19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਟਰੈਕਟਰ - ਟਰਾਲੀ ਨਾਲ ਟਕਰਾਈ ਸਕਾਰਪੀਓ , ਇਕ ਦੀ ਮੌਤ

ਜ਼ੀਰਕਪੁਰ, 19 ਨਵੰਬਰ (ਮਨਿੰਦਰ ਸਿੰਘ)-ਜ਼ੀਰਕਪੁਰ ਦੀ ਮੁੱਖ ਮਾਰਕੀਟ ਦੇ ਉੱਪਰ ਬਣੇ ਫਲਾਈਓਵਰ ’ਤੇ ਐਤਵਾਰ ਸਵੇਰੇ ਕਰੀਬ 5 ਵਜੇ ਵਾਪਰੇ ਸੜਕ ਹਾਦਸੇ ਵਿਚ ਸਕਾਰਪੀਓ ਸਵਾਰ 48 ਸਾਲਾ ਵਿਅਕਤੀ ਦੀ ਮੌਤ ਹੋ ਗਈ, ਜਦਕਿ ਉਸ ਦੇ 3 ਸਾਥੀ ਜ਼ਖ਼ਮੀ ਹੋ ਗਏ। ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਚੰਡੀਗੜ੍ਹ ਵਿਖੇ ਵਿਆਹ ਸਮਾਗਮ ਵਿਚ ਸ਼ਾਮਿਲ ਹੋਣ ਜਾ ਰਹੀ ਸਕਾਰਪੀਓ ਕਾਰ ਅੱਗੇ ਜਾ ਰਹੀ ਟਰੈਕਟਰ-ਟਰਾਲੀ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ।

Ad Position 21
No active advertisement
ਅਜੀਤ ਡੈਸਕ 20-11-2026
ਜ਼ੀਰਕਪੁਰ, 19 ਨਵੰਬਰ (ਮਨਿੰਦਰ ਸਿੰਘ)-ਜ਼ੀਰਕਪੁਰ ਦੀ ਮੁੱਖ ਮਾਰਕੀਟ ਦੇ ਉੱਪਰ ਬਣੇ ਫਲਾਈਓਵਰ ’ਤੇ ਐਤਵਾਰ ਸਵੇਰੇ ਕਰੀਬ 5 ਵਜੇ ਵਾਪਰੇ ਸੜਕ ਹਾਦਸੇ ਵਿਚ ਸਕਾਰਪੀਓ ਸਵਾਰ 48 ਸਾਲਾ ਵਿਅਕਤੀ ਦੀ ਮੌਤ ਹੋ ਗਈ, ਜਦਕਿ ਉਸ ਦੇ 3 ਸਾਥੀ ਜ਼ਖ਼ਮੀ ਹੋ ਗਏ। ਹਾਦਸਾ ਉਸ ਸਮੇਂ ਵਾਪਰਿਆ, ਜਦੋਂ ਚੰਡੀਗੜ੍ਹ ਵਿਖੇ ਵਿਆਹ ਸਮਾਗਮ ਵਿਚ ਸ਼ਾਮਿਲ ਹੋਣ ਜਾ ਰਹੀ ਸਕਾਰਪੀਓ ਕਾਰ ਅੱਗੇ ਜਾ ਰਹੀ ਟਰੈਕਟਰ-ਟਰਾਲੀ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ। ਟੱਕਰ ਇੰਨੀ ਜ਼ਬਰਦਸਤ ਸੀ ਕਿ ਅਗਲੀ ਸੀਟ ’ਤੇ ਬੈਠੇ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਰਾਜੇਸ਼ ਕੁਮਾਰ (48) ਵਾਸੀ ਪਿੰਡ ਚਲਕਾਨਾ ਥਾਣਾ ਸਮਾਲਖਾ ਜ਼ਿਲ੍ਹਾ ਪਾਣੀਪਤ (ਹਰਿਆਣਾ) ਵਜੋਂ ਹੋਈ ਹੈ। ਪੁਲਿਸ ਨੇ ਮ੍ਰਿਤਕ ਦੇ ਭਰਾ ਪ੍ਰਤਾਪ ਸਿੰਘ ਦੀ ਸ਼ਿਕਾਇਤ ’ਤੇ ਟਰੈਕਟਰ ਚਾਲਕ ਰਾਜੂ ਕੁਮਾਰ ਵਾਸੀ ਸ਼ਹਿਜ਼ਾਦਪੁਰ ਜ਼ਿਲ੍ਹਾ ਅੰਬਾਲਾ ਖਿਲਾਫ਼ ਕੇਸ ਦਰਜ ਕੀਤਾ ਹੈ। ਸ਼ਿਕਾਇਤਕਰਤਾ ਅਨੁਸਾਰ ਉਸ ਦਾ ਭਰਾ ਰਾਜੇਸ਼ ਕੁਮਾਰ ਆਪਣੇ ਦੋਸਤਾਂ ਮੰਗਤ ਰਾਮ, ਚੰਦਰ, ਕ੍ਰਿਸ਼ਨਾ ਅਤੇ ਪ੍ਰਕਾਸ਼ ਨਾਲ ਹਰਿਆਣਾ ਨੰਬਰ ਦੀ ਸਕਾਰਪੀਓ ਕਾਰ ਵਿਚ ਚੰਡੀਗੜ੍ਹ ਜਾ ਰਿਹਾ ਸੀ। ਸਾਰੇ ਦੋਸਤਾਂ ਨੇ ਵਿਆਹ ਸਮਾਗਮ ਵਿਚ ਸ਼ਾਮਿਲ ਹੋਣਾ ਸੀ। ਕਾਰ ਰਾਜੇਸ਼ ਦਾ ਦੋਸਤ ਚਲਾ ਰਿਹਾ ਸੀ, ਜਦਕਿ ਰਾਜੇਸ਼ ਅਗਲੀ ਕਲੀਨਰ ਸੀਟ ’ਤੇ ਬੈਠਾ ਸੀ। ਜਦੋਂ ਉਹ ਸਵੇਰੇ ਕਰੀਬ 5 ਵਜੇ ਜ਼ੀਰਕਪੁਰ ਫਲਾਈਓਵਰ ’ਤੇ ਪਹੁੰਚੇ, ਤਾਂ ਅੱਗੇ ਜਾ ਰਹੇ ਟਰੈਕਟਰ-ਟਰਾਲੀ ਦੇ ਚਾਲਕ ਨੇ ਅਚਾਨਕ ਬ੍ਰੇਕ ਲਗਾ ਦਿੱਤੀ, ਜਿਸ ਕਾਰਨ ਪਿੱਛੇ ਆ ਰਹੀ ਸਕਾਰਪੀਓ ਟਰਾਲੀ ਦੇ ਪਿਛਲੇ ਹਿੱਸੇ ਵਿਚ ਜਾ ਵੱਜੀ। ਹਾਦਸੇ ਵਿਚ ਰਾਜੇਸ਼ ਨੂੰ ਗੰਭੀਰ ਸੱਟਾਂ ਲੱਗੀਆਂ ਅਤੇ ਉਸ ਦੀ ਮੌਕੇ ’ਤੇ ਹੀ ਮੌਤ ਹੋ ਗਈ। ਜ਼ਖ਼ਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਉਨ੍ਹਾਂ ਦੇ ਪਰਿਵਾਰਕ ਮੈਂਬਰ ਆਪਣੇ ਜੱਦੀ ਸ਼ਹਿਰਾਂ ਵਿਚ ਇਲਾਜ ਲਈ ਲੈ ਗਏ। ਜਾਂਚ ਅਧਿਕਾਰੀ ਧਰਮਰਾਜ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਦੇ ਆਧਾਰ ’ਤੇ ਟਰੈਕਟਰ ਚਾਲਕ ਰਾਜੂ ਕੁਮਾਰ ਖ਼ਿਲਾਫ਼ ਕੇਸ ਦਰਜ ਕਰ ਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਉਣ ਮਗਰੋਂ ਵਾਰਸਾਂ ਹਵਾਲੇ ਕਰ ਦਿੱਤੀ ਗਈ ਹੈ।
Ad Position 22
No active advertisement
ਪਿਛਲੀ ਖ਼ਬਰ ਵਿਦਿਆਰਥੀਆਂ ਲਈ ਮਾਨਸਿਕ ਸਿਹਤ ਦੀ ਮਹੱਤਤਾ ’ ਤੇ ਸੈਮੀਨਾਰ ਕਰਵਾਇਆ ਅਗਲੀ ਖ਼ਬਰ ਥਾਣਾ ਸਿਟੀ ਖਰੜ ਦੇ ਨਵ - ਨਿਯੁਕਤ ਇੰਚਾਰਜ ਨੇ ਅਹੁਦੇ ਦਾ ਕਾਰਜਭਾਰ ਸੰਭਾਲਿਆ
Ad Position 24