ਘੱਗਰ ਦਰਿਆ ਦੀਆਂ ਝਾੜੀਆਂ ਨੂੰ ਲੱਗੀ ਅੱਗ
ਡੇਰਾਬੱਸੀ, 23 ਨਵੰਬਰ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ ਨੇੜਿਓਂ ਲੰਘਦੇ ਘੱਗਰ ਦਰਿਆ ‘ਚ ਉੱਗੀਆਂ ਸੁੱਕੀਆਂ ਝਾੜੀਆਂ ਨੂੰ ਅੱਗ ਲੱਗਣ ਕਾਰਨ ਇਲਾਕੇ ‘ਚ ਧੂੰਆਂ ਫੈਲ ਗਿਆ। ਅੱਗ ਦੀਆਂ ਲਪਟਾਂ ਅਤੇ ਧੂੰਆਂ ਦੂਰ ਤੱਕ ਦਿਖਾਈ ਦੇਣ ਕਾਰਨ ਆਸ-ਪਾਸ ਦੇ ਲੋਕਾਂ ਅਤੇ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ।
ਡੇਰਾਬੱਸੀ, 23 ਨਵੰਬਰ (ਗੁਰਮੀਤ ਸਿੰਘ)-ਚੰਡੀਗੜ੍ਹ-ਅੰਬਾਲਾ ਮੁੱਖ ਸੜਕ ਨੇੜਿਓਂ ਲੰਘਦੇ ਘੱਗਰ ਦਰਿਆ ‘ਚ ਉੱਗੀਆਂ ਸੁੱਕੀਆਂ ਝਾੜੀਆਂ ਨੂੰ ਅੱਗ ਲੱਗਣ ਕਾਰਨ ਇਲਾਕੇ ‘ਚ ਧੂੰਆਂ ਫੈਲ ਗਿਆ। ਅੱਗ ਦੀਆਂ ਲਪਟਾਂ ਅਤੇ ਧੂੰਆਂ ਦੂਰ ਤੱਕ ਦਿਖਾਈ ਦੇਣ ਕਾਰਨ ਆਸ-ਪਾਸ ਦੇ ਲੋਕਾਂ ਅਤੇ ਰਾਹਗੀਰਾਂ ਨੂੰ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਸਥਾਨਕ ਲੋਕਾਂ ਅਨੁਸਾਰ ਮਾਰਕੰਡੇ ਮੰਦਰ ਵੱਲ ਜਾਣ ਵਾਲੀ ਸੜਕ ਨੇੜੇ ਘੱਗਰ ਦੇ ਕੰਢੇ ਝਾੜੀਆਂ ਨੂੰ ਲੱਗੀ ਅੱਗ ਕਾਫ਼ੀ ਦੂਰ ਤੱਕ ਫੈਲ ਗਈ। ਦਰਿਆ ਦੇ ਅੰਦਰ ਅਤੇ ਕੰਢਿਆਂ ‘ਤੇ ਵੱਡੀ ਗਿਣਤੀ ‘ਚ ਸੁੱਕੀਆਂ ਝਾੜੀਆਂ ਹੋਣ ਕਾਰਨ ਅੱਗ ਹੋਰ ਫੈਲਣ ਦਾ ਖ਼ਦਸ਼ਾ ਬਣਿਆ ਹੋਇਆ ਹੈ।