਰ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 84,880 ਹੋ ਗਈ ਹੈ। ਇਸ ਤੋਂ ਇਲਾਵਾ 168 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 626ਵੇਂ ਦਿਨ ਵੀ ਜਾਰੀ ਰੱਖਿਆ। ਅੱਜ 115 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 6.3 ਕਿਲੋ ਹੈਰੋਇਨ, 2 ਕਿਲੋ ਭੁੱਕੀ, 468 ਨਸ਼ੀਲੀਆਂ ਗੋਲੀਆਂ ਅਤੇ 4700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ ਸਿਰਫ਼ 626 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 93415 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ, ਪੰਜਾਬ ਪੁਲਿਸ ਨੇ ਅੱਜ 19 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਦੋ ਪਰਿਵਾਰਾਂ ਵਿਚਾਲੇ ਹੋਈ ਝੜਪ ਦੌਰਾਨ ਮਹਿਲਾ ਸਮੇਤ 6 ਜ਼ਖ਼ਮੀ ਅਗਲੀ ਖ਼ਬਰ ਚੰਡੀਗੜ੍ਹ ਵਾਸੀਆਂ ਨੂੰ ਪ੍ਰਸ਼ਾਸਕ ਦੀਆਂ ਵੱਡੀਆਂ ਸੌਗਾਤਾਂ
Ad Position 24