19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਗਿੱਲ ਪਰਿਵਾਰ ਦੇ ਗ੍ਰਹਿ ਵਿਖੇ ਪਹੁੰਚ ਕੇ ਦਿੱਤਾ ਅਸ਼ੀਰਵਾਦ

ਖਰੜ, 19 ਨਵੰਬਰ (ਗੁਰਮੁੱਖ ਸਿੰਘ ਮਾਨ)-ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਦੇ ਗ੍ਰਹਿ ਵਿਖੇ ਪਹੁੰਚ ਕੇ ਸਮੁੱਚੇ ਗਿੱਲ ਪਰਿਵਾਰ ਨੂੰ ਅਸ਼ੀਰਵਾਦ ਦਿੱਤਾ। ਇਸ ਮੌਕੇ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਸਿੱਖ ਧਰਮ ਦੇ ਪ੍ਰਸਿੱਧ ਕੀਰਤਨੀਏ ਅਤੇ ਧਰਮ ਪ੍ਰਚਾਰਕ ਹਨ।

Ad Position 21
No active advertisement
ਅਜੀਤ ਡੈਸਕ 20-11-2026
ਖਰੜ, 19 ਨਵੰਬਰ (ਗੁਰਮੁੱਖ ਸਿੰਘ ਮਾਨ)-ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਨੇ ਭਾਜਪਾ ਪੰਜਾਬ ਦੇ ਸੂਬਾ ਮੀਤ ਪ੍ਰਧਾਨ ਰਣਜੀਤ ਸਿੰਘ ਗਿੱਲ ਦੇ ਗ੍ਰਹਿ ਵਿਖੇ ਪਹੁੰਚ ਕੇ ਸਮੁੱਚੇ ਗਿੱਲ ਪਰਿਵਾਰ ਨੂੰ ਅਸ਼ੀਰਵਾਦ ਦਿੱਤਾ। ਇਸ ਮੌਕੇ ਰਣਜੀਤ ਸਿੰਘ ਗਿੱਲ ਨੇ ਕਿਹਾ ਕਿ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਸਿੱਖ ਧਰਮ ਦੇ ਪ੍ਰਸਿੱਧ ਕੀਰਤਨੀਏ ਅਤੇ ਧਰਮ ਪ੍ਰਚਾਰਕ ਹਨ। ਉਨ੍ਹਾਂ ਨੇ ਅਨੇਕਾਂ ਪ੍ਰਾਣੀਆਂ ਨੂੰ ਅੰਮ੍ਰਿਤ ਛਕਾ ਕੇ ਬਾਣੀ ਤੇ ਬਾਣੇ ਨਾਲ ਜੋੜਨ ‘ਚ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਕਿਹਾ ਕਿ ਸਮੁੱਚਾ ਗਿੱਲ ਪਰਿਵਾਰ ਆਪਣੇ ਆਪ ਨੂੰ ਖੁਸ਼ਕਿਸਮਤ ਸਮਝਦਾ ਹੈ ਕਿ ਅਜਿਹੀ ਮਹਾਨ ਸ਼ਖ਼ਸੀਅਤ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਚਰਨ ਪਾਉਂਦਿਆਂ ਅਸ਼ੀਰਵਾਦ ਦਿੱਤਾ ਹੈ। ਉਨ੍ਹਾਂ ਕਿਹਾ ਕਿ ਇਹ ਸਾਡੇ ਪਰਿਵਾਰ ਲਈ ਬਹੁਤ ਹੀ ਮਾਣ ਤੇ ਖੁਸ਼ੀ ਵਾਲਾ ਪਲ ਹੈ। ਇਸ ਮੌਕੇ ਗਿੱਲ ਪਰਿਵਾਰ ਵਲੋਂ ਭਾਈ ਰਣਜੀਤ ਸਿੰਘ ਢੱਡਰੀਆਂ ਵਾਲਿਆਂ ਦਾ ਉਚੇਚੇ ਤੌਰ ‘ਤੇ ਸਨਮਾਨ ਤੇ ਧੰਨਵਾਦ ਕੀਤਾ। ਇਸ ਮੌਕੇ ਪਰਮਜੀਤ ਕੌਰ ਗਿੱਲ, ਅਮਨਦੀਪ ਸਿੰਘ ਗਿੱਲ, ਤੇਜਪ੍ਰੀਤ ਸਿੰਘ ਗਿੱਲ ਅਤੇ ਜੈ ਕੌਰ ਗਿੱਲ ਆਦਿ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ 82.56 ਲੱਖ ਰੁ . ਦੀ ਲਾਗਤ ਨਾਲ ਭਾਂਖਰਪੁਰ - ਮੁਬਾਰਿਕਪੁਰ ਸੜਕ ਦੀ ਬਦਲੇਗੀ ਨੁਹਾਰ , ਵਿਧਾਇਕ ਰੰਧਾਵਾ ਨੇ ਕਰਵਾਈ ਨਿਰਮਾਣ... ਅਗਲੀ ਖ਼ਬਰ ਚੰਡੀਗੜ੍ਹ ਨਗਰ ਨਿਗਮ ਨੇ 92 ਪਰਿਵਾਰਾਂ ਨੂੰ ਦਿੱਤਾ ਰੁਜ਼ਗਾਰ ਦਾ ਤੋਹਫ਼ਾ ਮੇਅਰ ਸੌਰਭ ਜੋਸ਼ੀ ਤੇ ਕਮਿਸ਼ਨਰ ਅਮਿਤ ਕੁਮਾਰ ਨੇ ਸੌ...
Ad Position 24