23-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-11-2026

ਨਿਤਿਨ ਨਬੀਨ ਵਲੋਂ 35 ਵਾਰਡਾਂ ’ਚ ਜਿੱਤ ਲਈ ਬੂਥ ਪੱਧਰ ’ਤੇ ਜਥੇਬੰਦੀ ਮਜ਼ਬੂਤ ਕਰਨ ਦਾ ਸੱਦਾ

ਚੰਡੀਗੜ੍ਹ, 22 ਨਵੰਬਰ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਨਗਰ ਨਿਗਮ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਸਿਆਸੀ ਤੇ ਜਥੇਬੰਦਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਨੇ ਸੈਕਟਰ-27 ਸਥਿਤ ਰਾਮਲੀਲਾ ਮੈਦਾਨ ਵਿਖੇ ਵਿਸ਼ਾਲ ਬੂਥ ਵਰਕਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਪਾਰਟੀ ਦੀ ਚੋਣ ਮੁਹਿੰਮ ਦਾ ਆਗਾਜ਼ ਕੀਤਾ।

Ad Position 21
No active advertisement
ਅਜੀਤ ਡੈਸਕ 23-11-2026
ਚੰਡੀਗੜ੍ਹ, 22 ਨਵੰਬਰ (ਸੰਦੀਪ ਕੁਮਾਰ ਮਾਹਨਾ)-ਚੰਡੀਗੜ੍ਹ ਨਗਰ ਨਿਗਮ ਦੀਆਂ ਆਗਾਮੀ ਚੋਣਾਂ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਨੇ ਆਪਣੀਆਂ ਸਿਆਸੀ ਤੇ ਜਥੇਬੰਦਕ ਸਰਗਰਮੀਆਂ ਤੇਜ਼ ਕਰ ਦਿੱਤੀਆਂ ਹਨ। ਭਾਜਪਾ ਦੇ ਕੌਮੀ ਪ੍ਰਧਾਨ ਨਿਤਿਨ ਨਵੀਨ ਨੇ ਸੈਕਟਰ-27 ਸਥਿਤ ਰਾਮਲੀਲਾ ਮੈਦਾਨ ਵਿਖੇ ਵਿਸ਼ਾਲ ਬੂਥ ਵਰਕਰ ਸੰਮੇਲਨ ਨੂੰ ਸੰਬੋਧਨ ਕਰਦਿਆਂ ਪਾਰਟੀ ਦੀ ਚੋਣ ਮੁਹਿੰਮ ਦਾ ਆਗਾਜ਼ ਕੀਤਾ। ਨਗਰ ਨਿਗਮ ਚੋਣਾਂ ਲਈ ਭਾਜਪਾ ਵਲੋਂ ਤਿਆਰ ਕੀਤੇ ਜਾਣ ਵਾਲੇ ਚੋਣ ਮਨੋਰਥ ਪੱਤਰ ਬਾਰੇ ਨਿਤਿਨ ਨਵੀਨ ਨੇ ਕਿਹਾ ਕਿ ਇਸ ਨੂੰ ਪਾਰਟੀ ਦਫ਼ਤਰ ਵਿਚ ਬੈਠ ਕੇ ਤਿਆਰ ਕਰਨ ਦੀ ਬਜਾਏ ਸ਼ਹਿਰ ਵਾਸੀਆਂ ਦੀ ਸਰਗਰਮ ਭਾਗੀਦਾਰੀ ਨਾਲ ਤਿਆਰ ਕੀਤਾ ਜਾਵੇਗਾ। ਇਸ ਲਈ ਰਿਹਾਇਸ਼ੀ ਭਲਾਈ ਐਸੋਸੀਏਸ਼ਨਾਂ (ਆਰ. ਡਬਲਿਊ. ਏ.), ਮਾਰਕੀਟ ਐਸੋਸੀਏਸ਼ਨਾਂ, ਸਮਾਜਿਕ ਜਥੇਬੰਦੀਆਂ ਅਤੇ ਆਮ ਨਾਗਰਿਕਾਂ ਤੋਂ ਸੁਝਾਅ ਲਏ ਜਾਣਗੇ। ਉਨ੍ਹਾਂ ਕਿਹਾ ਕਿ ਸ਼ਹਿਰ ਦੇ ਹਰੇਕ ਵਰਗ ਦੀਆਂ ਲੋੜਾਂ ਤੇ ਉਮੀਦਾਂ ਨੂੰ ਧਿਆਨ ਵਿਚ ਰੱਖਦਿਆਂ ਵਿਕਾਸ, ਨਾਗਰਿਕ ਸਹੂਲਤਾਂ ਅਤੇ ਹੋਰਨਾਂ ਅਹਿਮ ਮੁੱਦਿਆਂ ਨੂੰ ਚੋਣ ਮਨੋਰਥ ਪੱਤਰ ਵਿਚ ਸ਼ਾਮਿਲ ਕੀਤਾ ਜਾਵੇਗਾ। ਇਸ ਤੋਂ ਪਹਿਲਾਂ ਚੰਡੀਗੜ੍ਹ ਭਾਜਪਾ ਦੇ ਸੂਬਾ ਪ੍ਰਧਾਨ ਜਤਿੰਦਰ ਪਾਲ ਮਲਹੋਤਰਾ ਨੇ ਕੌਮੀ ਪ੍ਰਧਾਨ ਦਾ ਸਵਾਗਤ ਕਰਦਿਆਂ ਉਨ੍ਹਾਂ ਨੂੰ ਸਨਮਾਨ ਚਿੰਨ੍ਹ ਵਜੋਂ ਗਦਾ ਭੇਟ ਕਰ ਸਨਮਾਨਿਤ ਕੀਤਾ। ਮਲਹੋਤਰਾ ਨੇ ਕਿਹਾ ਕਿ ਚੋਣਾਂ ਜਿੱਤਣ ਲਈ ਲੋਕਾਂ ਦੀ ਸਮਰਪਿਤ ਭਾਵਨਾ ਨਾਲ ਸੇਵਾ ਕਰਨਾ ਹਰੇਕ ਪਾਰਟੀ ਵਰਕਰ ਦੀ ਮੁੱਢਲੀ ਜ਼ਿੰਮੇਵਾਰੀ ਹੈ। ਉਨ੍ਹਾਂ ਚੰਡੀਗੜ੍ਹ ਦੇ ਲਗਪਗ 50 ਹਜ਼ਾਰ ਪਰਿਵਾਰਾਂ ਨੂੰ ਮਾਲਕੀ ਹੱਕ ਦੇਣ ਦੇ ਫ਼ੈਸਲੇ ਨੂੰ ਭਾਜਪਾ ਦੀ ਇਤਿਹਾਸਕ ਪ੍ਰਾਪਤੀ ਕਰਾਰ ਦਿੰਦਿਆਂ ਕਿਹਾ ਕਿ ਇਸ ਨਾਲ ਹਜ਼ਾਰਾਂ ਪਰਿਵਾਰਾਂ ਨੂੰ ਲੰਬੇ ਸਮੇਂ ਤੋਂ ਉਡੀਕੀ ਜਾ ਰਹੀ ਰਾਹਤ ਅਤੇ ਸੁਰੱਖਿਆ ਮਿਲੇਗੀ। ਉਨ੍ਹਾਂ ਵਰਕਰਾਂ ਨੂੰ ਕੇਂਦਰ ਸਰਕਾਰ ਅਤੇ ਚੰਡੀਗੜ੍ਹ ਪ੍ਰਸ਼ਾਸਨ ਦੀਆਂ ਪ੍ਰਾਪਤੀਆਂ ਘਰ-ਘਰ ਪਹੁੰਚਾਉਣ ਦੀ ਅਪੀਲ ਵੀ ਕੀਤੀ। ਚੰਡੀਗੜ੍ਹ ਨਗਰ ਨਿਗਮ ਚੋਣਾਂ ਦੇ ਇੰਚਾਰਜ ਸਤੀਸ਼ ਉਪਾਧੀਆਏ ਨੇ ਕਿਹਾ ਕਿ ਭਾਜਪਾ ਪੂਰੀ ਮਜ਼ਬੂਤੀ ਤੇ ਜਥੇਬੰਦਕ ਅਨੁਸ਼ਾਸਨ ਨਾਲ ਚੋਣਾਂ ਲੜੇਗੀ। ਪਾਰਟੀ ਦਾ ਟੀਚਾ ਸਾਰੇ 35 ਵਾਰਡਾਂ ਵਿਚ ਜਿੱਤ ਹਾਸਿਲ ਕਰਨਾ ਹੈ, ਜਿਸ ਲਈ ਸੂਬਾ ਪੱਧਰ ਤੋਂ ਲੈ ਕੇ ਬੂਥ ਪੱਧਰ ਤੱਕ ਲਗਾਤਾਰ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਉਮੀਦਵਾਰਾਂ ਦੀ ਚੋਣ ਸਮੇਂ ਸਮਾਜ ਦੇ ਵੱਖ-ਵੱਖ ਵਰਗਾਂ ਅਤੇ ਹਰ ਉਮਰ ਵਰਗ ਨੂੰ ਨੁਮਾਇੰਦਗੀ ਦੇਣ ਦਾ ਧਿਆਨ ਰੱਖਿਆ ਜਾਵੇਗਾ ਤੇ ਨਵੇਂ ਚਿਹਰਿਆਂ ਨੂੰ ਵੀ ਮੌਕਾ ਦਿੱਤਾ ਜਾਵੇਗਾ। ਇਸ ਮੌਕੇ ਚੰਡੀਗੜ੍ਹ ਭਾਜਪਾ ਦੇ ਇੰਚਾਰਜ ਮਹਿੰਦਰ ਪਾਂਡੇ, ਸਾਬਕਾ ਪ੍ਰਧਾਨ ਸੰਜੇ ਟੰਡਨ ਅਤੇ ਅਰੁਣ ਸੂਦ, ਸਾਬਕਾ ਸੰਸਦ ਮੈਂਬਰ ਤੇ ਵਧੀਕ ਸਾਲਿਸਟਰ ਜਨਰਲ ਐਡਵੋਕੇਟ ਸਤਿਆ ਪਾਲ ਜੈਨ, ਮੇਅਰ ਸੌਰਭ ਜੋਸ਼ੀ, ਸੀਨੀਅਰ ਡਿਪਟੀ ਮੇਅਰ ਜਸਮਨਪ੍ਰੀਤ ਸਿੰਘ, ਡਿਪਟੀ ਮੇਅਰ ਸੁਮਨ, ਜ਼ਿਲ੍ਹਾ ਅਤੇ ਮੋਰਚਾ ਪ੍ਰਧਾਨਾਂ, ਸੀਨੀਅਰ ਪਾਰਟੀ ਆਗੂਆਂ ਅਤੇ ਵੱਡੀ ਗਿਣਤੀ ਵਿਚ ਬੂਥ ਪੱਧਰੀ ਵਰਕਰਾਂ ਨੇ ਸ਼ਮੂਲੀਅਤ ਕੀਤੀ। ਸੰਮੇਲਨ ਦੌਰਾਨ ਭਾਜਪਾ ਵਰਕਰਾਂ ਨੇ ਹਰ ਬੂਥ ’ਤੇ ਪਾਰਟੀ ਨੂੰ ਮਜ਼ਬੂਤ ਕਰਨ ਅਤੇ ਆਗਾਮੀ ਨਗਰ ਨਿਗਮ ਚੋਣਾਂ ਵਿਚ ਜਿੱਤ ਹਾਸਿਲ ਕਰਨ ਲਈ ਇਕਜੁੱਟ ਹੋ ਕੇ ਕੰਮ ਕਰਨ ਦਾ ਅਹਿਦ ਲਿਆ।
Ad Position 22
No active advertisement
ਪਿਛਲੀ ਖ਼ਬਰ ਵਿਸ਼ੇਸ਼ ਸਰਸਰੀ ਸੁਧਾਈ ਤਹਿਤ ਵੋਟਰਾਂ ਦੀ ਸਹੂਲਤ ਲਈ ਜ਼ਿਲ੍ਹੇ ਦੇ ਸਾਰੇ 1997 ਪੋਲਿੰਗ ਬੂਥਾਂ ’ਤੇ ਲਾਏ ਵਿਸ਼ੇਸ਼ ਕੈਂਪ ਅਗਲੀ ਖ਼ਬਰ ਗੋਲਡੀ ਵਲੋਂ ਪਿੰਡ ਬਡਾਲੀ ਤੋਂ ਹਰਿਦੁਆਰ ਤੇ ਰਿਸ਼ੀਕੇਸ਼ ਦੀ ਯਾਤਰਾ ਲਈ ਬੱਸ ਰਵਾਨਾ
Ad Position 24