19-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-11-2026

ਅੰਮ੍ਰਿਤਸਰ ਦਿਹਾਤੀ ਤੇ ਤਰਨ ਤਾਰਨ ਵਿਖੇ ਦੋ - ਰੋਜ਼ਾ ਵਿਸ਼ੇਸ਼ ਤਲਾਸ਼ੀ ਅਭਿਆਨ ਚਲਾਇਆ , 16 ਕਿੱਲੋ ਹੈਰੋਇਨ , 3 ਪਿਸਤੌਲਾਂ ਸਮੇਤ 300 ਵਿਅਕਤੀ ਕਾਬੂ ‘ਗੈਂਗਸਟਰਾਂ ’ਤੇ ਵਾਰ’ ਦੇ 303ਵੇਂ ਦਿਨ 265 ਵਿਅਕਤੀ ਕਾਬੂ

ਚੰਡੀਗੜ੍ਹ, 19 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿਚ ਸੁਚੱਜੀ ਕਾਨੂੰਨ-ਵਿਵਸਥਾ ਬਣਾਈ ਰੱਖਣ ਤੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਦੇ ਉਦੇਸ਼ ਨਾਲ ਅੰਮ੍ਰਿਤਸਰ ਦਿਹਾਤੀ ਤੇ ਤਰਨਤਾਰਨ ਜ਼ਿਲ੍ਹਿਆਂ ਵਿਚ ਦੋ ਰੋਜ਼ਾ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ। ਸੰਬੰਧਤ ਸੀਨੀਅਰ ਪੁਲਿਸ ਕਪਤਾਨਾਂ (ਐਸ.

