17-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-11-2026

ਖਰੜ ਦੇ ਬਾਜ਼ਾਰਾਂ ਤੇ ਸੜਕਾਂ ਤੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਮੰਚ ਹਾਈ ਕੋਰਟ ਦਾ ਦਰਵਾਜ਼ਾ ਖੜਕਾਏਗਾ-ਹੰਸ

ਖਰੜ, 17 ਨਵੰਬਰ (ਜੰਡਪੁਰੀ)-ਜਨ ਹਿੱਤ ਵਿਕਾਸ ਮੰਚ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਨਗਰ ਕੌਂਸਲ ਅਤੇ ਸਥਾਨਕ ਪ੍ਰਸ਼ਾਸਨ ਦੇ ਖਰੜ ਦੀਆਂ ਸੜਕਾਂ ਤੇ ਬਾਜ਼ਾਰਾਂ ‘ਚੋਂ ਨਾਜਾਇਜ਼ ਕਬਜ਼ੇ ਹਟਾਉਣ ‘ਚ ਅਸਫ਼ਲ ਰਹਿਣ ਦੇ ਚਲਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਕ ਪੀ. ਆਈ.

Ad Position 21
No active advertisement
ਅਜੀਤ ਡੈਸਕ 18-11-2026
ਖਰੜ, 17 ਨਵੰਬਰ (ਜੰਡਪੁਰੀ)-ਜਨ ਹਿੱਤ ਵਿਕਾਸ ਮੰਚ ਦੇ ਅਹੁਦੇਦਾਰਾਂ ਤੇ ਮੈਂਬਰਾਂ ਨੇ ਨਗਰ ਕੌਂਸਲ ਅਤੇ ਸਥਾਨਕ ਪ੍ਰਸ਼ਾਸਨ ਦੇ ਖਰੜ ਦੀਆਂ ਸੜਕਾਂ ਤੇ ਬਾਜ਼ਾਰਾਂ ‘ਚੋਂ ਨਾਜਾਇਜ਼ ਕਬਜ਼ੇ ਹਟਾਉਣ ‘ਚ ਅਸਫ਼ਲ ਰਹਿਣ ਦੇ ਚਲਦਿਆਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿਚ ਇਕ ਪੀ. ਆਈ. ਐਲ. ਦਾਇਰ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸੰਬੰਧੀ ਮੰਚ ਦੇ ਪ੍ਰਧਾਨ ਰਣਜੀਤ ਸਿੰਘ ਹੰਸ ਨੇ ਦੱਸਿਆ ਕਿ ਉਨ੍ਹਾਂ ਵਲੋਂ ਖਰੜ ਸ਼ਹਿਰ ‘ਚੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਨਗਰ ਕੌਂਸਲ, ਪ੍ਰਸ਼ਾਸਨ ਤੇ ਖਰੜ ਦੇ ਨੁਮਾਇੰਦਿਆਂ ਨੂੰ ਅਨੇਕਾਂ ਵਾਰ ਲਿਖਤੀ ਦਰਖਾਸਤਾਂ ਦਿੱਤੀਆਂ ਜਾ ਚੁੱਕੀਆਂ ਹਨ ਅਤੇ ਨਿੱਜੀ ਤੌਰ ‘ਤੇ ਅਧਿਕਾਰੀਆਂ ਅੱਗੇ ਪੇਸ਼ ਹੋ ਕੇ ਜਾਣੂ ਕਰਵਾਇਆ ਜਾ ਚੁੱਕਾ ਹੈ ਕਿ ਸ਼ਹਿਰ ਦੇ ਬਾਜ਼ਾਰਾਂ ਅਤੇ ਸੜਕਾਂ ‘ਤੇ ਕਈ ਦੁਕਾਨਦਾਰਾਂ ਦੀ ਮਿਲੀਭੁਗਤ ਨਾਲ ਨਾਜਾਇਜ਼ ਕਬਜ਼ੇ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਆਰੀਆ ਕਾਲਜ ਰੋਡ ਸਮੇਤ ਖਰੜ ਬੱਸ ਅੱਡੇ ਤੋਂ ਲੈ ਕੇ ਹਸਪਤਾਲ ਤੱਕ ਤਾਂ ਐਨਾ ਮਾੜਾ ਹਾਲ ਹੈ ਕਿ 5 ਵਜੇ ਤੋਂ ਬਾਅਦ ਇਥੇ ਐਨੀਆਂ ਰੇਹੜੀਆਂ ਖੜ੍ਹ ਜਾਂਦੀਆਂ ਹਨ ਕਿ ਇੰਝ ਪ੍ਰਤੀਤ ਹੁੰਦਾ ਹੈ ਕਿ ਖਰੜ ਲਾਵਾਰਿਸ ਹੋ ਗਿਆ ਹੈ। ਇਥੇ ਹੀ ਬਸ ਨਹੀਂ ਜਦੋਂ ਸੜਕਾਂ ‘ਤੇ ਖੜ੍ਹੀਆਂ ਨਾਜਾਇਜ਼ ਰੇਹੜੀਆਂ ਤੋਂ ਖ਼ਰੀਦੋ-ਫ਼ਰੋਖ਼ਤ ਕਰਨ ਵਾਲੇ ਲੋਕ ਆਪਣੀਆਂ ਗੱਡੀਆਂ ਖੜ੍ਹੀਆਂ ਕਰ ਦਿੰਦੇ ਹਨ ਤਾਂ ਉਥੋਂ ਗੁਜਰਨ ਵਾਲੇ ਲੋਕਾਂ ਨੂੰ ਕੰਨ ਫੜ ਕੇ ਤੋਬਾ ਕਰਨੀ ਪੈਂਦੀ ਹੈ। ਉਨ੍ਹਾਂ ਕਿਹਾ ਕਿ ਖਰੜ ਤੋਂ ਨੁਮਾਇੰਦਗੀ ਕਰਨ ਵਾਲੇ ਲੋਕਾਂ ਨੂੰ ਮਿਲ ਕੇ ਇਸ ਸਮੱਸਿਆ ਸੰਬੰਧੀ ਜਾਣੂ ਕਰਵਾਇਆ ਗਿਆ ਸੀ, ਪਰ ਉਨ੍ਹਾਂ ਵਲੋਂ ਸਮੱਸਿਆ ਨੂੰ ਹੱਲ ਕਰਨ ਦੀ ਬਜਾਏ ਮੰਚ ਤੋਂ ਸੁਝਾਅ ਮੰਗੇ ਜਾ ਰਹੇ ਕਿ ਇਹ ਮਸਲਾ ਕਿਵੇਂ ਹੱਲ ਹੋ ਸਕਦਾ ਹੈ। ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਚਿਤਾਵਨੀ ਦਿੰਦਿਆ ਕਿਹਾ ਕਿ ਜੇਕਰ ਉਨ੍ਹਾਂ ਨੇ ਖਰੜ ਸ਼ਹਿਰ ‘ਚੋਂ ਨਾਜਾਇਜ਼ ਕਬਜ਼ੇ ਹਟਾਉਣ ਲਈ ਢੁਕਵੇਂ ਉਪਰਾਲੇ ਨਾ ਕੀਤੇ ਤਾਂ ਉਹ ਪੰਜਾਬ ਤੇ ਹਰਿਆਣਾ ਹਾਈ ਕੋਰਟ ਦਾ ਦਰਵਾਜਾ ਖੜਕਾਉਣ ਤੋਂ ਗੁਰੇਜ਼ ਨਹੀਂ ਕਰਨਗੇ। 17 ਐਮਓਐਚ 08
Ad Position 22
No active advertisement
ਪਿਛਲੀ ਖ਼ਬਰ ਪੀ.ਜੀ.ਆਈ. ਦੇ ਮਾਹਿਰਾਂ ਨੇ ਤਣਾਅ, ਪੜ੍ਹਾਈ ਦੀਆਂ ਰਣਨੀਤੀਆਂ ਤੇ ਪ੍ਰੀਖਿਆ ਦੇ ਦਬਾਅ ਨਾਲ ਨਜਿੱਠਣ ਲਈ ਵਿਹਾਰਕ ਤਰੀਕਿਆਂ ’... ਅਗਲੀ ਖ਼ਬਰ ਨਗਰ ਕੌਂਸਲ ਖਰੜ ’ੀੀਚ ਪਾਏ ਗਏ ਪਿੰਡਾਂ ਨੂੰ ਕਮੇਟੀ ਵਲੋਂ ਕੀਤਾ ਜਾ ਰਿਹੈ ਅਣਗੌਲਿਆ-ਕੰਗ
Ad Position 24