ਅੱਖਾਂ ਦੇ ਕੈਂਪ ਵਿਚ ਮਾਹਿਰ ਡਾਕਟਰਾਂ ਵਲੋਂ 125 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ
ਖਰੜ, 20 ਨਵੰਬਰ (ਗੁਰਮੁੱਖ ਸਿੰਘ ਮਾਨ)-ਦੁਸਹਿਰਾ ਗਰਾਊਂਡ ਖਰੜ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਅੱਖਾਂ ਦੀ ਜਾਂਚ ਦਾ ਮੁਫ਼ਤ ਵਿਸ਼ੇਸ਼ ਕੈਂਪ ਲਗਾਇਆ। ਕੈਂਪ ਵਿਚ ਅਲਫ਼ਾ ਮਲਟੀਸਪੈਸ਼ਿਲਟੀ ਹਸਪਤਾਲ ਦੀ ਟੀਮ ਵਲੋਂ ਡਾ.
ਖਰੜ, 20 ਨਵੰਬਰ (ਗੁਰਮੁੱਖ ਸਿੰਘ ਮਾਨ)-ਦੁਸਹਿਰਾ ਗਰਾਊਂਡ ਖਰੜ ਵਿਖੇ ਜ਼ਿਲ੍ਹਾ ਕਾਂਗਰਸ ਕਮੇਟੀ ਮੁਹਾਲੀ ਦੇ ਸਾਬਕਾ ਪ੍ਰਧਾਨ ਰਣਜੀਤ ਸਿੰਘ ਜੀਤੀ ਪਡਿਆਲਾ ਦੀ ਅਗਵਾਈ ਹੇਠ ਅੱਖਾਂ ਦੀ ਜਾਂਚ ਦਾ ਮੁਫ਼ਤ ਵਿਸ਼ੇਸ਼ ਕੈਂਪ ਲਗਾਇਆ। ਕੈਂਪ ਵਿਚ ਅਲਫ਼ਾ ਮਲਟੀਸਪੈਸ਼ਿਲਟੀ ਹਸਪਤਾਲ ਦੀ ਟੀਮ ਵਲੋਂ ਡਾ. ਸਿਧਾਰਥ ਦੁੱਗਲ ਦੀ ਅਗਵਾਈ ਹੇਠ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕੀਤੀ ਗਈ। ਕੈਂਪ ਦੌਰਾਨ ਤਕਰੀਬਨ 125 ਮਰੀਜ਼ਾਂ ਨੇ ਆਪਣੀਆਂ ਅੱਖਾਂ ਦੀ ਜਾਂਚ ਕਰਵਾਈ। ਮਰੀਜ਼ਾਂ ਨੂੰ ਲੋੜ ਅਨੁਸਾਰ ਮੁਫ਼ਤ ਐਨਕਾਂ ਤੇ ਦਵਾਈਆਂ ਮੁਹੱਈਆ ਕਰਵਾਈਆਂ ਗਈਆਂ। ਇਸ ਤੋਂ ਇਲਾਵਾ ਜਾਂਚ ਦੌਰਾਨ 25 ਮਰੀਜ਼ਾਂ ਦੀ ਪਛਾਣ ਕੀਤੀ ਗਈ, ਜਿਨ੍ਹਾਂ ਦੇ ਅੱਖਾਂ ਦੇ ਆਪ੍ਰੇਸ਼ਨ ਬਾਅਦ ਵਿਚ ਕੀਤੇ ਜਾਣਗੇ। ਉਨ੍ਹਾਂ ਕਿਹਾ ਕਿ ਸਿਹਤ ਸਹੂਲਤਾਂ ਹਰ ਵਿਅਕਤੀ ਤੱਕ ਪਹੁੰਚਾਉਣਾ ਬਹੁਤ ਜ਼ਰੂਰੀ ਹੈ ਅਤੇ ਅੱਖਾਂ ਦੀ ਸਿਹਤ ਪ੍ਰਤੀ ਜਾਗਰੂਕਤਾ ਦੇ ਨਾਲ ਸਮੇਂ ਸਿਰ ਜਾਂਚ ਕਰਵਾਉਣੀ ਵੀ ਲਾਜ਼ਮੀ ਹੈ। ਉਨ੍ਹਾਂ ਅਲਫ਼ਾ ਮਲਟੀਸਪੈਸ਼ਿਲਟੀ ਹਸਪਤਾਲ ਦੀ ਟੀਮ ਅਤੇ ਡਾ. ਸਿਧਾਰਥ ਦੁੱਗਲ ਦਾ ਵਿਸ਼ੇਸ਼ ਧੰਨਵਾਦ ਕਰਦਿਆਂ ਕਿਹਾ ਕਿ ਡਾਕਟਰਾਂ ਅਤੇ ਸਿਹਤ ਕਰਮਚਾਰੀਆਂ ਦੇ ਸਹਿਯੋਗ ਨਾਲ ਹੀ ਅਜਿਹੇ ਲੋਕ ਭਲਾਈ ਦੇ ਕਾਰਜ ਸਫ਼ਲ ਹੋ ਸਕਦੇ ਹਨ। ਉਨ੍ਹਾਂ ਕਿਹਾ ਕਿ ਲੋਕ ਸੇਵਾ ਅਤੇ ਸਮਾਜ ਭਲਾਈ ਦੇ ਕਾਰਜਾਂ ਨੂੰ ਅੱਗੇ ਵੀ ਜਾਰੀ ਰੱਖਿਆ ਜਾਵੇਗਾ ਅਤੇ ਲੋੜਵੰਦ ਲੋਕਾਂ ਦੀ ਸਹਾਇਤਾ ਲਈ ਸਮੇਂ-ਸਮੇਂ ’ਤੇ ਅਜਿਹੇ ਕੈਂਪ ਲਗਾਏ ਜਾਣਗੇ। ਇਸ ਮੌਕੇ ਜ਼ਿਲ੍ਹਾ ਕਾਂਗਰਸ ਕਮੇਟੀ ਨਵਾਂ ਸ਼ਹਿਰ ਦੇ ਪ੍ਰਧਾਨ ਅਜੇ ਮੰਗੂਪੁਰ, ਰੋਪੜ ਦੇ ਪ੍ਰਧਾਨ ਅਸ਼ਵਨੀ ਸ਼ਰਮਾ, ਸ਼ਸ਼ੀ ਜੈਨ, ਮਾਨ ਸਿੰਘ ਸਾਬਕਾ ਕੌਂਸਲਰ, ਸਾਬਕਾ ਕੌਂਸਲਰ ਠੇਕੇਦਾਰ ਮਲਾਗਰ ਸਿੰਘ, ਕੁਰਾਲੀ ਨਗਰ ਕੌਂਸਲ ਦੇ ਪ੍ਰਧਾਨ ਬਹਾਦਰ ਸਿੰਘ ਓ. ਕੇ., ਨਰਿੰਦਰ ਰੰਮਾ, ਅਮਰਿੰਦਰ ਸਿੰਘ ਰੋਮੀ, ਰਮਾਕਾਂਤ ਕਾਲੀਆ, ਦਿਨੇਸ਼ ਗੌਤਮ, ਕੌਂਸਲਰ ਡਾ.ਅਸ਼ਵਨੀ ਸ਼ਰਮਾ, ਦੀਪਕ ਗੌਤਮ, ਸੁਖਦੇਵ ਸਿੰਘ ਬਰੌਲੀ, ਜਗਦੀਪ ਸਿੰਘ ਬਾਠ, ਮਨਜੀਤ ਸਿੰਘ ਸਾਬਕਾ ਈ. ਟੀ. ਓ., ਪਰਮਿੰਦਰ ਸਿੰਘ ਸੈਣੀ, ਮਨਜੀਤ ਕੌਰ ਸੋਨੂੰ, ਨਰਦੇਵ ਸਿੰਘ ਬਿੱਟੂ, ਅਮਨਦੀਪ ਸਿੰਘ ਅੰਮੂ ਸਮੇਤ ਹੋਰ ਸ਼ਹਿਰ ਨਿਵਾਸੀ ਹਾਜ਼ਰ ਸਨ।