19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਦਿਵਿਆਂਗਜਨਾਂ ਦੇ ਯੂ . ਡੀ . ਆਈ . ਡੀ . ਕਾਰਡ ਬਣਾਉਣ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ

ਐੱਸ. ਏ.

Ad Position 21
No active advertisement
ਅਜੀਤ ਡੈਸਕ 19-11-2026
ਐੱਸ. ਏ. ਐੱਸ. ਨਗਰ, 18 ਨਵੰਬਰ (ਪ੍ਰੋ. ਅਵਤਾਰ ਸਿੰਘ)-ਜ਼ਿਲ੍ਹਾ ਮੁਹਾਲੀ ਦੇ ਦਿਵਿਆਂਗਜਨਾਂ ਦੀ ਸਹੂਲਤ ਲਈ ਯੂਨੀਕ ਡਿਸਏਬਿਲਟੀ ਆਈਡੈਂਟਿਟੀ (ਯੂ. ਡੀ. ਆਈ. ਡੀ.) ਕਾਰਡ ਬਣਾਉਣ ਹਿੱਤ ਤਿੰਨ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸ ਸੰਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫ਼ਸਰ ਨਵਦੀਪ ਕੌਰ ਨੇ ਦੱਸਿਆ ਕਿ ਇਨ੍ਹਾਂ ਕੈਂਪਾਂ ਦੌਰਾਨ ਸਿਹਤ ਵਿਭਾਗ ਦੇ ਮੈਡੀਕਲ ਬੋਰਡਾਂ ਦੀਆਂ ਟੀਮਾਂ ਵਲੋਂ ਮੌਕੇ ‘ਤੇ ਹੀ ਦਿਵਿਆਂਗਜਨਾਂ ਦੀ ਜਾਂਚ ਕਰਕੇ ਸਰਟੀਫ਼ਿਕੇਟ ਅਤੇ ਯੂ. ਡੀ. ਆਈ. ਡੀ. ਕਾਰਡ ਜਾਰੀ ਕਰਨ ਦੀ ਪ੍ਰਕਿਰਿਆ ਮੁਕੰਮਲ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਭਲਕੇ 20 ਨਵੰਬਰ ਨੂੰ ਐੱਸ. ਡੀ. ਐੱਮ. ਦਫ਼ਤਰ ਖਰੜ, 23 ਨਵੰਬਰ ਨੂੰ ਸਿਵਲ ਹਸਪਤਾਲ ਮੁਹਾਲੀ ਅਤੇ 25 ਨਵੰਬਰ ਨੂੰ ਐੱਸ. ਡੀ. ਐੱਮ. ਦਫ਼ਤਰ ਡੇਰਾਬੱਸੀ ਵਿਖੇ ਸਵੇਰੇ 10 ਵਜੇ ਤੋਂ ਲੈ ਕੇ ਦੁਪਹਿਰ ਦੇ 2 ਵਜੇ ਤੱਕ ਵਿਸ਼ੇਸ਼ ਕੈਂਪ ਲਗਾਏ ਜਾਣਗੇ। ਉਨ੍ਹਾਂ ਸਕੂਲਾਂ, ਦਿਵਿਆਂਗਜਨਾਂ ਦੇ ਪਰਿਵਾਰਕ ਮੈਂਬਰਾਂ, ਪੰਚਾਇਤਾਂ, ਕੌਂਸਲਰਾਂ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਅਪੀਲ ਕੀਤੀ ਕਿ ਉਹ ਇਨ੍ਹਾਂ ਕੈਂਪਾਂ ਦਾ ਵੱਧ ਤੋਂ ਵੱਧ ਪ੍ਰਚਾਰ ਕਰਨ ਤਾਂ ਜੋ ਲੋੜਵੰਦ ਦਿਵਿਆਂਗ ਵਿਅਕਤੀਆਂ ਇਨ੍ਹਾਂ ਕੈਂਪਾਂ ਦਾ ਲਾਭ ਉੱਠਾ ਸਕਣ।
Ad Position 22
No active advertisement
ਪਿਛਲੀ ਖ਼ਬਰ ‘ ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵਲੋਂ 546 ਥਾਈਂ ਛਾਪੇਮਾਰੀ 204 ਕਾਬੂ ਅਗਲੀ ਖ਼ਬਰ ਖਰੜ ਵਿਖੇ ‘ ਵਿਜ਼ਨ ਸੁਖਬੀਰ , ਤੁਹਾਡੀ ਗੱਲ - ਪੰਜਾਬ ਦਾ ਕੱਲ੍ਹ ’ ਪ੍ਰੋਗਰਾਮ ਤਹਿਤ ਆੜ੍ਹਤੀਆਂ ਤੇ ਵਪਾਰੀਆਂ ਨਾਲ ਕੀਤੀ ਮਿ...
Ad Position 24