ਗੋਲਡੀ ਵਲੋਂ ਪਿੰਡ ਬਡਾਲੀ ਤੋਂ ਹਰਿਦੁਆਰ ਤੇ ਰਿਸ਼ੀਕੇਸ਼ ਦੀ ਯਾਤਰਾ ਲਈ ਬੱਸ ਰਵਾਨਾ
ਖਰੜ, 22 ਨਵੰਬਰ (ਜੰਡਪੁਰੀ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਬਡਾਲੀ ਤੋਂ ਹਰਿਦੁਆਰ ਤੇ ਰਿਸ਼ੀਕੇਸ਼ ਦੀ ਪਵਿੱਤਰ ਯਾਤਰਾ ‘ਤੇ ਜਾਣ ਵਾਲੀ ਬੱਸ ਨੂੰ ‘ਆਪ’ ਦੇ ਹਲਕਾ ਖਰੜ ਤੋਂ ਇੰਚਾਰਜ ਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਗੋਲਡੀ ਨੇ ਤੀਰਥ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਦੀ ਧਾਰਮਿਕ ਆਸਥਾ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ।
ਖਰੜ, 22 ਨਵੰਬਰ (ਜੰਡਪੁਰੀ)-ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਪਿੰਡ ਬਡਾਲੀ ਤੋਂ ਹਰਿਦੁਆਰ ਤੇ ਰਿਸ਼ੀਕੇਸ਼ ਦੀ ਪਵਿੱਤਰ ਯਾਤਰਾ ‘ਤੇ ਜਾਣ ਵਾਲੀ ਬੱਸ ਨੂੰ ‘ਆਪ’ ਦੇ ਹਲਕਾ ਖਰੜ ਤੋਂ ਇੰਚਾਰਜ ਤੇ ਪੰਜਾਬ ਯੂਥ ਵਿਕਾਸ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਗੋਲਡੀ ਵਲੋਂ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ। ਇਸ ਮੌਕੇ ਗੋਲਡੀ ਨੇ ਤੀਰਥ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਪੰਜਾਬ ਸਰਕਾਰ ਦੀ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਦਾ ਮੁੱਖ ਉਦੇਸ਼ ਲੋਕਾਂ ਦੀ ਧਾਰਮਿਕ ਆਸਥਾ ਦਾ ਸਤਿਕਾਰ ਕਰਦਿਆਂ ਉਨ੍ਹਾਂ ਨੂੰ ਪਵਿੱਤਰ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰਨ ਦਾ ਮੌਕਾ ਪ੍ਰਦਾਨ ਕਰਨਾ ਹੈ। ਇਸ ਯੋਜਨਾ ਰਾਹੀਂ ਲੋਕ ਬਿਨਾਂ ਕਿਸੇ ਯਾਤਰਾ ਖ਼ਰਚੇ ਦੇ ਤੀਰਥ ਅਸਥਾਨਾਂ ਦੇ ਦਰਸ਼ਨ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਧਾਰਮਿਕ ਭਾਵਨਾਵਾਂ ਤੇ ਸਹੂਲਤ ਨੂੰ ਧਿਆਨ ‘ਚ ਰੱਖਦਿਆਂ ਅਜਿਹੇ ਉਪਰਾਲੇ ਕੀਤੇ ਜਾ ਰਹੇ ਹਨ ਤਾਂ ਜੋ ਹਰ ਵਰਗ ਦੇ ਲੋਕ ਇਨ੍ਹਾਂ ਦਾ ਲਾਭ ਲੈ ਸਕਣ। ਇਸ ਮੌਕੇ ਬਲਾਕ ਸੰਮਤੀ ਦੇ ਚੇਅਰਮੈਨ ਰਘਵੀਰ ਸਿੰਘ, ਜਸਵੀਰ ਸਿੰਘ ਸਾਬਕਾ ਕੌਂਸਲਰ, ਜੁਝਾਰ ਸਿੰਘ, ਜਸਵੰਤ ਸਿੰਘ ਪੱਪਾ, ਜਸਵੀਰ ਰਾਜਾ ਬਡਾਲਾ, ਹਰਭਜਨ ਸਿੰਘ ਬਡਾਲੀ ਤੇ ਬਿੰਦਰ ਬਡਾਲੀ ਸਮੇਤ ਹੋਰ ਪਤਵੰਤੇ ਵੀ ਹਾਜ਼ਰ ਸਨ।