20-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-11-2026

ਚੰਡੀਗੜ੍ਹ ਦੇ ਸੈਕਟਰ-17 ਵਿਖੇ ਕਿਰਤੀਆਂ ਵਿਰੋਧੀ ਕਿਰਤ ਕੋਡ ਦੀਆਂ ਸਾੜੀਆਂ ਕਾਪੀਆਂ

ਚੰਡੀਗੜ੍ਹ, 20 ਨਵੰਬਰ (ਅਜਾਇਬ ਸਿੰਘ ਔਜਲਾ)-ਏਟਕ ਚੰਡੀਗੜ੍ਹ ਵਲੋਂ ਆਪਣੀਆਂ ਸੰਬੰਧਤ ਯੂਨੀਅਨਾਂ ਨਾਲ ਪਲਾਜ਼ਾ ਸੈਕਟਰ 17 ਵਿਖੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਲੇਬਰ ਕੋਡ ਖ਼ਿਲਾਫ਼ ਰੋਸ ਪ੍ਰਦਰਸ਼ਨ ਤੇ ਰੈਲੀ ਕੀਤੀ ਗਈ। ਕਾਮਰੇਡ ਦੇਵੀ ਦਿਆਲ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਨਵੇਂ ਕਿਰਤ ਕੋਡ ਆਉਣ ਨਾਲ ਕਿਰਤੀਆਂ ਦੇ ਯੂਨੀਅਨ ਬਣਾਉਣ, ਸੰਗਠਿਤ ਹੋਣ ਤੇ ਮਾਲਕਾਂ/ਅਫ਼ਸਰਾਂ ਖ਼ਿਲਾਫ਼ ਕਾਰਵਾਈਆਂ, ਰੈਲੀਆਂ ਅਤੇ ਰੋਸ ਪ੍ਰਦਰਸ਼ਨ ਕਰਨ ਦੇ ਹੱਕ ਖੁੱਸ ਜਾਣਗੇ।

