ਪੰਜਾਬ ਯੂਨੀਵਰਸਿਟੀ ’ਚ ਪੰਜਾਬੀ ਕਵੀ ਤੇ ਵਾਰਤਕ ਲੇਖਕ ਸੁਖਪਾਲ ਵਿਦਿਆਰਥੀਆਂ ਨਾਲ ਹੋਏ ਰੂ-ਬਰੂ
ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ)- ਪੰਜਾਬੀ ਅਧਿਐਨ ਸਕੂਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਪੰਜਾਬੀ ਦੇ ਪ੍ਰਸਿੱਧ ਕਵੀ ਤੇ ਵਾਰਤਕ ਲੇਖਕ ਸੁਖਪਾਲ ਨਾਲ ਵਿਸ਼ੇਸ਼ ਰੂ-ਬ-ਰੂ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਕੈਨੇਡਾ ਵਿਚ ਵਿਗਿਆਨੀ ਵਜੋਂ ਸੇਵਾਵਾਂ ਨਿਭਾ ਰਹੇ ਸੁਖਪਾਲ ਨੇ ਵਿਦਿਆਰਥੀਆਂ, ਖੋਜਾਰਥੀਆਂ ਤੇ ਅਧਿਆਪਕਾਂ ਨਾਲ ਆਪਣੇ ਸਾਹਿਤਕ ਸਫ਼ਰ, ਸਿਰਜਣਾਤਮਕ ਅਨੁਭਵਾਂ ਤੇ ਸਾਹਿਤਕ ਦ੍ਰਿਸ਼ਟੀ ਬਾਰੇ ਵਿਚਾਰ ਸਾਂਝੇ ਕੀਤੇ।
ਪ
ਪੰਜਾਬ ਯੂਨੀਵਰਸਿਟੀ ਵਿਖੇ ਪੰਜਾਬੀ ਕਵੀ ਅਤੇ ਲੇਖਕ ਸੁਖਪਾਲ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ। ਅਜੀਤ ਤਸਵੀਰ
18-11-2026
ਚੰਡੀਗੜ੍ਹ, 17 ਨਵੰਬਰ (ਅਜੀਤ ਬਿਊਰੋ)- ਪੰਜਾਬੀ ਅਧਿਐਨ ਸਕੂਲ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ ਵਲੋਂ ਪੰਜਾਬੀ ਦੇ ਪ੍ਰਸਿੱਧ ਕਵੀ ਤੇ ਵਾਰਤਕ ਲੇਖਕ ਸੁਖਪਾਲ ਨਾਲ ਵਿਸ਼ੇਸ਼ ਰੂ-ਬ-ਰੂ ਪ੍ਰੋਗਰਾਮ ਕਰਵਾਇਆ ਗਿਆ। ਇਸ ਮੌਕੇ ਕੈਨੇਡਾ ਵਿਚ ਵਿਗਿਆਨੀ ਵਜੋਂ ਸੇਵਾਵਾਂ ਨਿਭਾ ਰਹੇ ਸੁਖਪਾਲ ਨੇ ਵਿਦਿਆਰਥੀਆਂ, ਖੋਜਾਰਥੀਆਂ ਤੇ ਅਧਿਆਪਕਾਂ ਨਾਲ ਆਪਣੇ ਸਾਹਿਤਕ ਸਫ਼ਰ, ਸਿਰਜਣਾਤਮਕ ਅਨੁਭਵਾਂ ਤੇ ਸਾਹਿਤਕ ਦ੍ਰਿਸ਼ਟੀ ਬਾਰੇ ਵਿਚਾਰ ਸਾਂਝੇ ਕੀਤੇ। ਪ੍ਰੋਗਰਾਮ ਦੇ ਆਰੰਭ ਵਿਚ ਵਿਭਾਗ ਦੀ ਮੁਖੀ ਡਾ. ਪਰਮਜੀਤ ਕੌਰ ਸਿੱਧੂ ਨੇ ਸੁਖਪਾਲ ਦਾ ਸਵਾਗਤ ਕੀਤਾ। ਪ੍ਰੋ. ਯੋਗਰਾਜ ਅੰਗਰਿਸ਼ ਨੇ ਸੁਖਪਾਲ ਦੀ ਦੀ ਕਵਿਤਾ ਨਾਲ ਜਾਣ-ਪਛਾਣ ਕਰਾਉਂਦਿਆਂ ਕਿਹਾ ਕਿ ਸੁਖਪਾਲ ਦੀ ਕਵਿਤਾ ਸਰਲਤਾ, ਸਹਿਜਤਾ ਤੇ ਸੰਵੇਦਨਾ ਨਾਲ ਲਬਰੇਜ਼ ਕਵਿਤਾ ਹੈ ਜੋ ਵਿਸ਼ਵ-ਵਿਆਪੀ ਸਰੋਕਾਰਾਂ ਨਾਲ ਸੰਵਾਦ ਰਚਾਉਂਦੀ ਹੈ। ਲੇਖਕ ਸੁਖਪਾਲ ਨੇ ਆਪਣੀ ਕਾਵਿ ਸਾਧਨਾ ਬਾਰੇ ਵਿਚਾਰ ਸਾਂਝੇ ਕੀਤੇ।