19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

‘ ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦਾ 302ਵਾਂ ਦਿਨ: ਪੰਜਾਬ ਪੁਲਿਸ ਵਲੋਂ 546 ਥਾਈਂ ਛਾਪੇਮਾਰੀ 204 ਕਾਬੂ

ਚੰਡੀਗੜ੍ਹ, 18 ਨਵੰਬਰ (ਅਜੀਤ ਬਿਊਰੋ) - ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 302ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਮੈਪ ਕੀਤੇ 546 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ। ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.

Ad Position 21
No active advertisement
ਅਜੀਤ ਡੈਸਕ 19-11-2026
ਚੰਡੀਗੜ੍ਹ, 18 ਨਵੰਬਰ (ਅਜੀਤ ਬਿਊਰੋ) - ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੇ 302ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਮੈਪ ਕੀਤੇ 546 ਟਿਕਾਣਿਆਂ ’ਤੇ ਛਾਪੇਮਾਰੀ ਕੀਤੀ।ਜ਼ਿਕਰਯੋਗ ਹੈ ਕਿ ਪੰਜਾਬ ਨੂੰ ਗੈਂਗਸਟਰ-ਮੁਕਤ ਸੂਬਾ ਬਣਾਉਣ ਲਈ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀ.ਜੀ.ਪੀ) ਪੰਜਾਬ, ਗੌਰਵ ਯਾਦਵ ਵਲੋਂ ਕੀਤੀ ਗਈ ਸੀ। ਸੂਬੇ ਦੇ ਸਾਰੇ ਜ਼ਿਲ੍ਹਿਆਂ ਦੀਆਂ ਪੁਲਿਸ ਟੀਮਾਂ, ‘ਐਂਟੀ-ਗੈਂਗਸਟਰ ਟਾਸਕ ਫੋਰਸ’ ਪੰਜਾਬ ਦੇ ਤਾਲਮੇਲ ਨਾਲ ਪੂਰੇ ਸੂਬੇ ਵਿਚ ਵਿਸ਼ੇਸ਼ ਮੁਹਿੰਮਾਂ ਚਲਾ ਰਹੀਆਂ ਹਨ। 302ਵੇਂ ਦਿਨ , ਪੁਲਿਸ ਟੀਮਾਂ ਨੇ 204 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਉਨ੍ਹਾਂ ਕੋਲੋਂ ਪੰਜ ਹਥਿਆਰ ਬਰਾਮਦ ਕੀਤੇ। ਇਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਕੁੱਲ ਗਿਣਤੀ 85,084 ਹੋ ਗਈ ਹੈ। ਇਸ ਤੋਂ ਇਲਾਵਾ 181 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ ਹੈ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ। ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 627ਵੇਂ ਦਿਨ ਵੀ ਜਾਰੀ ਰੱਖਿਆ। ਅੱਜ 10 6 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਕੋਲੋਂ 13.3 ਕਿਲੋ ਹੈਰੋਇਨ, 2 ਕਿਲੋ ਅਫੀਮ, 1530 ਨਸ਼ੀਲੀਆਂ ਗੋਲੀਆਂ ਅਤੇ 13,250 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ ਹੈ। ਇਸ ਦੇ ਨਾਲ ਹੀ ਸਿਰਫ਼ 627 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 93,651 ਤੱਕ ਪਹੁੰਚ ਗਈ ਹੈ। ਨਸ਼ਾ ਛੁਡਾਊ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਅੱਜ 21 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਚਾਕੂ ਨਾਲ ਹਮਲਾ ਕਰਨ ਦੇ ਮਾਮਲੇ ਵਿਚ ਦੋ ਨਾਬਾਲਗ ਗ੍ਰਿਫ਼ਤਾਰ ਅਗਲੀ ਖ਼ਬਰ ਦਿਵਿਆਂਗਜਨਾਂ ਦੇ ਯੂ . ਡੀ . ਆਈ . ਡੀ . ਕਾਰਡ ਬਣਾਉਣ ਲਈ ਲਗਾਏ ਜਾਣਗੇ ਵਿਸ਼ੇਸ਼ ਕੈਂਪ
Ad Position 24