ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਦੋ ਬੱਸਾਂ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਰਵਾਨਾ
ਲਾਲੜੂ, 18 ਨਵੰਬਰ (ਰਾਜਬੀਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਪਿੰਡ ਝਾਰਮੜੀ ਅਤੇ ਭਗਵਾਸੀ ਤੋਂ 2 ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ।
ਲਾਲੜੂ, 18 ਨਵੰਬਰ (ਰਾਜਬੀਰ ਸਿੰਘ)-ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਹਲਕਾ ਡੇਰਾਬੱਸੀ ਦੇ ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵਲੋਂ ਪਿੰਡ ਝਾਰਮੜੀ ਅਤੇ ਭਗਵਾਸੀ ਤੋਂ 2 ਬੱਸਾਂ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵਿਧਾਇਕ ਰੰਧਾਵਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਜ਼ੁਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਬਹੁਤ ਹੀ ਸ਼ਲਾਘਾਯੋਗ ਉਪਰਾਲਾ ਹੈ। ਇਸ ਯੋਜਨਾ ਨਾਲ ਬਜ਼ੁਰਗਾਂ ਅਤੇ ਹੋਰਨਾਂ ਸ਼ਰਧਾਲੂਆਂ ਨੂੰ ਆਪਣੇ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਸੁਨਹਿਰੀ ਮੌਕਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਦਾ ਸਤਿਕਾਰ ਕਰਦੀ ਹੈ ਅਤੇ ਹਰ ਵਰਗ ਦੀ ਭਲਾਈ ਲਈ ਲੋਕ-ਪੱਖੀ ਯੋਜਨਾਵਾਂ ਲਾਗੂ ਕਰ ਰਹੀ ਹੈ। ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਰਾਹੀਂ ਆਰਥਿਕ ਤੌਰ ‘ਤੇ ਕਮਜ਼ੋਰ ਅਤੇ ਬਜ਼ੁਰਗ ਸ਼ਰਧਾਲੂ ਵੀ ਬਿਨਾਂ ਕਿਸੇ ਖਰਚੇ ਤੋਂ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ। ਇਸ ਮੌਕੇ ਸੰਬੰਧਿਤ ਪਿੰਡਾਂ ਦੇ ਪੰਚ-ਸਰਪੰਚ, ਬਲਾਕ ਸੰਮਤੀ ਦੇ ਚੇਅਰਮੈਨ ਅਤੇ ਮੈਂਬਰਾਂ ਤੋਂ ਇਲਾਵਾ ਹੋਰ ਪਤਵੰਤੇ ਅਤੇ ਪਾਰਟੀ ਆਗੂ ਵੀ ਹਾਜ਼ਰ ਸਨ। 18 ਐਮਓਐਚ 22 ਸ੍ਰੀ ਅੰਮ੍ਰਿਤਸਰ ਲਈ ਬੱਸ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕਰਦੇ ਹੋਏ ਵਿਧਾਇਕ ਕੁਲਜੀਤ ਸਿੰਘ ਰੰਧਾਵਾ। ਤਸਵੀਰ : ਰਾਜਬੀਰ ਸਿੰਘ