17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਪੰਜਾਬ ਵਿਜੀਲੈਂਸ ਬਿਊਰੋ ਵਲੋਂ ਰਿਸ਼ਵਤਖੋਰੀ ਦੇ ਮਾਮਲੇ ’ਚ ਗ੍ਰਿਫ਼ਤਾਰ ਮਹਿਲਾ ਨੂੰ ਨਹੀਂ ਮਿਲੀ ਜ਼ਮਾਨਤ

ਐੱਸ. ਏ.

Ad Position 21
No active advertisement
ਅਜੀਤ ਡੈਸਕ 18-11-2026
ਐੱਸ. ਏ. ਐੱਸ. ਨਗਰ, 17 ਨਵੰਬਰ (ਕਪਿਲ ਵਧਵਾ)-ਰਿਸ਼ਵਤਖੋਰੀ ਤੇ ਫਿਰੌਤੀ ਵਸੂਲਣ ਦੇ ਮਾਮਲੇ ਵਿਚ ਗ੍ਰਿਫ਼ਤਾਰੀ ਉਪਰੰਤ ਨਿਆਂਇਕ ਹਿਰਾਸਤ ‘ਚ ਚੱਲ ਰਹੀ ਸੁਖਜੀਤ ਕੌਰ ਨੂੰ ਮੁਹਾਲੀ ਦੀ ਵਿਸ਼ੇਸ਼ ਅਦਾਲਤ ਤੋਂ ਰਾਹਤ ਨਹੀਂ ਮਿਲੀ। ਵਧੀਕ ਸੈਸ਼ਨ ਜੱਜ ਜਗਦੀਪ ਕੌਰ ਵਿਰਕ ਦੀ ਅਦਾਲਤ ਨੇ ਮੁਲਜ਼ਮ ਦੀ ਨਿਯਮਿਤ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿੱਤੀ ਹੈ। ਵਿਜੀਲੈਂਸ ਬਿਊਰੋ ਫਲਾਇੰਗ ਸਕੁਐਡ-1 ਪੰਜਾਬ ਮੁਹਾਲੀ ਵਲੋਂ ਇਸ ਮਾਮਲੇ ਵਿਚ 23 ਅਕਤੂਬਰ 2026 ਨੂੰ ਐੱਫ. ਆਈ. ਆਰ. ਦਰਜ ਕੀਤੀ ਗਈ ਸੀ। ਦੋਸ਼ ਹਨ ਕਿ ਸੁਖਜੀਤ ਕੌਰ ਨੇ ਵਿਜੀਲੈਂਸ ਵਲੋਂ ਗ੍ਰਿਫ਼ਤਾਰ ਕੀਤੀ ਗਈ ਏ. ਐੱਸ. ਆਈ. ਲਖਵਿੰਦਰ ਕੌਰ ਨਾਲ ਮਿਲ ਕੇ ਭੁਪਿੰਦਰ ਕੁਮਾਰ ਨੂੰ ਝੂਠੇ ਕੇਸ ਵਿਚ ਫਸਾਉਣ ਦਾ ਡਰ ਦਿਖਾ ਕੇ ਲੱਖਾਂ ਰੁ. ਦੀ ਫਿਰੌਤੀ ਮੰਗਣ ਦੀ ਸਾਜ਼ਿਸ਼ ਰਚੀ ਸੀ। ਅਦਾਲਤ ਵਿਚ ਪੇਸ਼ ਕੀਤੇ ਗਏ ਤੱਥਾਂ ਅਨੁਸਾਰ ਸਾਲ 2022 ’ਚ ਮਾਲੇਰਕੋਟਲਾ ਦੇ ਸਿਵਲ ਹਸਪਤਾਲ ਵਿਚ ਕੰਮ ਕਰਦੇ ਸਮੇਂ ਭੁਪਿੰਦਰ ਕੁਮਾਰ ਤੇ ਸੁਖਜੀਤ ਕੌਰ ਦੀ ਜਾਣ-ਪਛਾਣ ਹੋਈ ਸੀ। ਬਾਅਦ ਵਿਚ ਦੋਵਾਂ ਵਿਚਕਾਰ ਤਣਾਅ ਪੈਦਾ ਹੋ ਗਿਆ ਅਤੇ ਸੁਖਜੀਤ ਕੌਰ ਵਲੋਂ ਪੁਲਿਸ ਕੋਲ ਸ਼ਿਕਾਇਤਾਂ ਦਰਜ ਕਰਵਾਈਆਂ ਗਈਆਂ। ਦੋਸ਼ ਹੈ ਕਿ ਇਸ ਤੋਂ ਬਾਅਦ ਏ. ਐੱਸ. ਆਈ. ਲਖਵਿੰਦਰ ਕੌਰ ਦੀ ਮਿਲੀਭੁਗਤ ਨਾਲ ਮਾਮਲਾ ਰਫ਼ਾ-ਦਫ਼ਾ ਕਰਨ ਦੇ ਬਦਲੇ ਭਾਰੀ ਰਕਮ ਦੀ ਮੰਗ ਕੀਤੀ ਗਈ ਸੀ। ਵਿਜੀਲੈਂਸ ਨੇ 23 ਅਕਤੂਬਰ ਨੂੰ 50 ਹਜ਼ਾਰ ਰੁ. ਦੀ ਰਿਸ਼ਵਤ ਲੈਂਦਿਆਂ ਏ. ਐਸ. ਆਈ. ਅਤੇ ਉਸ ਦਾ ਸਾਥ ਦੇਣ ਲਈ ਸੁਖਜੀਤ ਕੌਰ ਨੂੰ ਰੰਗੇ-ਹੱਥੀਂ ਗ੍ਰਿਫ਼ਤਾਰ ਕਰ ਲਿਆ ਸੀ। ਜ਼ਮਾਨਤ ਅਰਜ਼ੀ ਦਾ ਵਿਰੋਧ ਕਰਦਿਆਂ ਸਰਕਾਰੀ ਪੱਖ ਨੇ ਅਦਾਲਤ ਵਿਚ ਦਲੀਲ ਦਿੱਤੀ ਕਿ ਮੁਲਜ਼ਮ ਨੇ ਮਹਿਲਾ ਪੁਲਿਸ ਥਾਣੇ ਦੀ ਮਸ਼ੀਨਰੀ ਦੀ ਦੁਰਵਰਤੋਂ ਕਰਦਿਆਂ ਪੁਲਿਸ ਅਧਿਕਾਰੀ ਨਾਲ ਮਿਲ ਕੇ ਗ਼ੈਰ-ਕਾਨੂੰਨੀ ਢੰਗ ਨਾਲ ਪੈਸੇ ਵਸੂਲਣ ਦੀ ਸਾਜ਼ਿਸ਼ ਰਚੀ ਸੀ। ਅਦਾਲਤ ਵਲੋਂ ਜ਼ਮਾਨਤ ਮਿਲਣ ਦੀ ਸੂਰਤ ’ਚ ਅਹਿਮ ਗਵਾਹਾਂ ਨੂੰ ਪ੍ਰਭਾਵਿਤ ਕੀਤੇ ਜਾਣ ਦਾ ਖ਼ਦਸ਼ਾ ਵੀ ਪ੍ਰਗਟਾਇਆ। ਦੂਜੇ ਪਾਸੇ ਬਚਾਅ ਪੱਖ ਦੇ ਵਕੀਲ ਨੇ ਦਲੀਲ ਦਿੱਤੀ ਕਿ ਸੁਖਜੀਤ ਕੌਰ ਖ਼ੁਦ ਧਾਰਾ 376 ਆਈ. ਪੀ. ਸੀ. ਤਹਿਤ ਦਰਜ ਮਾਮਲੇ ਵਿਚ ਪੀੜਤਾ ਹੈ ਅਤੇ ਉਸ ਨੂੰ ਇਸ ਕੇਸ ਵਿਚ ਝੂਠਾ ਫਸਾਇਆ ਗਿਆ ਹੈ। ਵਕੀਲ ਨੇ ਇਹ ਵੀ ਕਿਹਾ ਕਿ ਉਹ ਕੋਈ ਸਰਕਾਰੀ ਮੁਲਾਜ਼ਮ ਨਹੀਂ ਹੈ ਅਤੇ ਉਸ ਕੋਲੋਂ ਰਿਸ਼ਵਤ ਦੀ ਕੋਈ ਸਿੱਧੀ ਬਰਾਮਦਗੀ ਨਹੀਂ ਹੋਈ। ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਮਾਮਲੇ ਦੀ ਗੰਭੀਰਤਾ ਅਤੇ ਮੁਲਜ਼ਮ ਦੀ ਕਥਿਤ ਭੂਮਿਕਾ ਨੂੰ ਧਿਆਨ ਵਿਚ ਰੱਖਦਿਆਂ ਉਸ ਦੀ ਨਿਯਮਿਤ ਜ਼ਮਾਨਤ ਦੀ ਅਰਜ਼ੀ ਖ਼ਾਰਜ ਕਰ ਦਿੱਤੀ ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਯੂਨੀਵਰਸਿਟੀ ’ਚ ਸਮਾਜ ਸ਼ਾਸਤਰ ਲਈ ਇਕ ਨਵੇਂ ਖੇਤਰ ਵਿਸ਼ੇ ’ਤੇ ਵਿਸ਼ੇਸ਼ ਭਾਸਣ ਕਰਵਾਇਆ ਅਗਲੀ ਖ਼ਬਰ ਡੀ. ਸੀ. ਅਦਿੱਤਿਆ ਡਚਲਵਾਲ ਨੇ ਸਵੈ-ਗਣਨਾ ਕਰਕੇ ਜਨਗਣਨਾ-2027 ਦੀ ਪ੍ਰਕਿਰਿਆ ’ਚ ਲਿਆ ਹਿੱਸਾ
Ad Position 24