18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਜ਼ਿਲ੍ਹਾ ਬਾਰ ਐਸੋਸੀਏਸ਼ਨ ਚੰਡੀਗੜ੍ਹ ਦੀ ਐਂਬੂਲੈਂਸ ’ਚ ਆਕਸੀਜਨ ਸਿਲੰਡਰ ਸਹੂਲਤ ਦੀ ਸ਼ੁਰੂਆਤ

ਚੰਡੀਗੜ੍ਹ, 18 ਨਵੰਬਰ (ਮਾਰਕੰਡਾ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਚੰਡੀਗੜ੍ਹ ਦੇ ਪ੍ਰਧਾਨ ਅਮਰਜੀਤ ਸਿੰਘ ਗੁਜਰਾਲ ਦੀ ਪ੍ਰਧਾਨਗੀ ਹੇਠ ਆਪਣੇ ਬਾਰ ਮੈਂਬਰਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ, ਇਕ ਅਹਿਮ ਕਦਮ ਚੁੱਕਿਆ ਗਿਆ। ਜਿਸ ਵਿਚ ਐਸੋਸੀਏਸ਼ਨ ਦੀ ਐਂਬੂਲੈਂਸ ਵਿਚ ਹੁਣ ਆਕਸੀਜਨ ਸਿਲੰਡਰ ਦੀ ਸਹੂਲਤ ਮੁਹੱਈਆ ਕਰਵਾਈ ਗਈ।

Ad Position 21
No active advertisement
ਅਜੀਤ ਡੈਸਕ 19-11-2026
ਚੰਡੀਗੜ੍ਹ, 18 ਨਵੰਬਰ (ਮਾਰਕੰਡਾ)- ਜ਼ਿਲ੍ਹਾ ਬਾਰ ਐਸੋਸੀਏਸ਼ਨ ਚੰਡੀਗੜ੍ਹ ਦੇ ਪ੍ਰਧਾਨ ਅਮਰਜੀਤ ਸਿੰਘ ਗੁਜਰਾਲ ਦੀ ਪ੍ਰਧਾਨਗੀ ਹੇਠ ਆਪਣੇ ਬਾਰ ਮੈਂਬਰਾਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿਚ ਰੱਖਦੇ ਹੋਏ, ਇਕ ਅਹਿਮ ਕਦਮ ਚੁੱਕਿਆ ਗਿਆ। ਜਿਸ ਵਿਚ ਐਸੋਸੀਏਸ਼ਨ ਦੀ ਐਂਬੂਲੈਂਸ ਵਿਚ ਹੁਣ ਆਕਸੀਜਨ ਸਿਲੰਡਰ ਦੀ ਸਹੂਲਤ ਮੁਹੱਈਆ ਕਰਵਾਈ ਗਈ। ਇਹ ਸਹੂਲਤ ਜ਼ਿਲ੍ਹਾ ਬਾਰ ਐਸੋਸੀਏਸ਼ਨ ਦੇ ਪ੍ਰਧਾਨ, ਸਕੱਤਰ, ਕਾਰਜਕਾਰੀ ਕਮੇਟੀ ਦੇ ਸਮੂਹ ਮੈਂਬਰਾਂ ਅਤੇ ਅਹੁਦੇਦਾਰਾਂ ਦੇ ਸਾਂਝੇ ਯਤਨਾਂ ਸਦਕਾ ਜੀ.ਐਮ.ਸੀ.ਐਚ ਸੈਕਟਰ-16 ਚੰਡੀਗੜ੍ਹ ਦੇ ਸਹਿਯੋਗ ਨਾਲ ਸ਼ੁਰੂ ਕੀਤੀ ਗਈ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਬਾਰ ਐਸੋਸੀਏਸ਼ਨ ਦੀ ਐਂਬੂਲੈਂਸ ਵਿਚ ਆਕਸੀਜਨ ਸਿਲੰਡਰ ਦੀ ਸਹੂਲਤ ਉਪਲਬਧ ਨਹੀਂ ਸੀ। ਹੁਣ ਇਸ ਸਹੂਲਤ ਦੇ ਸ਼ਾਮਲ ਹੋਣ ਨਾਲ ਮੈਡੀਕਲ ਐਮਰਜੈਂਸੀ ਦੌਰਾਨ ਮਰੀਜ਼ਾਂ ਨੂੰ ਸਮੇਂ ਸਿਰ ਮੁੱਢਲੀ ਸਹਾਇਤਾ ਦੇਣ ਵਿਚ ਮਦਦ ਮਿਲੇਗੀ। ਇਸ ਮੌਕੇ ਬਾਰ ਐਸੋਸੀਏਸ਼ਨ ਦੇ ਅਹੁਦੇਦਾਰਾਂ ਨੇ ਕਿਹਾ ਕਿ ਮੈਂਬਰਾਂ ਦੀ ਭਲਾਈ, ਸੁਰੱਖਿਆ ਅਤੇ ਸਿਹਤ ਦੀ ਸੰਭਾਲ ਉਨ੍ਹਾਂ ਦੀ ਪਹਿਲ ਹੈ। ਉਨ੍ਹਾਂ ਕਿਹਾ ਕਿ ਕਾਨੂੰਨੀ ਭਾਈਚਾਰੇ ਦੀ ਬਿਹਤਰੀ ਲਈ ਸਾਰੇ ਅਹੁਦੇਦਾਰ ਪੂਰੀ ਇਮਾਨਦਾਰੀ, ਜ਼ਿੰਮੇਵਾਰੀ ਅਤੇ ਸਮਰਪਣ ਭਾਵਨਾ ਨਾਲ ਕੰਮ ਕਰਦੇ ਰਹਿਣਗੇ। ਇਸ ਪਹਿਲਕਦਮੀ ਨੂੰ ਬਾਰ ਐਸੋਸੀਏਸ਼ਨ ਵਲੋਂ ਆਪਣੇ ਮੈਂਬਰਾਂ ਦੀ ਸਹੂਲਤ ਅਤੇ ਸੁਰੱਖਿਆ ਵੱਲ ਇੱਕ ਹੋਰ ਮਹੱਤਵਪੂਰਨ ਕਦਮ ਮੰਨਿਆ ਜਾ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਰਾਮ ਦਰਬਾਰ ਵਿਚ ਕਮਾਨੀਦਾਰ ਚਾਕੂਆਂ ਸਮੇਤ ਦੋ ਮੁਲਜ਼ਮ ਗ੍ਰਿਫ਼ਤਾਰ ਇਕ ਮੁਲਜ਼ਮ ਖ਼ਿਲਾਫ਼ ਪਹਿਲਾਂ ਦਰਜ ਹਨ 21 ਅਪਰਾਧਿਕ ਮਾਮਲੇ... ਅਗਲੀ ਖ਼ਬਰ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼ਰਧਾ ਤੇ ਉਤਸ਼ਾਹ ਨਾਲ ਕੱਢੀ ਗਈ ਪ੍ਰਭਾਤ ਫੇਰੀ
Ad Position 24