17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਤਿੰਨ ਦਿਨ ਬਾਅਦ ਵੀ ਮਾਸੂਮ ਦੇ ਕਾਤਲਾਂ ਤੱਕ ਨਹੀਂ ਪਹੁੰਚੀ ਪੁਲਿਸ

ਲਾਲੜੂ, 17 ਨਵੰਬਰ (ਰਾਜਬੀਰ ਸਿੰਘ)-ਪਿੰਡ ਬੱਲੋਪੁਰ ਵਿਚ ਢਾਈ ਸਾਲਾ ਮਾਸੂਮ ਗੁਰਸਾਜ਼ ਦੀ ਸ਼ੱਕੀ ਹਾਲਤ ਵਿਚ ਹੋਈ ਮੌਤ ਦੇ ਤਿੰਨ ਦਿਨ (72 ਘੰਟੇ ਬੀਤ ਜਾਣ ਦੇ ਬਾਵਜੂਦ) ਪੁਲਿਸ ਅਜੇ ਤੱਕ ਇਸ ਮਾਮਲੇ ਦੇ ਮੁਲਜਮਾਂ ਤੱਕ ਪਹੁੰਚਣ ਵਿਚ ਕਾਮਯਾਬ ਨਹੀਂ ਹੋ ਸਕੀ। ਪੁਲਿਸ ਦੇ ਹੱਥ ਖਾਲੀ ਹੋਣ ਕਾਰਨ ਪੀੜਤ ਪਰਿਵਾਰ ਵਿਚ ਰੋਸ ਵਧਦਾ ਜਾ ਰਿਹਾ ਹੈ।

Ad Position 21
No active advertisement
ਅਜੀਤ ਡੈਸਕ 18-11-2026
ਲਾਲੜੂ, 17 ਨਵੰਬਰ (ਰਾਜਬੀਰ ਸਿੰਘ)-ਪਿੰਡ ਬੱਲੋਪੁਰ ਵਿਚ ਢਾਈ ਸਾਲਾ ਮਾਸੂਮ ਗੁਰਸਾਜ਼ ਦੀ ਸ਼ੱਕੀ ਹਾਲਤ ਵਿਚ ਹੋਈ ਮੌਤ ਦੇ ਤਿੰਨ ਦਿਨ (72 ਘੰਟੇ ਬੀਤ ਜਾਣ ਦੇ ਬਾਵਜੂਦ) ਪੁਲਿਸ ਅਜੇ ਤੱਕ ਇਸ ਮਾਮਲੇ ਦੇ ਮੁਲਜਮਾਂ ਤੱਕ ਪਹੁੰਚਣ ਵਿਚ ਕਾਮਯਾਬ ਨਹੀਂ ਹੋ ਸਕੀ। ਪੁਲਿਸ ਦੇ ਹੱਥ ਖਾਲੀ ਹੋਣ ਕਾਰਨ ਪੀੜਤ ਪਰਿਵਾਰ ਵਿਚ ਰੋਸ ਵਧਦਾ ਜਾ ਰਿਹਾ ਹੈ। ਦੂਜੇ ਪਾਸੇ ਪਰਿਵਾਰ ਨੇ ਮੁਲਜ਼ਮਾਂ ਦੀ ਗ੍ਰਿਫ਼ਤਾਰੀ ਹੋਣ ਤੱਕ ਮਾਸੂਮ ਦੇ ਪੋਸਟਮਾਰਟਮ ਲਈ ਸਹਿਮਤੀ ਦੇਣ ਤੋਂ ਇਨਕਾਰ ਕਰ ਦਿੱਤਾ ਹੈ। ਮਾਮਲੇ ਦੀ ਜਾਂਚ ਲਈ ਪਿੰਡ ਬੱਲੋਪੁਰ ਪਹੁੰਚੇ ਡੀ. ਐੱਸ. ਪੀ. ਹੈੱਡਕੁਆਰਟਰ ਵਰਿੰਦਰ ਸਿੰਘ ਖੋਸਾ ਨੇ ਦੱਸਿਆ ਕਿ ਪੁਲਿਸ ਦੀਆਂ ਵੱਖ-ਵੱਖ ਟੀਮਾਂ ਮਾਮਲੇ ਦੀ ਬਰੀਕੀ ਨਾਲ ਜਾਂਚ ਕਰ ਰਹੀਆਂ ਹਨ। ਕੁਝ ਸੱਕੀ ਵਿਅਕਤੀਆਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪੁਲਿਸ ਨੇ ਮਾਮਲੇ ਨੂੰ ਕਾਫੀ ਹੱਦ ਤੱਕ ਸੁਲਝਾ ਲਿਆ ਹੈ ਤੇ ਜਲਦੀ ਹੀ ਇਸ ਦਾ ਖੁਲਾਸਾ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਮੌਤ ਦੇ ਅਸਲ ਕਾਰਨਾਂ ਤੇ ਕਤਲ ਸੰਬੰਧੀ ਸਥਿਤੀ ਪੋਸਟਮਾਰਟਮ ਰਿਪੋਰਟ ਆਉਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗੀ। ਦੂਜੇ ਪਾਸੇ ਮਿ੍ਤਕ ਬੱਚੇ ਦੇ ਪਰਿਵਾਰਕ ਮੈਂਬਰਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਬੱਚੇ ਦੀ ਮੌਤ ਲਈ ਜ਼ਿੰਮੇਵਾਰ ਵਿਅਕਤੀ ਨੂੰ ਪੁਲਿਸ ਗ੍ਰਿਫ਼ਤਾਰ ਨਹੀਂ ਕਰਦੀ, ਉਦੋਂ ਤੱਕ ਉਹ ਪੋਸਟਮਾਰਟਮ ਨਹੀਂ ਕਰਵਾਉਣਗੇ। ਉਨ੍ਹਾਂ ਦੱਸਿਆ ਕਿ ਪੁਲਿਸ ਅਧਿਕਾਰੀਆਂ ਦੇ ਕਹਿਣ ’ਤੇ ਮੁਲਜ਼ਮਾਂ ਦਾ ਸੁਰਾਗ ਲਗਾਉਣ ਲਈ ਕੁਝ ਹੋਰ ਸਮਾਂ ਦਿੱਤਾ ਗਿਆ ਹੈ। ਵਾਲਮੀਕਿ ਸ਼ਕਤੀ ਸੰਗਠਨ ਵਲੋਂ ਜਾਮ ਲਗਾਉਣ ਦੀ ਚਿਤਾਵਨੀ ਪੰਜਾਬ ਵਾਲਮੀਕਿ ਸ਼ਕਤੀ ਸੰਗਠਨ ਦੇ ਸੂਬਾਈ ਪ੍ਰਧਾਨ ਸਰਬਜੀਤ ਸਿੰਘ ਰੋਕੀ ਨੇ ਪ੍ਰਸ਼ਾਸਨ ਨੂੰ ਚਿਤਾਵਨੀ ਦਿੰਦਿਆਂ ਕਿਹਾ ਕਿ ਜੇਕਰ ਸਵੇਰੇ 10 ਵਜੇ ਤੱਕ ਮਾਸੂਮ ਦੇ ਕਾਤਲਾਂ ਦਾ ਸੁਰਾਗ ਨਹੀਂ ਮਿਲਿਆ ਤਾਂ ਉਹ ਸਵੇਰੇ 10 ਵਜੇ ਤੋਂ ਅੰਬਾਲਾ-ਚੰਡੀਗੜ੍ਹ ਕੌਮੀ ਮਾਰਗ ਸਥਿਤ ਆਈ. ਟੀ. ਆਈ. ਜਾਮ ਲਗਾ ਕੇ ਰੋਸ ਪ੍ਰਦਰਸ਼ਨ ਕਰਨਗੇ। ਉਨ੍ਹਾਂ ਕਿਹਾ ਕਿ 3 ਵਜੇ ਤੋਂ ਬਾਅਦ ਪੂਰੇ ਪੰਜਾਬ ਵਿਚ ਵੱਖ-ਵੱਖ ਥਾਈਂ ਧਰਨੇ ਪ੍ਰਦਰਸ਼ਨ ਦਾ ਪ੍ਰੋਗਰਾਮ ਵੀ ਉਲਿਕਿਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਡੀ. ਸੀ. ਅਦਿੱਤਿਆ ਡਚਲਵਾਲ ਨੇ ਸਵੈ-ਗਣਨਾ ਕਰਕੇ ਜਨਗਣਨਾ-2027 ਦੀ ਪ੍ਰਕਿਰਿਆ ’ਚ ਲਿਆ ਹਿੱਸਾ ਅਗਲੀ ਖ਼ਬਰ ਰਵਿੰਦਰ ਸਿੰਘ ਸੈਣੀ ਨੂੰ ਸਦਮਾ , ਮਾਤਾ ਦਾ ਦਿਹਾਂਤ
Ad Position 24