18-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-11-2026

ਪੰਚਕੂਲਾ ਪੁਲਿਸ ਨੇ 3 ਸਨੈਚਰ ਕੀਤੇ ਗ੍ਰਿਫ਼ਤਾਰ

ਪੰਚਕੂਲਾ, 18 ਨਵੰਬਰ (ਕਪਿਲ)- ਪੰਚਕੂਲਾ ਵਿਚ ਅਪਰਾਧੀਆਂ ਖ਼ਿਲਾਫ਼ ਚਲਾਏ ਜਾ ਰਹੇ ਆਪ੍ਰੇਸ਼ਨ ਹੰਟਡਾਊਨ ਤਹਿਤ ਪੁਲਿਸ ਵਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਚੋਰੀ, ਸਨੈਚਿੰਗ ਅਤੇ ਹੋਰ ਅਪਰਾਧਿਕ ਵਾਰਦਾਤਾਂ ਵਿਚ ਸ਼ਾਮਿਲ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ।

Ad Position 21
No active advertisement
ਆਪ੍ਰੇਸ਼ਨ ਹੰਟ ਡਾਊਨ ਦੇ ਤਹਿਤ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਪੁਲਿਸ ਹਿਰਾਸਤ ਵਿਚ। ਤਸਵੀਰ : ਕਪਿਲ 19-11-2026
ਪੰਚਕੂਲਾ, 18 ਨਵੰਬਰ (ਕਪਿਲ)- ਪੰਚਕੂਲਾ ਵਿਚ ਅਪਰਾਧੀਆਂ ਖ਼ਿਲਾਫ਼ ਚਲਾਏ ਜਾ ਰਹੇ ਆਪ੍ਰੇਸ਼ਨ ਹੰਟਡਾਊਨ ਤਹਿਤ ਪੁਲਿਸ ਵਲੋਂ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ। ਚੋਰੀ, ਸਨੈਚਿੰਗ ਅਤੇ ਹੋਰ ਅਪਰਾਧਿਕ ਵਾਰਦਾਤਾਂ ਵਿਚ ਸ਼ਾਮਿਲ ਮੁਲਜ਼ਮਾਂ ਨੂੰ ਕਾਬੂ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾ ਰਹੀ ਹੈ। ਇਸੇ ਮੁਹਿੰਮ ਤਹਿਤ ਕ੍ਰਾਈਮ ਬ੍ਰਾਂਚ-3 ਪੰਚਕੂਲਾ ਦੀ ਟੀਮ ਨੇ ਐੱਮ.ਡੀ.ਸੀ. ਇਲਾਕੇ ਵਿਚ ਇਕ ਵਿਅਕਤੀ ਨਾਲ ਕੁੱਟਮਾਰ ਕਰਕੇ ਉਸ ਦਾ ਮੋਬਾਈਲ ਫੋਨ ਖੋਹਣ ਦੇ ਮਾਮਲੇ ਵਿਚ ਤਿੰਨ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਵਾਰਦਾਤ ਵਿਚ ਵਰਤਿਆ ਆਟੋ ਅਤੇ ਖੋਹਿਆ ਮੋਬਾਈਲ ਫੋਨ ਵੀ ਬਰਾਮਦ ਕਰ ਲਿਆ ਹੈ। ਏ. ਸੀ. ਪੀ. ਕ੍ਰਾਈਮ ਵਿਕਰਮ ਨੇਹਰਾ ਨੇ ਦੱਸਿਆ ਕਿ 13 ਨਵੰਬਰ ਨੂੰ ਸੈਕਟਰ-17 ਇੰਦਰਾ ਕਾਲੋਨੀ ਪੰਚਕੂਲਾ ਦੇ ਇਕ ਵਿਅਕਤੀ ਨੇ ਥਾਣਾ ਮਨਸਾ ਦੇਵੀ ਵਿਚ ਸ਼ਿਕਾਇਤ ਦਰਜ ਕਰਵਾਈ ਸੀ ਕਿ ਉਹ ਸਿੰਘ ਦੁਆਰ ਤੋਂ ਭੈਂਸਾ ਟਿੱਬਾ ਜਾਣ ਲਈ ਇਕ ਆਟੋ ਵਿਚ ਸਵਾਰ ਹੋਇਆ ਸੀ। ਆਟੋ ਵਿਚ ਪਹਿਲਾਂ ਹੀ ਦੋ-ਤਿੰਨ ਨੌਜਵਾਨ ਬੈਠੇ ਹੋਏ ਸਨ। ਕੁਝ ਦੂਰੀ ਤੈਅ ਕਰਨ ਤੋਂ ਬਾਅਦ ਆਟੋ ਚਾਲਕ ਨੇ ਉਸ ਨੂੰ ਦੱਸਿਆ ਕਿ ਉਹ ਪਹਿਲਾਂ ਸੈਕਟਰ-5 ਸਥਿਤ ਗਣੇਸ਼ ਮੰਦਰ ਨੇੜੇ ਲੰਗਰ ਛਕਣ ਜਾਣਗੇ। ਇਸ ‘ਤੇ ਸ਼ਿਕਾਇਤਕਰਤਾ ਨੇ ਆਟੋ ਤੋਂ ਉਤਰ ਕੇ ਦੂਜਾ ਆਟੋ ਲੈਣ ਦੀ ਗੱਲ ਕਹੀ। ਇਸ ਦੌਰਾਨ ਆਟੋ ਚਾਲਕ ਅਤੇ ਉਸ ਦੇ ਸਾਥੀਆਂ ਨੇ ਕਿਰਾਏ ਨੂੰ ਲੈ ਕੇ ਉਸ ਨਾਲ ਬਹਿਸ ਸ਼ੁਰੂ ਕਰ ਦਿੱਤੀ ਅਤੇ ਕੁੱਟਮਾਰ ਕਰਕੇ ਉਸ ਦਾ ਮੋਬਾਈਲ ਫੋਨ ਖੋਹ ਕੇ ਫ਼ਰਾਰ ਹੋ ਗਏ। ਡੀ. ਸੀ. ਪੀ. ਅਮਰਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ‘ਤੇ ਥਾਣਾ ਮਨਸਾ ਦੇਵੀ ਵਿਚ ਸੰਬੰਧਿਤ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕੀਤੀ ਗਈ। ਇਸ ਦੌਰਾਨ 17 ਨਵੰਬਰ ਨੂੰ ਕ੍ਰਾਈਮ ਬ੍ਰਾਂਚ-3 ਦੇ ਇੰਚਾਰਜ ਰਾਜੇਸ਼ ਦੀ ਅਗਵਾਈ ਹੇਠ ਟੀਮ ਨੇ ਪਿੰਡ ਬੀੜ ਘੱਗਰ ਨੇੜੇ ਹਿਮਾਲਿਆ ਐਕਸਪ੍ਰੈੱਸਵੇਅ ‘ਤੇ ਛਾਪੇਮਾਰੀ ਕਰਕੇ ਵਾਰਦਾਤ ਵਿਚ ਵਰਤੇ ਆਟੋ ਸਮੇਤ ਉਸ ਵਿਚ ਸਵਾਰ ਤਿੰਨ ਨੌਜਵਾਨਾਂ ਨੂੰ ਕਾਬੂ ਕਰ ਲਿਆ। ਗ੍ਰਿਫ਼ਤਾਰ ਮੁਲਜ਼ਮਾਂ ਦੀ ਪਛਾਣ ਸੋਨੂ ਉਰਫ਼ ਚੋਪੜਾ ਵਾਸੀ ਗਾਂਧੀ ਕਾਲੋਨੀ ਮਨਸਾ ਦੇਵੀ ਪੰਚਕੂਲਾ, ਦੀਪਕ ਕੁਮਾਰ ਉਰਫ਼ ਦੀਪੂ ਵਾਸੀ ਖੁੱਡਾ ਅਲੀਸ਼ੇਰ ਚੰਡੀਗੜ੍ਹ ਅਤੇ ਦੀਪਕ ਉਰਫ਼ ਪੂਰਨ ਵਾਸੀ ਗਾਂਧੀ ਕਾਲੋਨੀ ਮਨਸਾ ਦੇਵੀ ਪੰਚਕੂਲਾ ਵਜੋਂ ਹੋਈ ਹੈ। ਪੁਲਿਸ ਨੇ ਮੁਲਜ਼ਮਾਂ ਕੋਲੋਂ ਵਾਰਦਾਤ ਵਿਚ ਵਰਤਿਆ ਆਟੋ ਅਤੇ ਖੋਹਿਆ ਮੋਬਾਈਲ ਫੋਨ ਬਰਾਮਦ ਕਰ ਲਿਆ ਹੈ। ਮੁਲਜ਼ਮਾਂ ਨੂੰ ਅੱਜ ਅਦਾਲਤ ਵਿਚ ਪੇਸ਼ ਕਰਕੇ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।
Ad Position 22
No active advertisement
ਪਿਛਲੀ ਖ਼ਬਰ ਮਹਾਰਾਸ਼ਟਰ, ਕਰਨਾਟਕਾ ਤੇ ਉੱਤਰ ਪ੍ਰਦੇਸ਼ ਦੇ ਖਿਡਾਰੀਆਂ ਨੇ ਮਾਰੀਆਂ ਮੱਲਾਂ ਅਗਲੀ ਖ਼ਬਰ ਪੁਲਿਸ ਵਲੋਂ ਅੱਜ ਮੁਲਜ਼ਮਾਂ ਦਾ ਖੁਲਾਸਾ ਕਰਨ ਦਾ ਦਾਅਵਾ, ਜਾਂਚ ਨੂੰ ਮਿਲੇ ਅਹਿਮ ਸੁਰਾਗ ਚੌਥੇ ਦਿਨ ਵੀ ਨਹੀਂ ਹੋਇਆ ਢਾਈ...
Ad Position 24