Ad Position 21
No active advertisement
ਸਨਿਚਰਵਾਰ, 1 ਅਗਸਤ, 2026 20-11-2026
ਚੰਡੀਗੜ੍ਹ, 19 ਨਵੰਬਰ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਸੂਬੇ ਵਿਚ ਸੁਚੱਜੀ ਕਾਨੂੰਨ-ਵਿਵਸਥਾ ਬਣਾਈ ਰੱਖਣ ਤੇ ਨਸ਼ਿਆਂ ਨੂੰ ਜੜ੍ਹੋਂ ਖਤਮ ਕਰਨ ਦੇ ਉਦੇਸ਼ ਨਾਲ ਅੰਮ੍ਰਿਤਸਰ ਦਿਹਾਤੀ ਤੇ ਤਰਨਤਾਰਨ ਜ਼ਿਲ੍ਹਿਆਂ ਵਿਚ ਦੋ ਰੋਜ਼ਾ ਵਿਸ਼ੇਸ਼ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ (ਕਾਸੋ) ਚਲਾਈ ਗਈ। ਸੰਬੰਧਤ ਸੀਨੀਅਰ ਪੁਲਿਸ ਕਪਤਾਨਾਂ (ਐਸ. ਐਸ. ਪੀਜ਼) ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿਚ ਨਿੱਜੀ ਤੌਰ ’ਤੇ ਇਸ ਮੁਹਿੰਮ ਦੀ ਨਿਗਰਾਨੀ ਕਰਨ ਲਈ ਹਿਦਾਇਤ ਕੀਤੀ ਗਈ ਹੈ। ਇਸ ਦੋ-ਰੋਜ਼ਾ ਮੁਹਿੰਮ ਦੌਰਾਨ ਪੁਲਿਸ ਟੀਮਾਂ ਨੇ 361 ਸ਼ੱਕੀ ਟਿਕਾਣਿਆਂ ’ਤੇ ਛਾਪੇਮਾਰੀ ਕਰਦਿਆਂ 300 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਨੇ ਗ੍ਰਿਫਤਾਰ ਕੀਤੇ ਮੁਲਜ਼ਮਾਂ ਕੋਲੋਂ 16.7 ਕਿਲੋ ਹੈਰੋਇਨ, 800 ਗ੍ਰਾਮ ਅਫੀਮ, 5450 ਰੁਪਏ ਦੀ ਡਰੱਗ ਮਨੀ ਤੇ ਤਿੰਨ ਪਿਸਤੌਲ ਬਰਾਮਦ ਕੀਤੇ ਹਨ। ਸਪੈਸ਼ਲ ਡੀ. ਜੀ. ਪੀ. (ਕਾਨੂੰਨ ਤੇ ਵਿਵਸਥਾ) ਪ੍ਰਵੀਨ ਸਿਨਹਾ, ਜੋ ਖੁਦ ਇਸ ਮੁਹਿੰਮ ਦੀ ਨਿਗਰਾਨੀ ਕਰ ਰਹੇ ਸਨ, ਨੇ ਦੱਸਿਆ ਕਿ ਇਸ ਵਿਸ਼ੇਸ਼ ਮੁਹਿੰਮ ਦਾ ਉਦੇਸ਼ ਪੂਰੇ ਅਪਰਾਧਿਕ ਨੈੱਟਵਰਕ ਦਾ ਪਰਦਾਫਾਸ਼ ਕਰ ਕੇ ਇਸ ਨੂੰ ਤਬਾਹ ਕਰਨਾ ਹੈ। ਸਪੈਸ਼ਲ ਡੀ. ਜੀ. ਪੀ. ਨੇ ਦੱਸਿਆ ਕਿ ਵਿਸ਼ੇਸ਼ ਤਲਾਸ਼ੀ ਮੁਹਿੰਮਾਂ ਜਾਰੀ ਰਹਿਣਗੀਆਂ। ਇਸ ਦੌਰਾਨ, ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਨੂੰ 628ਵੇਂ ਦਿਨ ਵੀ ਜਾਰੀ ਰੱਖਿਆ। ਅੱਜ 146 ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਤੇ ਉਨ੍ਹਾਂ ਕੋਲੋਂ 30.5 ਕਿਲੋ ਹੈਰੋਇਨ, 2 ਕਿਲੋ ਅਫੀਮ, 315 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 6,700 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਗਈ। ਇਸ ਦੇ ਨਾਲ ਹੀ, ਸਿਰਫ਼ 628 ਦਿਨਾਂ ਵਿਚ ਗ੍ਰਿਫ਼ਤਾਰ ਕੀਤੇ ਗਏ ਨਸ਼ਾ ਤਸਕਰਾਂ ਦੀ ਕੁੱਲ ਗਿਣਤੀ 93906 ਹੋ ਗਈ ਹੈ। ਨਸ਼ਾ ਛੁਡਾਉਣ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 16 ਵਿਅਕਤੀਆਂ ਨੂੰ ਨਸ਼ਾ ਛੱਡਣ ਅਤੇ ਮੁੜ-ਵਸੇਬਾ ਇਲਾਜ ਲਈ ਰਾਜ਼ੀ ਕੀਤਾ ਹੈ। ਇਸ ਤੋਂ ਇਲਾਵਾ ’ਗੈਂਗਸਟਰਾਂ ’ਤੇ ਵਾਰ’ ਮੁਹਿੰਮ 303ਵੇਂ ਦਿਨ ਵੀ ਜਾਰੀ ਰਹੀ, ਜਿਸ ਤਹਿਤ ਪੁਲਿਸ ਟੀਮਾਂ ਨੇ 265 ਵਿਅਕਤੀਆਂ ਨੂੰ ਛੇ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ। ਇਸ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁਲ ਗ੍ਰਿਫ਼ਤਾਰੀਆਂ ਦੀ ਗਿਣਤੀ 85,349 ਹੋ ਗਈ ਹੈ। ਇਸ ਤੋਂ ਇਲਾਵਾ 234 ਵਿਅਕਤੀਆਂ ਵਿਰੁੱਧ ਰੋਕਥਾਮ ਵਾਲੀ ਕਾਰਵਾਈ ਕੀਤੀ ਗਈ, ਜਦਕਿ 65 ਵਿਅਕਤੀਆਂ ਨੂੰ ਤਫ਼ਤੀਸ਼ ਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਇਸ ਮੁਹਿੰਮ ਦੌਰਾਨ ਚਾਰ ਭਗੌੜੇ ਅਪਰਾਧੀਆਂ ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਡੇਰਾਬੱਸੀ ਤ੍ਰਿਵੇਦੀ ਕੈਂਪ ਤੋਂ 15 ਸਾਲਾ ਵਿਦਿਆਰਥੀ ਭੇਦਭਰੀ ਹਾਲਤ ’ ਚ ਲਾਪਤਾ ਮੁਬਾਰਿਕਪੁਰ ’ਚ ਬੱਚੇ ਨੂੰ ਝਾਂਸਾ ਦੇ ਕੇ... ਅਗਲੀ ਖ਼ਬਰ ਗੁਰਦੁਆਰਾ ਸਿੰਘ ਸ਼ਹੀਦਾਂ ਸੋਹਾਣਾ ਵਿਖੇ ਉਸਾਰੀ ਅਧੀਨ ਬਹੁਮੰਜ਼ਿਲਾ ਕਾਰ ਪਾਰਕਿੰਗ ਦੀ ਤੀਜੀ ਮੰਜਿਲ ’ ਤੇ ਲੈਂਟਰ ਪਾਇਆ
Ad Position 24