Ad Position 21
No active advertisement
ਅਜੀਤ ਡੈਸਕ 21-11-2026
ਚੰਡੀਗੜ੍ਹ, 20 ਨਵੰਬਰ (ਅਜਾਇਬ ਸਿੰਘ ਔਜਲਾ)-ਏਟਕ ਚੰਡੀਗੜ੍ਹ ਵਲੋਂ ਆਪਣੀਆਂ ਸੰਬੰਧਤ ਯੂਨੀਅਨਾਂ ਨਾਲ ਪਲਾਜ਼ਾ ਸੈਕਟਰ 17 ਵਿਖੇ ਕੇਂਦਰ ਸਰਕਾਰ ਵਲੋਂ ਪਾਸ ਕੀਤੇ ਲੇਬਰ ਕੋਡ ਖ਼ਿਲਾਫ਼ ਰੋਸ ਪ੍ਰਦਰਸ਼ਨ ਤੇ ਰੈਲੀ ਕੀਤੀ ਗਈ। ਕਾਮਰੇਡ ਦੇਵੀ ਦਿਆਲ ਸ਼ਰਮਾ ਨੇ ਇਸ ਮੌਕੇ ਕਿਹਾ ਕਿ ਨਵੇਂ ਕਿਰਤ ਕੋਡ ਆਉਣ ਨਾਲ ਕਿਰਤੀਆਂ ਦੇ ਯੂਨੀਅਨ ਬਣਾਉਣ, ਸੰਗਠਿਤ ਹੋਣ ਤੇ ਮਾਲਕਾਂ/ਅਫ਼ਸਰਾਂ ਖ਼ਿਲਾਫ਼ ਕਾਰਵਾਈਆਂ, ਰੈਲੀਆਂ ਅਤੇ ਰੋਸ ਪ੍ਰਦਰਸ਼ਨ ਕਰਨ ਦੇ ਹੱਕ ਖੁੱਸ ਜਾਣਗੇ। ਕਿਰਤੀਆਂ ਦਾ ਨਾਇਨਸਾਫ਼ੀ ਖ਼ਿਲਾਫ਼ ਲੜਨਾ ਹੋਰ ਵੀ ਮੁਸ਼ਕਿਲ ਹੋ ਜਾਵੇਗਾ। ਏਟਕ ਪ੍ਰਧਾਨ ਰਾਜ ਕੁਮਾਰ ਨੇ ਕਿਹਾ ਕਿ ਕੇਂਦਰ ਸਰਕਾਰ ਅਤੇ ਪੰਜਾਬ ਸਰਕਾਰ ਦੋਵੇਂ ਕਿਰਤੀਆਂ ਦੀ ਲੁੱਟ ਲਈ ਬਰਾਬਰ ਜ਼ਿੰਮੇਵਾਰ ਹਨ। ਕਿਰਤੀਆਂ ਨੂੰ ਹੋਰ ਲੋਕ ਪੱਖੀ ਸ਼ਕਤੀਆਂ ਨੂੰ ਇਕੱਠੇ ਕਰਕੇ ਲੋਕ ਹਿੱਤਾਂ ਦੀ ਰਾਖੀ ਲਈ ਭਵਿੱਖ ’ਚ ਲਗਾਤਾਰ ਸੰਘਰਸ਼ ਕਰਨੇ ਪੈਣਗੇ। ਏਟਕ ਜਨਰਲ ਸਕੱਤਰ ਸਤਿਆਵੀਰ ਨੇ ਕਿਰਤੀਆਂ ਦੇ ਹੱਕਾਂ ਦੀ ਰਾਖੀ ਲਈ ਕਚਹਿਰੀਆਂ ਵਿਚ ਆ ਰਹੀਆਂ ਦਿੱਕਤਾਂ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਲੇਬਰ ਕੋਡਾਂ ਵਿਚਲੀਆਂ ਦੁਸ਼ਵਾਰੀਆਂ ਅਤੇ ਗੁੰਝਲਾਂ ਦੱਸੀਆਂ। ਕਰਮ ਸਿੰਘ ਵਕੀਲ ਪ੍ਰਧਾਨ ਆਲ ਇੰਡੀਆ ਲਾਇਰਸ ਯੂਨੀਅਨ ਨੇ ਕਿਹਾ ਕਿ ਲੇਬਰ ਕੋਡਜ ਦੀਆਂ ਧਾਰਾਵਾਂ ਬਹੁਤ ਗੁੰਝਲਦਾਰ ਬਣਾ ਦਿੱਤੀਆਂ ਗਈਆਂ ਹਨ। ਮਾਲਕਾਂ ਨੂੰ ਜ਼ਰੂਰ ਤੋਂ ਵੱਧ ਹੱਕ ਦਿੱਤੇ ਗਏ ਹਨ। ਲੰਮੇ ਸਮੇਂ ਤੱਕ ਕੀਤੀ ਨੌਕਰੀ ਤੋਂ ਬਾਅਦ ਮਿਲਣ ਵਾਲੇ ਹੱਕ ਤੇ ਸਹੂਲਤਾਂ ਖ਼ਤਮ ਕੀਤੀਆਂ ਗਈਆਂ ਹਨ। ਕਿਰਤੀਆਂ ਲਈ ਕੰਮ ਤੇ ਭਵਿੱਖ ਸੁਰੱਖਿਆ ਖ਼ਤਮ ਕਰ ਦਿੱਤੀ ਗਈ ਹੈ। ਫ਼ੈਕਟਰੀ ਮੁਲਾਜ਼ਮ, ਆਂਗਣਵਾੜੀ ਕਿਰਤੀ, ਈ. ਟੀ. ਟੀ. ਅਧਿਆਪਕ ਅਤੇ ਹਰ ਵਰਗ ਦੇ ਕਾਮਿਆਂ ਦੇ ਵਿਰੋਧ ਦੀ ਆਵਾਜ਼ ਨੂੰ ਦਬਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਕੇਂਦਰੀ ਏਜੰਸੀਆਂ ਤੇ ਪੁਲਿਸ ਦੇ ਡੰਡੇ ਦੀ ਨਾਜਾਇਜ਼ ਵਰਤੋਂ ਕਰ ਰਹੀ ਹੈ। ਰੋਸ ਪ੍ਰਦਰਸ਼ਨ ਦੇ ਅੰਤ ’ਚ ਮੁਜ਼ਾਹਰਾਕਾਰੀਆਂ ਨੇ ਕਿਰਤੀਆਂ ਵਿਰੋਧੀ ਨਵੇਂ ਕਿਰਤ ਕੋਡ ਦੀਆਂ ਕਾਪੀਆਂ ਸਾੜੀਆਂ। ਇਸ ਮੌਕੇ ਭੁਪਿੰਦਰ ਸਿੰਘ, ਪ੍ਰੀਤਮ ਸਿੰਘ ਹੁੰਦਲ, ਬਲਵਿੰਦਰ ਸਿੰਘ ਜੜੋਤ, ਗੁਰਦਿਆਲ ਸਿੰਘ, ਅਮ੍ਰਿਤ ਲਾਲ, ਸ਼ਿੰਗਾਰਾ ਸਿੰਘ, ਦਿਲਬਾਗ ਸਿੰਘ, ਰਜੀਵ ਕੁਮਾਰ, ਗੁਰਮੀਤ ਸਿੰਘ, ਦਰਸ਼ਨ ਸਿੰਘ ਬਾਗੜੀ, ਕੇਹਰ ਸਿੰਘ, ਰਮੇਸ਼ ਕੁਮਾਰ ਤੇ ਅਸ਼ੋਕ ਕੁਮਾਰ ਸਮੇਤ ਤਕਰੀਬਨ 30 ਬਰਾਂਚਾਂ ਦੇ ਆਗੂ ਸ਼ਾਮਿਲ ਹੋਏ। ਰੋਸ ਧਰਨੇ ’ਚ ਆਏ ਸਾਥੀਆਂ ਦਾ ਰਸਮੀ ਧੰਨਵਾਦ ਪ੍ਰੀਤਮ ਸਿੰਘ ਹੁੰਦਲ ਵਲੋਂ ਕੀਤਾ।
Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ ਨਗਰ ਨਿਗਮ ਚੋਣਾਂ ’ਚ ਆਮ ਆਦਮੀ ਪਾਰਟੀ 35 ਦੇ 35 ਵਾਰਡਾਂ ’ਚ ਇਕੱਲੇ ਚੋਣ ਲੜੇਗੀ-ਦੀਪਾ ਦੂਬੇ ਅਗਲੀ ਖ਼ਬਰ ਅੱਖਾਂ ਦੇ ਕੈਂਪ ਵਿਚ ਮਾਹਿਰ ਡਾਕਟਰਾਂ ਵਲੋਂ 125 ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ
Ad Position 24