18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਕੀਤੀ ਮੁਕੰਮਲ

ਸ੍ਰੀ ਅਨੰਦਪੁਰ ਸਾਹਿਬ, 18 ਨਵੰਬਰ (ਕਰਨੈਲ ਸਿੰਘ)-ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਾਰਤ ਦੀ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਦੀ ਪ੍ਰਕਿਰਿਆ ਸਫਲਤਾਪੂਰਵਕ ਮੁਕੰਮਲ ਕਰ ਲਈ ਹੈ। ਇਸ ਮੌਕੇ ਉਨ੍ਹਾਂ ਪੰਜਾਬ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਮਹੱਤਵਪੂਰਨ ਕੌਮੀ ਮੁਹਿੰਮ ’ਚ ਵਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਘਰਾਂ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਨਿਰਧਾਰਿਤ ਸਮੇਂ ਅੰਦਰ ਦਰਜ ਕਰਵਾਉਣ।

Ad Position 21
No active advertisement
ਅਜੀਤ ਡੈਸਕ 19-11-2026
ਸ੍ਰੀ ਅਨੰਦਪੁਰ ਸਾਹਿਬ, 18 ਨਵੰਬਰ (ਕਰਨੈਲ ਸਿੰਘ)-ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਭਾਰਤ ਦੀ ਜਨਗਣਨਾ 2027 ਤਹਿਤ ਆਪਣੀ ਸਵੈ-ਗਣਨਾ ਦੀ ਪ੍ਰਕਿਰਿਆ ਸਫਲਤਾਪੂਰਵਕ ਮੁਕੰਮਲ ਕਰ ਲਈ ਹੈ। ਇਸ ਮੌਕੇ ਉਨ੍ਹਾਂ ਪੰਜਾਬ ਦੇ ਸਮੂਹ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਵੀ ਇਸ ਮਹੱਤਵਪੂਰਨ ਕੌਮੀ ਮੁਹਿੰਮ ’ਚ ਵਧ-ਚੜ੍ਹ ਕੇ ਹਿੱਸਾ ਲੈਣ ਅਤੇ ਆਪਣੇ ਘਰਾਂ ਨਾਲ ਸਬੰਧਿਤ ਲੋੜੀਂਦੀ ਜਾਣਕਾਰੀ ਨਿਰਧਾਰਿਤ ਸਮੇਂ ਅੰਦਰ ਦਰਜ ਕਰਵਾਉਣ। ਉਨ੍ਹਾਂ ਦੱਸਿਆ ਕਿ ਜਨਗਣਨਾ 2027 ਤਹਿਤ ਸਵੈ-ਗਣਨਾ ਦੀ ਪ੍ਰਕਿਰਿਆ 16 ਨਵੰਬਰ ਤੋਂ 30 ਨਵੰਬਰ 2026 ਤੱਕ ਚੱਲ ਰਹੀ ਹੈ। ਇਸ ਲਈ ਸਾਰੇ ਪਰਿਵਾਰਾਂ ਨੂੰ ਚਾਹੀਦਾ ਹੈ ਕਿ ਉਹ ਇਸ ਸਮੇਂ ਦੌਰਾਨ ਆਨਲਾਈਨ ਸਹੂਲਤ ਦੀ ਵਰਤੋਂ ਕਰਕੇ ਆਪਣੀ ਸਵੈ-ਗਣਨਾ ਜ਼ਰੂਰ ਮੁਕੰਮਲ ਕਰਨ। ਇਸ ਮੌਕੇ ਬੈਂਸ ਨੇ ਕਿਹਾ ਕਿ ਜਨਗਣਨਾ ਦੇਸ਼ ਦੀ ਇੱਕ ਬਹੁਤ ਹੀ ਮਹੱਤਵਪੂਰਨ ਅਤੇ ਵਿਆਪਕ ਕੌਮੀ ਪ੍ਰਕਿਰਿਆ ਹੈ । ਜਨਗਣਨਾ ਰਾਹੀਂ ਇਕੱਠੇ ਕੀਤੇ ਜਾਣ ਵਾਲੇ ਅੰਕੜੇ ਦੇਸ਼ ਅਤੇ ਸੂਬੇ ਦੀ ਮੌਜੂਦਾ ਆਬਾਦੀ, ਪਰਿਵਾਰਾਂ ਅਤੇ ਸਮਾਜਿਕ ਹਾਲਾਤਾਂ ਬਾਰੇ ਸਹੀ ਜਾਣਕਾਰੀ ਪ੍ਰਦਾਨ ਕਰਦੇ ਹਨ। ਇਨ੍ਹਾਂ ਅੰਕੜਿਆਂ ਦੇ ਆਧਾਰ ’ਤੇ ਹੀ ਸਰਕਾਰ ਵਲੋਂ ਵਿਕਾਸ ਕਾਰਜਾਂ ਦੀ ਯੋਜਨਾਬੰਦੀ ਕਰਨ, ਲੋਕ ਭਲਾਈ ਦੀਆਂ ਸਕੀਮਾਂ ਤਿਆਰ ਕਰਨ ਅਤੇ ਵੱਖ-ਵੱਖ ਖੇਤਰਾਂ ਵਿਚ ਲੋੜੀਂਦੀਆਂ ਸਹੂਲਤਾਂ ਮੁਹੱਈਆ ਕਰਵਾਉਣ ਲਈ ਅਹਿਮ ਫ਼ੈਸਲੇ ਲਏ ਜਾਂਦੇ ਹਨ। ਸਿੱਖਿਆ ਮੰਤਰੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਸਵੈ-ਗਣਨਾ ਦੀ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਆਪਣੇ ਪਰਿਵਾਰ ਨਾਲ ਸਬੰਧਿਤ ਸਾਰੀ ਜਾਣਕਾਰੀ ਪੂਰੀ ਸਾਵਧਾਨੀ ਅਤੇ ਸਹੀ ਢੰਗ ਨਾਲ ਦਰਜ ਕਰਨ। ਤਾਂ ਜੋ ਕੋਈ ਵੀ ਪਰਿਵਾਰ ਇਸ ਮਹੱਤਵਪੂਰਨ ਕੌਮੀ ਪ੍ਰਕਿਰਿਆ ਤੋਂ ਵਾਂਝਾ ਨਾ ਰਹੇ। ਉਨ੍ਹਾਂ ਕਿਹਾ ਕਿ ਜਨਗਣਨਾ ਸਿਰਫ਼ ਅੰਕੜੇ ਇਕੱਠੇ ਕਰਨ ਦੀ ਪ੍ਰਕਿਰਿਆ ਨਹੀਂ, ਸਗੋਂ ਦੇਸ਼ ਦੇ ਭਵਿੱਖ ਦੀਆਂ ਵਿਕਾਸ ਯੋਜਨਾਵਾਂ ਅਤੇ ਲੋਕ ਭਲਾਈ ਦੀਆਂ ਨੀਤੀਆਂ ਦਾ ਆਧਾਰ ਵੀ ਹੈ।
Ad Position 22
No active advertisement
ਪਿਛਲੀ ਖ਼ਬਰ ਪੰਚਕੂਲਾ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਦੀਆਂ 125 ਪੇਟੀਆਂ ਬਰਾਮਦ ਅਗਲੀ ਖ਼ਬਰ ਸਾਬਕਾ ਡਿਪਟੀ ਮੇਅਰ ਬੇਦੀ ਨੇ ਫੇਜ਼ -7 ਦੇ ਦੁਕਾਨਦਾਰਾਂ ਦੀਆਂ ਸਮੱਸਿਆਵਾਂ ਸੁਣੀਆਂ ਕਿਹਾ , ਕਾਂਗਰਸ ਦੀ ਸਰਕਾਰ ਬਣਨ ’ ਤੇ...
Ad Position 24